ਜਤਿਨ ਸ਼ਰਮਾ, ਪਠਾਨਕੋਟ:
ਕੇਂਦਰ ਸਰਕਾਰ ਵਲੋਂ ਤਿੰਨ ਕੀਤੀ ਕਾਨੂੰਨਾਂ ਨੂੰ ਵਾਪਿਸ ਲੈ ਜਾਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਵੱਲੋਂ 11 ਤਰੀਕ ਨੂੰ ਮੋਰਚਾ ਖ਼ਤਮ ਕਰਨ ਦੀ ਗੱਲ ਕਹੀ ਗਈ ਹੈ। ਜਿਸ 'ਤੇ ਅੱਜ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਵੱਲੋਂ ਅੰਦੋਲਨ ਖ਼ਤਮ ਕਰਨ ਦੀ ਗੱਲ ਦਾ ਭਾਜਪਾ ਸੁਆਗਤ ਕਰਦੀ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਸ ਦਿਨ ਇਹ ਖੇਤੀ ਬਿੱਲਾਂ ਨੂੰ ਵਾਪਸ ਲਿਆ ਗਿਆ ਸੀ ਉਸ ਦਿਨ ਦੇਸ਼ ਦੇ ਪ੍ਰਧਾਨਮੰਤਰੀ ਨੇ ਆਪਣੇ ਭਾਸ਼ਣ ਵਿਚ ਕਿਹਾ ਸੀ ਕਿ ਇਹ ਬਿੱਲ ਕਿਸਾਨਾਂ ਦੇ ਹੱਕ ਵਿੱਚ ਲਿਆਏ ਗਏ ਸਨ ਅਤੇ ਹੁਣ ਦੇਸ਼ ਦੇ ਹੱਕ ਵਿਚ ਵਾਪਿਸ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਪੂਰੀ ਤਰ੍ਹਾਂ ਪਵਿੱਤਰ ਸਨ।
ਉਨ੍ਹਾਂ ਕਿਹਾ ਕਿ ਇਹ ਖੇਤੀ ਕਾਨੂੰਨਾਂ ਨੂੰ ਵਾਪਿਸ ਲਏ ਜਾਣ 'ਤੇ ਕਿਸੇ ਦੀ ਵੀ ਹਾਰ ਜਿੱਤ ਨਹੀਂ ਹੈ ਬਲਕਿ ਅੰਦੋਲਨ ਖ਼ਤਮ ਹੋਣ ਨਾਲ ਉਨ੍ਹਾਂ ਸ਼ਰਾਰਤੀ ਅਨਸਰਾਂ ਦੀ ਹਾਰ ਹੈ ਜੋ ਇਸ ਖੇਤੀ ਕਾਨੂੰਨਾਂ ਦੀ ਆੜ ਵਿੱਚ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਫਿਰਾਕ ਵਿੱਚ ਸਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਸੀ ਅਤੇ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੀ ਰਹੇਗੀ।
ਉਥੇ ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਾਂਗਰਸ 'ਤੇ ਵੀ ਤਿੱਖੇ ਸਵਾਲ ਚੁੱਕੇ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕੋਰੋਨਾ ਮਹਾਮਾਰੀ ਵਿੱਚ ਵੀ ਭ੍ਰਿਸ਼ਟਾਚਾਰ ਬੰਦ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੋ ਸਰਕਾਰ ਦਲਿਤ ਵਿਦਿਆਰਥੀਆਂ ਦਾ ਵਜ਼ੀਫ਼ਾ ਖਾ ਜਾਵੇ ਉਨ੍ਹਾਂ ਤੋਂ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ashwani Sharma, BJP, Pathankot, Punjab