ਚੰਡੀਗੜ੍ਹ – ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫਾ ਦੇ ਦਿੱਤਾ ਹੈ। ਸਰਾਰੀ ਦੇ ਅਸਤੀਫੇ 'ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ 'ਚ ਐਲ.ਓ.ਪੀ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵਿਰੋਧੀ ਪਾਰਟੀਆਂ ਦੇ ਆਗੂਆਂ 'ਤੇ ਕਾਰਵਾਈ ਕਰ ਰਹੇ ਹਨ, ਹੁਣ ਉਨ੍ਹਾਂ ਨੂੰ ਇਸ ਮਾਮਲੇ 'ਤੇ ਵੀ ਗੌਰ ਕਰਨਾ ਚਾਹੀਦਾ ਹੈ। ਮੰਤਰੀ ਬਾਰੇ ਨਿਰਪੱਖ ਜਾਂਚ ਕਰਵਾ ਕੇ ਕਾਰਵਾਈ ਕੀਤੀ ਜਾਵੇ। ਸਾਡੇ ਕੋਲ ਉਨ੍ਹਾਂ ਦੇ ਦੋ ਹੋਰ ਮੰਤਰੀਆਂ ਦੇ ਭ੍ਰਿਸ਼ਟਾਚਾਰ ਨਾਲ ਸਬੰਧਤ ਸਬੂਤ ਹਨ, ਅਸੀਂ ਜਲਦੀ ਹੀ ਇਸ ਦਾ ਖੁਲਾਸਾ ਕਰਾਂਗੇ। ਹੋ ਸਕਦਾ ਹੈ ਕਿ ਸਰਕਾਰ ਨੂੰ ਬਚਾਉਣ ਲਈ ਅੱਜ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਹਟਾ ਦਿਓ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੋਏ ਪਹਿਲੇ ਕੈਬਨਿਟ ਵਿਸਤਾਰ ਵਿੱਚ ਫੌਜਾ ਸਿੰਘ ਨੂੰ ਮੰਤਰੀ ਬਣਾਇਆ ਗਿਆ ਸੀ। ਉਨ੍ਹਾਂ ਕੋਲ ਖੁਰਾਕ ਅਤੇ ਬਾਗਬਾਨੀ ਮੰਤਰਾਲਾ ਸੀ।
ਦੱਸ ਦਈਏ ਕਿ ਪਿਛਲੇ ਸਾਲ ਸਤੰਬਰ ਵਿੱਚ ਜਦੋਂ ਸਰਾਰੀ ਦੀ ਆਡੀਓ ਕਲਿੱਪ ਵਾਇਰਲ ਹੋਈ ਸੀ ਤਾਂ ਸੀਐਮ ਭਗਵੰਤ ਮਾਨ ਜਰਮਨੀ ਦੇ ਦੌਰੇ 'ਤੇ ਸਨ। ਜਰਮਨੀ ਤੋਂ ਵਾਪਸ ਆਉਣ ਤੋਂ ਬਾਅਦ ਫੌਜਾ ਸਿੰਘ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਗਿਆ। 1 ਮਿੰਟ 35 ਸੈਕਿੰਡ ਦੀ ਆਡੀਓ ਕਲਿੱਪ ਵਿੱਚ 2 ਵਿਅਕਤੀਆਂ ਵਿੱਚ ਪੈਸੇ ਲੈਣ ਦੇ ਤਰੀਕੇ ਨੂੰ ਲੈ ਕੇ ਗੱਲਬਾਤ ਚੱਲ ਰਹੀ ਸੀ। ਵਿਰੋਧੀ ਧਿਰ ਨੇ ਦੋਸ਼ ਲਾਇਆ ਸੀ ਕਿ ਆਡੀਓ ਕਲਿੱਪ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਓਐਸਡੀ ਤਰਸੇਮ ਕਪੂਰ ਵਿਚਾਲੇ ਹੋਈ ਗੱਲਬਾਤ ਦੀ ਹੈ। ਪਰ ਮੰਤਰੀ ਸਰਾਰੀ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਮੰਤਰੀ ਨੇ ਕਿਹਾ ਸੀ ਕਿ ਵਿਰੋਧੀਆਂ ਨੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਤਹਿਤ ਫਰਜ਼ੀ ਆਡੀਓ ਕਲਿੱਪ ਤਿਆਰ ਕਰਕੇ ਸੋਸ਼ਲ ਮੀਡੀਆ 'ਤੇ ਪਾ ਦਿੱਤੇ ਹਨ, ਜਿਸ 'ਚ ਕੋਈ ਸੱਚਾਈ ਨਹੀਂ ਹੈ। ਪਰ ਵਿਰੋਧੀ ਧਿਰ ਲਗਾਤਾਰ ਉਨ੍ਹਾਂ ਦੇ ਅਸਤੀਫੇ ਦੀ ਮੰਗ ਕਰ ਰਹੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amarinder Raja Warring, Fauja singh, Partap Singh Bajwa, Punjab Congress