Home /News /punjab /

2024 ਦੀਆਂ ਚੋਣਾਂ ਵਿਚ ਪ੍ਰਨੀਤ ਕੌਰ ਭਾਜਪਾ ਵੱਲੋਂ ਉਮੀਦਵਾਰ ਹੋਣਗੇ: ਬਾਜਵਾ

2024 ਦੀਆਂ ਚੋਣਾਂ ਵਿਚ ਪ੍ਰਨੀਤ ਕੌਰ ਭਾਜਪਾ ਵੱਲੋਂ ਉਮੀਦਵਾਰ ਹੋਣਗੇ: ਬਾਜਵਾ

2024 ਦੀਆਂ ਚੋਣਾਂ ਵਿਚ ਪ੍ਰਨੀਤ ਕੌਰ ਭਾਜਪਾ ਵੱਲੋਂ ਉਮੀਦਵਾਰ ਹੋਣਗੇ: ਬਾਜਵਾ (ਫਾਇਲ ਫੋਟੋ)

2024 ਦੀਆਂ ਚੋਣਾਂ ਵਿਚ ਪ੍ਰਨੀਤ ਕੌਰ ਭਾਜਪਾ ਵੱਲੋਂ ਉਮੀਦਵਾਰ ਹੋਣਗੇ: ਬਾਜਵਾ (ਫਾਇਲ ਫੋਟੋ)

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪ੍ਰਨੀਤ ਕੌਰ ਹੁਣ ਕਾਂਗਰਸ ਦਾ ਹਿੱਸਾ ਨਹੀਂ ਹਨ। ਪ੍ਰਨੀਤ ਕੌਰ ਆਪਣੀ ਲੋਕ ਸਭਾ ਮੈਂਬਰੀ ਭੰਗ ਹੋਣ ਦੇ ਡਰੋਂ ਕਾਂਗਰਸ ਨੂੰ ਚਿੰਬੜੇ ਹੋਏ ਹਨ। ਸ੍ਰੀ ਬਾਜਵਾ ਨੇ ਕਿਹਾ ਕਿ ਪ੍ਰਨੀਤ ਕੌਰ ਕਾਂਗਰਸ ਦਾ ਖਹਿੜਾ ਛੱਡ ਦੇਣ। ਬਾਜਵਾ ਨੇ ਆਖਿਆ ਕਿ ਇਹ ਚਿੱਟੇ ਦਿਨ ਵਾਂਗ ਸਾਫ਼ ਹੈ ਕਿ 2024 ਦੀਆਂ ਚੋਣਾਂ ਵਿਚ ਪ੍ਰਨੀਤ ਕੌਰ ਭਾਜਪਾ ਉਮੀਦਵਾਰ ਹੋਣਗੇ।

ਹੋਰ ਪੜ੍ਹੋ ...
  • Share this:

    ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪ੍ਰਨੀਤ ਕੌਰ ਹੁਣ ਕਾਂਗਰਸ ਦਾ ਹਿੱਸਾ ਨਹੀਂ ਹਨ। ਪ੍ਰਨੀਤ ਕੌਰ ਆਪਣੀ ਲੋਕ ਸਭਾ ਮੈਂਬਰੀ ਭੰਗ ਹੋਣ ਦੇ ਡਰੋਂ ਕਾਂਗਰਸ ਨੂੰ ਚਿੰਬੜੇ ਹੋਏ ਹਨ।

    ਸ੍ਰੀ ਬਾਜਵਾ ਨੇ ਕਿਹਾ ਕਿ ਪ੍ਰਨੀਤ ਕੌਰ ਕਾਂਗਰਸ ਦਾ ਖਹਿੜਾ ਛੱਡ ਦੇਣ। ਬਾਜਵਾ ਨੇ ਆਖਿਆ ਕਿ ਇਹ ਚਿੱਟੇ ਦਿਨ ਵਾਂਗ ਸਾਫ਼ ਹੈ ਕਿ 2024 ਦੀਆਂ ਚੋਣਾਂ ਵਿਚ ਪ੍ਰਨੀਤ ਕੌਰ ਭਾਜਪਾ ਉਮੀਦਵਾਰ ਹੋਣਗੇ।

    ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੁਣੌਤੀ ਦਿੱਤੀ ਕਿ ਜੇ ਉਹ ਇਮਾਨਦਾਰ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਹੋਏ ਕਰੋੜਾਂ ਰੁਪਏ ਦੇ ਕਥਿਤ ਘੁਪਲੇ ਦੀ ਜਾਂਚ ਕਰਾਉਣ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਾਂਗਰਸ ਨੇਤਾ ਰਣਦੀਪ ਸਿੰਘ ਨਾਭਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਬਾਰੇ ਪੱਤਰ ਭੇਜਿਆ ਸੀ ਕਿ ਬਠਿੰਡਾ ਵਿੱਚ ਖੇਤੀਬਾੜੀ ਮਸ਼ੀਨਰੀ ਨਾਲ ਸਬੰਧਤ ਚੌਂਤੀ ਸੌ ਕਰੋੜ ਰੁਪਏ ਦਾ ਕਥਿਤ ਗਬਨ ਹੋਇਆ ਹੈ।

    ਉਸ ਵੇਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨ ਤੇ ਇਸ ਨਾਤੇ ਇਸ ਦੀ ਜਾਂਚ ਕੀਤੀ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਨਿਊ ਮੋਤੀ ਮਹਿਲ ਵਿੱਚ ਵਿਜੀਲੈਂਸ ਨੂੰ ਭੇਜ ਕੇ ਇਸ ਮਾਮਲੇ ਦੀ ਜਾਂਚ ਕਰਾਉਣ।

    Published by:Gurwinder Singh
    First published:

    Tags: Partap Singh Bajwa, Punjab congess