ਕੋਟਕਪੂਰਾ ਗੋਲੀ ਕਾਂਡ: ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਣਗੇ ਪ੍ਰਕਾਸ਼ ਸਿੰਘ ਬਾਦਲ

News18 Punjabi | News18 Punjab
Updated: June 14, 2021, 4:04 PM IST
share image
ਕੋਟਕਪੂਰਾ ਗੋਲੀ ਕਾਂਡ: ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਣਗੇ ਪ੍ਰਕਾਸ਼ ਸਿੰਘ ਬਾਦਲ
ਕੋਟਕਪੂਰਾ ਗੋਲੀ ਕਾਂਡ: ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਣਗੇ ਪ੍ਰਕਾਸ਼ ਸਿੰਘ ਬਾਦਲ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛ-ਗਿੱਛ ਲਈ ਤਲਬ ਕੀਤਾ ਹੈ। ਜਾਂਚ ਟੀਮ ਨੇ 16 ਜੂਨ ਨੂੰ ਸਾਬਕਾ ਮੁੱਖ ਮੰਤਰੀ ਨੂੰ ਮੁਹਾਲੀ ਦੇ ਫੇਜ਼-8 ਵਿੱਚ ਪੁੱਛ-ਗਿੱਛ ਲਈ ਸੱਦਿਆ ਸੀ, ਪਰ ਸ. ਬਾਦਲ ਨੇ ਸਿਹਤ ਦਾ ਹਵਾਲਾ ਦੇ ਕੇ ਸਿੱਟ ਅੱਗੇ ਪੇਸ਼ ਕਰਨ ਤੋਂ ਨਾਂਹ ਕਰ ਦਿੱਤੀ ਹੈ।

ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ. ਬਾਦਲ ਦੀ ਸਿਹਤ ਠੀਕ ਨਹੀਂ ਹੈ। ਇਸ ਲਈ ਡਾਕਟਰਾਂ ਦੀ ਸਲਾਹ ਉਤੇ ਉਹ ਆਰਾਮ ਕਰ ਰਹੇ ਹਨ ਜਿਸ ਦਿਨ ਸਿਹਤ ਠੀਕ ਹੋਵੇਗੀ, ਉਦੋਂ ਉਹ ਸਿੱਟ ਨੂੰ ਸਹਿਯੋਗ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਟੀਮ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਦੇ ਸਬੰਧ ਵਿੱਚ ਕੁੰਵਰ ਵਿਜੈ ਪ੍ਰਤਾਪ ਦੀ ਅਗਵਾਈ ਹੇਠਲੀ ਟੀਮ ਅੱਗੇ ਪੁੱਛ-ਪੜਤਾਲ ਲਈ ਪੇਸ਼ ਹੋ ਚੁੱਕੇ ਹਨ। ਜਾਂਚ ਟੀਮ ਨੇ ਸਾਬਕਾ ਡੀਜੀਪੀ ਅਤੇ ਪੰਜ ਹੋਰ ਆਈਪੀਐੱਸ ਅਧਿਕਾਰੀਆਂ ਤੋਂ ਪੁੱਛ-ਪੜਤਾਲ ਮੁਕੰਮਲ ਕਰਕੇ ਹੁਣ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਚ ਲਈ ਸੱਦਿਆ ਹੈ।
Published by: Gurwinder Singh
First published: June 14, 2021, 4:03 PM IST
ਹੋਰ ਪੜ੍ਹੋ
ਅਗਲੀ ਖ਼ਬਰ