
ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਅਮਨ ਸ਼ਾਂਤੀ ਦੀ ਰਾਜਨੀਤੀ ਕੀਤੀ: ਪ੍ਰਕਾਸ਼ ਸਿੰਘ ਬਾਦਲ
ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਹੀ ਚੋਣ ਲੜਨਗੇ। ਉਨ੍ਹਾਂ ਦੇ ਦਫ਼ਤਰ ਦਾ ਅੱਜ ਲੰਬੀ ਵਿਖੇ ਉਦਘਾਟਨ ਕੀਤਾ ਗਿਆ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਬਾਰੇ ਸਪਸ਼ਟ ਕੀਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਚੋਣ ਲੜਨ ਜਾ ਰਹੇ ਹਨ। ਦੱਸ ਦਈਏ ਕਿ ਵਡੇਰੀ ਉਮਰ ਕਰਕੇ ਇਸ ਵਾਰ ਕਿਆਸ ਲਾਏ ਜਾ ਰਹੇ ਸਨ ਕਿ ਬਾਦਲ ਇਸ ਵਾਰ ਚੋਣ ਤੋਂ ਲਾਂਭੇ ਹੀ ਰਹਿਣਗੇ।
ਇਸ ਸਬੰਧੀ ਹੁਣ ਤੱਕ ਭੰਬਲਭੂਸਾ ਬਣਿਆ ਹੋਇਆ ਸੀ। ਅਕਾਲੀ ਦਲ ਨੇ ਗੱਠਜੋੜ ਤਹਿਤ ਆਪਣੇ ਹਿੱਸੇ ਆਈਆਂ ਤਕਰੀਬਨ ਸਾਰੀਆਂ ਸੀਟਾਂ ਤੋਂ ਉਮੀਦਵਾਰ ਐਲਾਨ ਦਿੱਤੇ ਹਨ। ਪਰ ਪ੍ਰਕਾਸ਼ ਬਾਦਲ ਦੇ ਚੋਣ ਲੜਨ ਬਾਰੇ ਅਜੇ ਸਪਸ਼ਟ ਨਹੀਂ ਸੀ। ਪਿਛਲੇ ਦਿਨਾਂ ਤੋਂ ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਭਖਾਈ ਹੋਈ ਸੀ। ਉਹ ਲੋਕਾਂ ਨੂੰ ਮਿਲ ਰਹੇ ਸਨ।
ਹੁਣ ਪਾਰਟੀ ਨੇ ਸਾਫ ਕਰ ਦਿੱਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਹੀ ਚੋਣ ਲੜਨਗੇ। ਉਨ੍ਹਾਂ ਦੇ ਦਫ਼ਤਰ ਦਾ ਅੱਜ ਲੰਬੀ ਵਿਖੇ ਉਦਘਾਟਨ ਕੀਤਾ ਗਿਆ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।