ਜਤਿਨ ਸ਼ਰਮਾ
ਪਠਾਨਕੋਟ: ਪਠਾਨਕੋਟ ਦੇ ਸ਼ਾਹਪੁਰਕੰਡੀ ਵਿਖੇ 15 ਤੋਂ 18 ਸਾਲ ਤੱਕ ਦੇ ਬੱਚਿਆਂ ਦੀਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਪਠਾਨਕੋਟ ਦੇ ਸਿਵਲ ਸਰਜਨ ਡਾ ਰਵਿੰਦਰ ਕੌਰ ਵੱਲੋਂ ਕੀਤੀ ਗਈ। ਹਸਪਤਾਲ ਵਿਚ ਸਕੂਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਗਏ।
ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਪਠਾਨਕੋਟ ਨੇ ਕਿਹਾ ਕਿ ਕੋਰੋਨਾ ਦੇ ਵਧੇ ਹੋਏ ਖਤਰੇ ਨੂੰ ਦੇਖਦੇ ਹੋਏ ਸਕੂਲ ਬੰਦ ਕਰਨ ਦੇ ਆਦੇਸ਼ ਮਿਲੇ ਹਨ। ਇਸ ਲਈ ਜ਼ਿਲ੍ਹਾ ਸਿਹਤ ਵਿਭਾਗ ਦੇ ਵੱਲੋਂ 15 ਤੋਂ 18 ਸਾਲ ਦੇ ਬੱਚਿਆਂ ਨੂੰਕੋਰੋਨਾਵੈਕਸੀਨ ਲਗਾਉਣ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਹਰ ਇੱਕ ਬਲਾਕ ਵਿਖੇ 3 ਤੋਂ 4 ਸਕੂਲਾਂ ਦੀ ਲਿਸਟ ਬਣਾਈ ਜਾਵੇਗੀ। ਜਿਸ ਵਿੱਚ ਸਿਹਤ ਵਿਭਾਗ ਦੀ ਟੀਮਾਂ ਜਾ ਕੇ 15 ਤੋਂ 18 ਸਾਲ ਦੇ ਬੱਚਿਆਂ ਨੂੰਕੋਰੋਨਾਟੀਕਾਕਰਨ ਕਰਨਗੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਕੂਲ ਦੇ ਅਧਿਆਪਕਾਂ ਨਾਲ ਸੰਪਰਕ ਕਰ ਕੇ ਬੱਚਿਆਂ ਦੇ ਟੀਕਾਕਰਨ ਕਰਨ ਵਿਚ ਤੇਜ਼ੀ ਲਿਆਉਣਗੇ। ਉਨ੍ਹਾਂ ਨੇ ਬੱਚਿਆਂ ਦੇ ਮਾਂ ਪਿਉ ਨੂੰ ਵੀ ਬੱਚਿਆਂ ਦੇ ਟੀਕਾਕਰਨ ਵਿੱਚ ਸਹਿਯੋਗ ਕਰਨ ਦੀ ਗੱਲ ਕਹੀ ਹੈ।
ਉਨ੍ਹਾਂ ਕਿਹਾ ਕਿ ਸਮੇਂ ਰਹਿੰਦਿਆਂ ਬੱਚਿਆਂ ਦਾ ਵੱਧ ਤੋਂ ਵੱਧਕੋਰੋਨਾਟੀਕਾਕਰਨ ਕਰਨ ਦੇ ਮਕਸਦ ਰਾਹੀਂ ਸਕੂਲਾਂ ਵਿੱਚ ਹੀ ਵੈਕਸੀਨੇਸ਼ਨ ਕੈੰਪ ਲਗਾਏ ਜਾਣਗੇ ਤਾਂ ਕਿ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ। ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਅੱਗੇ ਅਪੀਲ ਕੀਤੀ ਕਿ ਉਹ ਭੀੜ ਵਾਲੇ ਇਲਾਕਿਆਂ ਵਿਚ ਨਾ ਜਾਣ ਅਤੇ ਮਾਸਕ ਸੇਨੇਟਾਈਜ਼ਰ ਦੀ ਵਰਤੋਂ ਕਰਨ। ਇਸ ਦੇ ਨਾਲ ਹੀ ਖਾਂਸੀ ਜ਼ੁਕਾਮ ਅਤੇ ਬੁਖਾਰ ਦੇ ਲੱਛਣ ਆਉਣ 'ਤੇ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇਕੋਰੋਨਾਦੀ ਜਾਂਚ ਕਰਵਾਉਣ।
Published by:Anuradha Shukla
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pathankot