ਜਤਿਨ ਸ਼ਰਮਾ, ਪਠਾਨਕੋਟ:
ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਗੁਰਪੁਰਬ 'ਤੇ ਅੱਜ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨਨੂੰ ਵਾਪਿਸ ਲੈਣ ਦੀ ਗੱਲ ਕਹੀ। ਜਿਸ ਤੋਂ ਬਾਅਦ ਅੰਦੋਲਨਕਾਰੀਆਂ ਦੇ ਵਿਚ ਖੁਸ਼ੀ ਦੀ ਲਹਿਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਨੂੰ ਵਾਪਸ ਲੈਣ ਦੀ ਗੱਲ ਤੋਂ ਬਾਅਦ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਕਿਹਾ ਕਿ ਜਿੱਥੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਪ੍ਰਧਾਨਮੰਤਰੀ ਨੇ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਉੱਥੇ ਹੀ ਵੱਡਾ ਦਿੱਲ ਦਿਖਾਉਂਦੇ ਹੋਏ ਤਿੱਨ ਖੇਤੀ ਕਾਨੂੰਨਨੂੰ ਵੀ ਵਾਪਿਸ ਲੈਣ ਦੀ ਘੋਸ਼ਣਾ ਕੀਤੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਜਿੰਨੇ ਵੀ ਫੈਸਲੇ ਲਏ ਹਨ ਉਹ ਸਭ ਦੇਸ਼ ਅਤੇ ਦੇਸ਼ਵਾਸੀਆਂ ਦੇ ਹਿੱਤ ਲਈ ਲਏ ਸਨ। ਉਨ੍ਹਾਂ ਕਿਹਾ ਕਿ ਇਹ ਤਿੰਨੋਂ ਖੇਤੀ ਕਾਨੂੰਨ ਵੀ ਕਿਸਾਨਾਂ ਦੇ ਹਿੱਤ ਲਈ ਸਨ ਅਤੇ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਦੇ ਬਾਰੇ ਸਮਝਾਉਣ ਵਿੱਚ ਕਮੀ ਰਹਿ ਗਈ ਸੀ। ਉਨ੍ਹਾਂ ਕਿਹਾ ਭਾਜਪਾ ਸਰਕਾਰ ਪਹਿਲਾਂ ਵੀ ਕਿਸਾਨਾਂ ਦੇ ਹਿੱਤ ਲਈ ਕੰਮ ਕਰਦੀ ਆਈ ਹੈ ਅਤੇ ਅੱਗੇ ਵੀ ਕਿਸਾਨਾਂ ਦੇ ਹਿੱਤ ਲਈ ਕੰਮ ਕਰਦੀ ਰਹੇਗੀ। ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਵੱਲੋਂ ਲਏ ਗਏ ਇਸ ਫੈਸਲੇ ਦਾ ਸਵਾਗਤ ਕਰਦੇ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਅੰਦੋਲਨ ਵਿਚ ਬੈਠੇ ਕਿਸਾਨਾਂ ਨੂੰ ਘਰ ਵਾਪਸ ਪਰਤਣ ਲਈ ਕਿਹਾ ਹੈ ਤਾਂ ਜੋਂ ਕਿਸਾਨ ਵਾਪਿਸ ਘਰ ਜਾ ਕੇ ਗੁਰਪੁਰਬ ਦੇ ਇਸ ਪਾਵਨ ਤਿਉਹਾਰ ਨੂੰ ਆਪਣੇ ਪਰਿਵਾਰ ਨਾਲ ਮਨਾ ਸਕੇ। ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਲਈ ਕੋਰੀਡੋਰ ਲਾਂਘਾ ਖੋਲਣ ਦੀ ਵੀ ਸਰਾਹਣਾ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, BJP, Pathankot, Punjab, Punjab BJP, Punjab farmers