Home /News /punjab /

ਬਰਨਾਲਾ: ਬੱਸ ਤੇ ਟਰੱਕ ਦੀ ਆਹਮੋ-ਸਾਹਮਣੇ ਤੋਂ ਭਿਆਨਕ ਟੱਕਰ, ਡਰਾਈਵਰ ਦੀ ਮੌਤ, ਸਵਾਰੀਆਂ ਜ਼ਖਮੀ

ਬਰਨਾਲਾ: ਬੱਸ ਤੇ ਟਰੱਕ ਦੀ ਆਹਮੋ-ਸਾਹਮਣੇ ਤੋਂ ਭਿਆਨਕ ਟੱਕਰ, ਡਰਾਈਵਰ ਦੀ ਮੌਤ, ਸਵਾਰੀਆਂ ਜ਼ਖਮੀ

ਬਰਨਾਲਾ-ਲੁਧਿਆਣਾ ਮੁੱਖ ਸੜਕ 'ਤੇ ਸਲੀਪਰ ਬੱਸ ਅਤੇ ਟਰੱਕ ਵਿਚਕਾਰ ਆਹਮੋ-ਸਾਹਮਣੇ  ਤੋਂ ਭਿਆਨਕ ਟੱਕਰ  ਹੋਈ ਹੈ।

ਬਰਨਾਲਾ-ਲੁਧਿਆਣਾ ਮੁੱਖ ਸੜਕ 'ਤੇ ਸਲੀਪਰ ਬੱਸ ਅਤੇ ਟਰੱਕ ਵਿਚਕਾਰ ਆਹਮੋ-ਸਾਹਮਣੇ ਤੋਂ ਭਿਆਨਕ ਟੱਕਰ ਹੋਈ ਹੈ।

Barnala road accident-ਚਸ਼ਮਦੀਦ ਨਿਰਮਲ ਸਿੰਘ ਨੇ ਦੱਸਿਆ ਕਿ ਬਰਨਾਲਾ-ਲੁਧਿਆਣਾ ਰੋਡ 'ਤੇ ਕਸਬਾ ਮਹਿਲ ਕਲਾਂ ਨੇੜੇ ਸਲੀਪਰ ਬੱਸ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ 'ਚ ਬੱਸ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਬੱਸ ਵਿੱਚ ਸਵਾਰ ਯਾਤਰੀਆਂ ਅਤੇ ਟਰੱਕ ਡਰਾਈਵਰ ਨੂੰ ਐਂਬੂਲੈਂਸਾਂ ਰਾਹੀਂ ਸਰਕਾਰੀ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।

ਹੋਰ ਪੜ੍ਹੋ ...
  • Share this:
    ਅਸ਼ੀਸ਼ ਸ਼ਰਮਾ

    ਬਰਨਾਲਾ : ਬਰਨਾਲਾ-ਲੁਧਿਆਣਾ ਮੁੱਖ ਸੜਕ 'ਤੇ ਸਲੀਪਰ ਬੱਸ ਅਤੇ ਟਰੱਕ ਵਿਚਕਾਰ ਆਹਮੋ-ਸਾਹਮਣੇ  ਤੋਂ ਭਿਆਨਕ ਟੱਕਰ  ਹੋਈ ਹੈ। ਇਸ ਹਾਦਸੇ 'ਚ ਬੱਸ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਅਤੇ ਸਵਾਰੀਆਂ ਜਖਮੀਆਂ ਹਨ। ਜਦਕਿ ਦੂਜੇ ਪਾਸੇ ਬੱਸ ਟਰੱਕ ਚਾਲਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਇੱਕ ਪ੍ਰਾਈਵੇਟ ਕੰਪਨੀ ਦੀ ਸਲੀਪਰ ਬੱਸ ਅਤੇ ਟਰੱਕ ਦੀ ਭਿਆਨਕ ਆਹਮੋ-ਸਾਹਮਣੀ ਟੱਕਰ ਹੋ ਗਈ ਹੈ, ਜਿਸ ਵਿੱਚ ਬੱਸ ਦੀਆਂ ਸਵਾਰੀਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਬਰਨਾਲਾ ਅਤੇ ਹੋਰ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ। ਟੱਕਰ ਇੰਨੀ ਜ਼ਬਰਦਸਤ ਕਿ ਬੱਸ ਅਤੇ ਟਰੱਕ ਵਿਚ ਧਮਾਕਾ ਹੋ ਗਿਆ, ਉਹ ਮੌਕੇ 'ਤੇ ਪਹੁੰਚੇ। ਬੱਸ ਵਿਚ ਸਵਾਰ ਜ਼ਖਮੀਆਂ ਨੂੰ ਪੁਲਿਸ ਅਧਿਕਾਰੀਆਂ ਨੇ ਬਰਨਾਲਾ ਅਤੇ ਮਹਿਲ ਕਲਾਂ ਦੇ ਸਰਕਾਰੀ ਹਸਪਤਾਲਾਂ ਵਿਚ ਇਲਾਜ ਲਈ ਭੇਜਿਆ ਹੈ।

    ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਨਿਰਮਲ ਸਿੰਘ ਨੇ ਦੱਸਿਆ ਕਿ ਬਰਨਾਲਾ-ਲੁਧਿਆਣਾ ਰੋਡ 'ਤੇ ਕਸਬਾ ਮਹਿਲ ਕਲਾਂ ਨੇੜੇ ਸਲੀਪਰ ਬੱਸ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ 'ਚ ਬੱਸ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਬੱਸ ਵਿੱਚ ਸਵਾਰ ਯਾਤਰੀਆਂ ਅਤੇ ਟਰੱਕ ਡਰਾਈਵਰ ਨੂੰ ਐਂਬੂਲੈਂਸਾਂ ਰਾਹੀਂ ਸਰਕਾਰੀ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।

    ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ, ਜਦਕਿ ਉਨ੍ਹਾਂ ਦੱਸਿਆ ਕਿ ਬੱਸ 'ਚੋਂ ਨਿਕਲਦੇ ਸਮੇਂ ਬੱਸ ਡਰਾਈਵਰ ਦੀ ਮੌਤ ਹੋ ਗਈ ਸੀ ਅਤੇ ਟਰੱਕ ਡਰਾਈਵਰ ਨੂੰ ਵੀ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ ਅਤੇ ਟਰੱਕ ਡਰਾਈਵਰ ਦਾ ਸਿਰ ਅਤੇ ਹੋਰ ਹਿੱਸੇ ਜ਼ਖਮੀ ਹੋ ਗਏ।

     Barnala road accident, collision between a sleeper bus and a truck, Barnala-Ludhiana main road, ਸੜਕ ਹਾਦਸਾ, ਬਰਨਾਲਾ ਸੜਕ ਹਾਦਸਾ, ਬੱਸ ਤੇ ਟਰੱਕ ਵਿੱਚ ਟੱਕਰ, ਸੜਕ ਹਾਦਸੇ ਵਿੱਚ ਮੌਤ, ਬਰਨਾਲਾ-ਲੁਧਿਆਣਾ ਰੋਡ, ਪੰਜਾਬ ਨਿਊਜ਼, ਪੰਜਾਬ ਵਿੱਚ ਸੜਕ ਹਾਦਸੇ, ਪੰਜਾਬੀ ਖ਼ਬਰਾਂ, ਪੰਜਾਬ ਨਿਊਜ਼
    ਇਸ ਹਾਦਸੇ 'ਚ ਬੱਸ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਅਤੇ ਸਵਾਰੀਆਂ ਜਖਮੀਆਂ ਹਨ।


    ਇਸ ਸਬੰਧੀ ਥਾਣਾ ਮਹਿਲ ਕਲਾਂ ਦੇ ਐਸ.ਐਚ.ਓ ਸਤਪਾਲ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਪਤਾ ਲੱਗਦਿਆਂ ਹੀ ਉਹ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਕੰਪਨੀ ਸਲੀਪਰ ਬੱਸ ਬਠਿੰਡਾ ਤੋਂ ਲੁਧਿਆਣਾ ਜਾ ਰਹੀ ਸੀ ਕਿ ਸਾਹਮਣੇ ਤੋਂ ਆ ਰਹੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਵਿਚ ਬੱਸ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬੱਸ 'ਚ ਸਵਾਰ 6 ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ ਅਤੇ ਟਰੱਕ ਡਰਾਈਵਰ ਦੇ ਹੋਸ਼ 'ਚ ਆਉਣ 'ਤੇ ਕਾਰਵਾਈ ਕੀਤੀ ਜਾਵੇਗੀ।
    Published by:Sukhwinder Singh
    First published:

    Tags: Barnala, Road accident

    ਅਗਲੀ ਖਬਰ