Home /punjab /

Pathankot ਪਹੁੰਚੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਦੀ ਸਿਆਸਤ `ਤੇ ਦਿੱਤਾ ਵੱਡਾ ਬਿਆਨ

Pathankot ਪਹੁੰਚੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਦੀ ਸਿਆਸਤ `ਤੇ ਦਿੱਤਾ ਵੱਡਾ ਬਿਆਨ

ਮੰਚ

ਮੰਚ 'ਤੇ ਬੈਠੇ ਹੋਏ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ

ਪੰਜਾਬ 'ਤੇ ਪਿਛਲੇ 25 ਸਾਲਾਂ ਤੋਂ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਕਰਜ਼ੇ 'ਚ ਡੁਬੋ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਨੇ ਅਕਾਲੀ ਦਲ ਨਾਲ ਸਮਝੌਤਾ ਕੀਤਾ ਸੀ, ਉਦੋਂ ਪੰਜਾਬ ਦੇ ਹਾਲਾਤ ਬਹੁਤ ਖਰਾਬ ਸਨ ਅਤੇ ਉਨ੍ਹਾਂ ਮਾੜੇ ਹਾਲਾਤਾਂ ਨੂੰ ਦੇਖਦਿਆਂ ਅਸੀਂ ਅਕਾਲੀ ਦਲ ਨਾਲ ਸਮਝੌਤਾ ਕਰਕੇ ਛੋਟੇ ਭਰਾ ਵਾਂਗ ਕੰਮ ਕੀਤਾ ਸੀ।

ਹੋਰ ਪੜ੍ਹੋ ...
 • Share this:
  ਜਤਿਨ ਸ਼ਰਮਾ,

  ਪਠਾਨਕੋਟ: -ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਚੋਣ ਪ੍ਰਚਾਰ ਦੇ ਲਈ ਅੱਜ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪਠਾਨਕੋਟ ਪਹੁੰਚੇ। ਗਜੇਂਦਰ ਸਿੰਘ ਸ਼ੇਖਾਵਤ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿਆਸੀ ਪਾਰਟੀਆਂ ਫ੍ਰੀ ਦੇ ਐਲਾਨ ਅਤੇ ਲੋਕ-ਲੁਭਾਊ ਵਾਅਦੇ ਕਰਕੇ ਪੰਜਾਬ ਨੂੰ ਹੋਰ ਬਰਬਾਦ ਕਰਨ 'ਤੇ ਤੁਲੀਆਂ ਹੋਈਆਂ ਹਨ।

  ਪੰਜਾਬ 'ਤੇ ਪਿਛਲੇ 25 ਸਾਲਾਂ ਤੋਂ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਕਰਜ਼ੇ 'ਚ ਡੁਬੋ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਨੇ ਅਕਾਲੀ ਦਲ ਨਾਲ ਸਮਝੌਤਾ ਕੀਤਾ ਸੀ, ਉਦੋਂ ਪੰਜਾਬ ਦੇ ਹਾਲਾਤ ਬਹੁਤ ਖਰਾਬ ਸਨ ਅਤੇ ਉਨ੍ਹਾਂ ਮਾੜੇ ਹਾਲਾਤਾਂ ਨੂੰ ਦੇਖਦਿਆਂ ਅਸੀਂ ਅਕਾਲੀ ਦਲ ਨਾਲ ਸਮਝੌਤਾ ਕਰਕੇ ਛੋਟੇ ਭਰਾ ਵਾਂਗ ਕੰਮ ਕੀਤਾ ਸੀ।

  ਉਦੋਂ ਵੀ ਭਾਜਪਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨਾਲੋਂ ਵੱਡੀ ਪਾਰਟੀ ਸੀ। ਸਮੇਂ ਅਤੇ ਸਥਿਤੀ ਨੂੰ ਦੇਖਦੇ ਹੋਏ ਅਸੀਂ ਸਮਝੌਤਾ ਕਰ ਲਿਆ ਸੀ। ਪਰ ਇੱਥੋਂ ਦੀਆਂ ਸਥਾਨਕ ਸਿਆਸੀ ਪਾਰਟੀਆਂ ਨੇ ਪੰਜਾਬ ਦੀ ਹਾਲਤ ਪਹਿਲਾਂ ਨਾਲੋਂ ਵੀ ਬਦਤਰ ਕਰ ਦਿੱਤੀ ਹੈ।

  ਅੱਜ ਪੰਜਾਬ ਨੂੰ ਇਸ ਮਾੜੇ ਹਾਲਾਤ ਵਿਚੋਂ ਕੱਢਣ ਲਈ ਭਾਜਪਾ ਦੇ ਡਬਲ ਇੰਜਣ ਵਾਲੀ ਸਰਕਾਰ ਦੀ ਹੀ ਲੋੜ ਹੈ ਅਤੇ ਲੋਕਾਂ ਨੇ ਇਸ ਵਾਰ ਭਾਜਪਾ ਨੂੰ ਬਹੁਮਤ ਦੇ ਕੇ ਪੰਜਾਬ ਦੀ ਸੱਤਾ ਸੌਂਪਣ ਦਾ ਮਨ ਬਣਾ ਲਿਆ ਹੈ। ਲੋਕ ਜਾਣਦੇ ਹਨ ਕਿ ਭਾਜਪਾ ਹੀ ਇੱਕੋ ਇੱਕ ਸਿਆਸੀ ਪਾਰਟੀ ਹੈ ਜੋ ਪੰਜਾਬ ਦੀ ਗੁਆਚੀ ਸ਼ਾਨ ਵਾਪਸ ਲਿਆ ਸਕਦੀ ਹੈ।

  ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਭਾਰਤ ਦਾ ਸਰਹੱਦੀ ਸੂਬਾ ਹੈ ਅਤੇ ਇੱਥੇ ਸਰਹੱਦਾਂ ਦੀ ਸੁਰੱਖਿਆ ਸਭ ਤੋਂ ਵੱਡਾ ਮੁੱਦਾ ਹੈ ਅਤੇ ਪਾਕਿਸਤਾਨ ਨੂੰ ਗਲੇ ਲਗਾਉਣ ਵਾਲੇ ਲੋਕਾਂ ਦੇ ਹੱਥਾਂ ਵਿੱਚ ਸੁਰੱਖਿਆ ਕਿਵੇਂ ਦਿੱਤੀ ਜਾ ਸਕਦੀ ਹੈ, ਜੋ ਪੰਜਾਬ ਦੀ ਅਜਿਹੀ ਦੁਰਦਸ਼ਾ ਲਈ ਜ਼ਿੰਮੇਵਾਰ ਹਨ।
  Published by:Amelia Punjabi
  First published:

  Tags: Pathankot, Punjab, Punjab BJP, Punjab politics

  ਅਗਲੀ ਖਬਰ