Home /punjab /

ਪਠਾਨਕੋਟ ਨੂੰ 6ਵੀਂ ਵਾਰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਨਾਲ ਕਰਵਾਈ ਕਿਸਾਨਾਂ ਦੀ ਸਾਈਕਲ ਰੈਲੀ

ਪਠਾਨਕੋਟ ਨੂੰ 6ਵੀਂ ਵਾਰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਨਾਲ ਕਰਵਾਈ ਕਿਸਾਨਾਂ ਦੀ ਸਾਈਕਲ ਰੈਲੀ

ਖੇਤੀਬਾੜੀ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਭੋਆ ਤੋਂ ਗੁਰਦੁਆਰਾ ਸ਼੍ਰੀ ਬਾਰਠ ਸਾਹਿਬ ਤੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਕਿਸਾਨਾਂ ਵੱਲੋਂ ਸਾਈਕਲਾਂ ਸਮੇਤ ਸ਼ਿਰਕਤ ਕੀਤੀ ਗਈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਭੋਆ ਤੋਂ ਗੁਰਦੁਆਰਾ ਸ਼੍ਰੀ ਬਾਰਠ ਸਾਹਿਬ ਤੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਕਿਸਾਨਾਂ ਵੱਲੋਂ ਸਾਈਕਲਾਂ ਸਮੇਤ ਸ਼ਿਰਕਤ ਕੀਤੀ ਗਈ।

 • Share this:
  ਜਤਿਨ ਸ਼ਰਮਾ

  ਪਠਾਨਕੋਟ: ਬਲਾਕ ਪਠਾਨਕੋਟ ਵਿੱਚ ਜ਼ਮੀਨ ਦੀ ਸਿਹਤ ਸੁਧਾਰਨ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਕਣਕ ਦੀ ਬਿਜਾਈ ਸੁਪਰ/ਹੈਪੀ ਸੀਡਰ ਨਾਲ ਕਰਨ ਬਾਰੇ ਕਿਸਾਨਾਂ ਨੂੰ ਪ੍ਰੇਰਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਭੋਆ ਤੋਂ ਗੁਰਦੁਆਰਾ ਸ਼੍ਰੀ ਬਾਰਠ ਸਾਹਿਬ ਤੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਕਿਸਾਨਾਂ ਵੱਲੋਂ ਸਾਈਕਲਾਂ ਸਮੇਤ ਸ਼ਿਰਕਤ ਕੀਤੀ ਗਈ। ਸਾਈਕਲ ਰੈਲੀ ਨੂੰ ਸਰਪੰਚ ਗ੍ਰਾਮ ਪੰਚਾਇਤ ਭੋਆ ਰਾਜ ਕੁਮਾਰ ਨੀਲੂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

  ਇਹ ਸਾਈਕਲ ਰੈਲੀ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦੀ ਹੋਈ ਗੁਰਦੁਆਰਾ ਸ਼੍ਰੀ ਬਾਰਠ ਸਾਹਿਬ ਵਿਖੇ ਸਮਾਪਤ ਹੋਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਵੀ ਕਿਸਾਨ ਹਾਜ਼ਰ ਸਨ।ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦਾ ਕੋਈ ਵੀ ਵਾਕਿਆ ਦਰਜ਼ ਨਹੀਂ ਕੀਤਾ ਗਿਆ।

  ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਸਭ ਤੋਂ ਵਧੀਆ ਪ੍ਰਬੰਧਨ ਕਰਨ ਵਾਲੀ ਗ੍ਰਾਮ ਪੰਚਾਇਤ ਦੀ ਚੋਣ ਕਰਕੇ 50,000/-ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨਾਮ ਲਈ ਉਸ ਪੰਚਾਇਤ ਨੂੰ ਹੀ ਚੁਣਿਆ ਜਾਵੇਗਾ ਜਿਸ ਪਿੰਡ ਵਿੱਚ ਝੋਨੇ ਹੇਠ ਰਕਬਾ 60 ਫ਼ੀਸਦੀ ਤੋਂ ਵੱਧ ਹੋਵੇਗਾ ਅਤੇ ਪਿੰਡ ਵਿੱਚ ਪਰਾਲੀ ਨੂੰ ਅੱਗ ਲੱਗਣ ਦਾ ਕੋਈ ਵੀ ਵਾਕਿਆ ਦਰਜ ਨਾਂ ਕੀਤਾ ਗਿਆ ਹੋਵੇ।

  ਡਾ. ਪਿ੍ਰਤਪਾਲ ਸਿੰਘ ਨੇ ਕਿਹਾ ਕਿ ਸੁਪਰ ਸੀਡਰ ਮਸ਼ੀਨ ਖੇਤ ਵਿੱਚ ਖੜੀ ਝੋਨੇ ਦੀ ਰਹਿੰਦ-ਖੂੰਹਦ ਨੂੰ ਨਸ਼ਟ ਕਰਕੇ ਕਣਕ ਦੀ ਬਿਜਾਈ ਕਰ ਦਿੰਦੀ ਹੈ ਜਿਸ ਨਾਲ ਖੇਤੀ ਲਾਗਤ ਖ਼ਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ। ਅੰਸ਼ੁਮਨ ਸ਼ਰਮਾ ਅਤੇ ਰਾਕੀ ਮਹਿਰਾ ਨੇ ਕਿਸਾਨਾਂ ਨੂੰ ਹਵਾ ਦੇ ਪ੍ਰਦੂਸਣ ਨਾਲ ਹੁੰਦੇ ਨੁਕਸਾਨ ਬਾਰੇ ਦੱਸਿਆ। ਨਵੀਨ ਕੁਮਾਰ ਸ਼ਰਮਾ ਨੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਦੇ ਤਜਰਬੇ ਸਾਂਝੇ ਕੀਤੇ। ਰਾਜ ਕੁਮਾਰ ਨੀਲੂ ਨੇ ਕਿਸਾਨਾਂ ਨੂੰ ਸੁਪਰ ਸੀਡਰ  ਨਾਲ ਕਣਕ ਦੀ ਬਿਜਾਈ ਕਣਕ ਲਈ ਪ੍ਰੇਰਿਤ ਕੀਤਾ। ਕਿਸਾਨ ਰਣਜੀਤ ਸਿੰਘ ਵੱਲੋਂ ਸੁਪਰ ਸੀਡਰ ਨੂੰ ਪ੍ਰਦਰਸ਼ਿਤ ਵੀ ਕੀਤਾ ਗਿਆ।

  ਇਸ ਮੌਕੇ ਮੌਜੂਦ ਸਮੂਹ ਕਿਸਾਨਾਂ ਨੇ ਭਰੋਸਾ ਦਿਵਾਇਆ ਕਿ ਬਲਾਕ ਪਠਾਨਕੋਟ ਸਮੇਤ ਘਰੋਟਾ ਨੂੰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਣ ਨਾਲ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਵੀ ਕੀਤਾ ਜਾਵੇਗਾ।
  Published by:Krishan Sharma
  First published:

  Tags: Agricultural, Farmers, Kisan, Pathankot, Pollution, Punjab farmers, Punjab government, Rally

  ਅਗਲੀ ਖਬਰ