Home /News /punjab /

ਸਿਹਤ ਠੀਕ ਹੋਣ ਪਿੱਛੋਂ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ’ਚੋਂ ਮਿਲੀ ਛੁੱਟੀ

ਸਿਹਤ ਠੀਕ ਹੋਣ ਪਿੱਛੋਂ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ’ਚੋਂ ਮਿਲੀ ਛੁੱਟੀ

(ਫਾਇਲ ਫੋਟੋ)

(ਫਾਇਲ ਫੋਟੋ)

  • Share this:
    ਸਿਹਤ ਵਿਚ ਸੁਧਾਰ ਹੋਣ ਪਿੱਛੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ।  ਬਾਦਲ ਨੂੰ 11 ਜੂਨ ਦੀ ਰਾਤ ਨੂੰ ਹਸਪਤਾਲ ਲਿਆਂਦਾ ਗਿਆ ਸੀ।

    ਫੋਰਟਿਸ ਹਸਪਤਾਲ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਚ ਸੁਧਾਰ ਹੋਇਆ ਹੈ। ਹੁਣ ਉਹ ਠੀਕ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

    ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਪਿੱਛੋਂ ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ।

    ਇਸ ਤੋਂ ਪਹਿਲਾਂ 6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤ ਤੋਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ।
    Published by:Gurwinder Singh
    First published:

    Tags: Parkash Singh Badal

    ਅਗਲੀ ਖਬਰ