Home /punjab /

Agriculture: ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਜੰਗਲ ਭਵਾਨੀ ਵਿੱਚ ਲਗਾਇਆ ਗਿਆ ਕਿਸਾਨੀ ਜਾਗਰੂਕਤਾ ਕੈਂਪ

Agriculture: ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਜੰਗਲ ਭਵਾਨੀ ਵਿੱਚ ਲਗਾਇਆ ਗਿਆ ਕਿਸਾਨੀ ਜਾਗਰੂਕਤਾ ਕੈਂਪ

ਝੋਨੇ ਦੀ ਸਿਧੀ ਬਿਜਾਈ ਬਾਰੇ ਜਾਗਰੂਕ ਕਰਦੇ ਹੋਏ ਖੇਤੀਬਾੜੀ ਅਫਸਰ 

ਝੋਨੇ ਦੀ ਸਿਧੀ ਬਿਜਾਈ ਬਾਰੇ ਜਾਗਰੂਕ ਕਰਦੇ ਹੋਏ ਖੇਤੀਬਾੜੀ ਅਫਸਰ 

ਪਠਾਨਕੋਟ: ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤਬਾੜੀ ਪੰਜਾਬ ਅਤੇ ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਸਰਕਾਰ ਵੱਲੋਂ ਚਲਾਈ ਗਈ “ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ” ਮੁਹਿੰਮ ਤਹਿਤ ਪਿੰਡ ਜੰਗਲ ਭਵਾਨੀ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲੀਡ ਬੈਂਕ ਅਤੇ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ(ਆਤਮਾ) ਦੇ ਸਹਿਯੋਗ ਨਾਲ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ

ਪਠਾਨਕੋਟ: ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤਬਾੜੀ ਪੰਜਾਬ ਅਤੇ ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਸਰਕਾਰ ਵੱਲੋਂ ਚਲਾਈ ਗਈ “ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ” ਮੁਹਿੰਮ ਤਹਿਤ ਪਿੰਡ ਜੰਗਲ ਭਵਾਨੀ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲੀਡ ਬੈਂਕ ਅਤੇ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ(ਆਤਮਾ) ਦੇ ਸਹਿਯੋਗ ਨਾਲ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਸੁਨੀਲ ਦੱਤ ਮੁੱਖ ਲੀਡ ਬੈਂਕ ਮੈਨੇਜ਼ਰ, ਬਰਾਂਚ ਮੈਨੇਜ਼ਰ ਪੰਜਾਬ ਨੈਸ਼ਨਲ ਬੈਂਕ, ਡਾ. ਪਿ੍ਰਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਵਿਸ਼ਾਲ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ,ਬਲਵਿੰਦਰ ਕੁਮਾਰ, ਸਾਹਿਲ ਕੁਮਾਰ, ਮਨਦੀਪ ਕੁਮਾਰ ਵੱਡੀ ਗਿਣਤੀ ਵਿੱਚ ਕਿਸਾਨ ਸਨ।

ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਜਿਸ ਕਾਰਨ ਭਵਿੱਖ ਦੀ ਖੇਤੀ ਖਤਰੇ ਵਿੱਚ ਪੈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਅਗਲੀਆਂ ਪੀੜੀਆਂ ਲਈ ਪਾਣੀ ਬਚਾਉਣਾ ਹੈ ਤਾਂ ਸਾਨੂੰ ਘੱਟ ਪਾਣੀ ਖਪਤ ਕਰਨ ਵਾਲੀਆ ਝੋਨਾ ਕਾਸ਼ਤਕਾਰੀ ਤਕਨੀਕਾਂ ਅਪਨਾਉਣੀਆ ਪੈਣਗੀਆਂ। ਉਨ੍ਹਾਂਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਅਪਣਾ ਕੇ ਪਾਣੀ ਦੀ ਬੱਚਤ ਦੇ ਨਾਲ-ਨਾਲ ਖੇਤੀ ਲਾਗਤ ਖਰਚੇ ਘਟਾਏ ਜਾ ਸਕਦੇ ਹਨ। ਉਨ੍ਹਾਂਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪ੍ਰਤੀ ਏਕੜ 1500/- ਦਿੱਤੇ ਜਾਣਗੇ ਜੋ ਲਾਭਪਾਤਰੀਆ ਦੇ ਖਾਤੇ ਵਿੱਚ ਪਾਏ ਜਾਣਗੇ।

ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੋਰਟਲ 'ਤੇ ਪੰਜੀਕ੍ਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਸਾਉਣ ਤੋਂ ਪ੍ਰਭਾਵਿਤ,ਗੰਨੇ ਦੀ ਫਸਲ ਤੋ ਵਿਹਲੇ ਹੋਏ ਖੇਤਾਂ ਜਾਂ ਹਲਕੀਆਂ ਜ਼ਮੀਨਾਂ ਵਾਲੇ ਖੇਤਾਂ ਦੀ ਚੋਣ ਨਾਂ ਕੀਤੀ ਜਾਵੇ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਤਰ ਵੱਤਰ ਤਕਨੀਕ ਵਰਤੀ ਜਾਵੇ ਅਤੇ ਪਹਿਲਾ ਪਾਣੀ ਬਿਜਾਈ ਤੋਂ 21 ਦਿਨਾਂ ਬਾਅਦ ਲਾਇਆ ਜਾਵੇ। ਉਨਾਂ ਕਿਹਾ ਕਿ ਜ਼ਮੀਨ ਦੀ ਸਿਹਤ ਸੁਧਾਰਨ ਲਈ ਕਣਕ ਦੀ ਕਟਾਈ ਉਪਰੰਤ ਜੰਤਰ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਹਰੀ ਖਾਦ ਲਈ ਜੰਤਰ ਦਾ 20 ਕਿਲੋ ਬੀਜ ਦਾ ਬੈਗ 860/- ਦਾ ਦਿੱਤਾ ਜਾ ਰਿਹਾ ਹੈ ਜੋ ਬਲਾਕ ਅਤੇ ਫੋਕਲ ਪੁਆਇੰਟ ਪੱਧਰ 'ਤੇ ਉਪਲਬਧ ਹੈ।

ਉਨ੍ਹਾਂ ਕਿਹਾ ਕਿ ਜ਼ਿਲਾ ਪਠਾਨਕੋਟ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆ ਕਿਸਮਾਂ ਤੋਂ ਇਲਾਵਾ ਕੋਈ ਕਿਸਮ ਦਾ ਬੀਜ ਨਹੀਂ ਵੇਚਣ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਕਿਸਾਨ ਗੈਰ ਪ੍ਰਵਾਨਿਤ ਹਾਈਬਿ੍ਰਡ ਕਿਸਮਾਂ ਦੀ ਬਿਜਾਈ ਨਾਂ ਕਰਨ ਕਿਉਂਕਿ ਟੋਟਾ ਜ਼ਿਆਦਾ ਹੋਣ ਕਾਰਨ ਸ਼ੈਲਰ ਮਾਲਕਾਂ ਅਤੇ ਆੜਤੀਆਂ ਨੂੰ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਗੈਰ ਪ੍ਰਵਾਨਿਤ ਹਾਈਬਿ੍ਰਡ ਕਿਸਮਾਂ ਦੀ ਕਾਸਤ ਕਰਨ ਨਾਲ ਕਿਸਾਨਾਂ ਦੀ ਵੀ ਖੱਜਲ ਖਰਾਬੀ ਹੁੰਦੀ ਹੈ।

Published by:rupinderkaursab
First published:

Tags: Agriculture, Awareness scheme, Pathankot