ਜਤਿਨ ਸ਼ਰਮਾ
ਪਠਾਨਕੋਟ: ਯੂਕਰੇਨ ਵਿੱਚ ਲਗਾਤਾਰ ਵਧ ਰਹੇ ਤਣਾਅ ਨੂੰ ਦੇਖਦੇ ਹੋਏ ਜਿੱਥੇ ਵਿਸ਼ਵ ਪਰ ਵਿਚ ਹਰ ਦੇਸ਼ ਯੂਕ੍ਰੇਨ ਵਿਚ ਆਪਣੇ ਨਾਗਰਿਕਾਂ ਨੂੰ ਲੈ ਕੇ ਚਿੰਤਤ ਹੈ। ਉਥੇ ਭਾਰਤ ਦੇ ਵੀ ਕਈ ਲੋਕ ਯੂਕਰੇਨ ਵਿੱਚ ਫਸੇ ਹੋਏ ਹਨ ਜਿਨ੍ਹਾਂ ਨੂੰ ਭਾਰਤ ਲਿਆਉਣ ਦੇ ਲਈ ਭਾਰਤ ਸਰਕਾਰ ਨੂੰ ਕੋਈ ਉਪਰਾਲਾ ਕਰਨਾ ਚਾਹੀਦਾ ਹਨ।
ਜਿੱਥੇ ਭਾਰਤ ਦੇ ਕਈ ਨਾਗਰਿਕ ਯੂਕਰੇਨ ਵਿੱਚ ਫਸੇ ਹੋਏ ਹਨ ਉੱਥੇ ਪਠਾਨਕੋਟ ਵਿਚ ਵੀ ਕੁਝ ਪਰਿਵਾਰ ਅਜਿਹੇ ਹਨ ਜਿਨ੍ਹਾਂ ਦੇ ਬੱਚੇ ਯੂਕਰੇਨ ਵਿੱਚ ਸਿੱਖਿਆ ਹਾਸਲ ਕਰਨ ਲਈ ਗਏ ਹੋਏ ਸਨ ਪਰ ਹੁਣ ਉਥੋਂ ਜੰਗ ਵਾਲੇ ਹਾਲਾਤ ਵਾਲੇ ਹੋਣ ਕਾਰਨ ਬੱਚੇ ਉੱਥੇ ਫਸ ਗਏ ਹਨ। ਜਿਸ ਨੂੰ ਲੈ ਕੇ ਬੱਚਿਆਂ ਦੇ ਪਰਿਵਾਰ ਵਾਲਿਆਂ ਨੇ ਚਿੰਤਾ ਜ਼ਾਹਿਰ ਕੀਤੀ ਹੈ ਅਤੇ ਉਨ੍ਹਾਂ ਨੇ ਦੇਸ਼ ਦੀ ਸਰਕਾਰ ਅੱਗੇ ਗੁਹਾਰ ਲਗਾਈ ਹੈ ਕਿ ਸਰਕਾਰ ਜਲਦ ਹੀ ਬੱਚਿਆਂ ਨੂੰ ਦੇਸ਼ ਵਾਪਸ ਲਿਆਏ।
ਇਸ ਬਾਰੇ ਬੱਚਿਆਂ ਦੇ ਮਾਂ ਪਿਉ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਕੁਝ ਸਮਾਂ ਪਹਿਲੇ ਪੜਾਈ ਕਰਨ ਦੇ ਲਈ ਯੂਕਰੇਨ ਭੇਜਿਆ ਸੀ ਅਤੇ ਹੁਣ ਯੂਕਰੇਨ ਵਿੱਚ ਵਧ ਰਹੇ ਤਣਾਅ ਨੂੰ ਲੈ ਕੇ ਉਨ੍ਹਾਂ ਦੇ ਬੱਚੇ ਆਪਣੀ ਜਾਨ ਬਚਾਉਣ ਲਈ ਇਧਰ ਉਧਰ ਲੁਕ ਰਹੇ ਹਨ ਉਨ੍ਹਾਂ ਨੇ ਦੇਸ਼ ਦੀ ਸਰਕਾਰ ਅੱਗੇ ਇਹ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਵਾਪਿਸ ਭਾਰਤ ਲਿਆਂਦਾ ਜਾਵੇ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pathankot, Ukraine, WAR