Home /punjab /

ਪਠਾਨਕੋਟ ‘ਚ ਧੂਮਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ

ਪਠਾਨਕੋਟ ‘ਚ ਧੂਮਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ

ਗੁਰਦੁਆਰਾ

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦਾ ਦ੍ਰਿਸ਼ 

ਗੁਰਪੁਰਬ ਦੇ ਇਸ ਪਾਵਨ ਮੌਕੇ 'ਤੇ ਕੇਂਦਰ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ। ਜਿਸ ਨੂੰ ਲੈ ਕੇ ਸਿੱਖ ਸੰਗਤ ਵਿੱਚ ਖ਼ੁਸ਼ੀ ਦੀ ਲਹਿਰ ਹੈ। ਉਥੇ ਅੱਜ ਪਠਾਨਕੋਟ ਵਿਖੇ ਸਵੇਰ ਤੋਂ ਹੀ ਗੁਰਦੁਆਰਿਆਂ ਵਿੱਚ ਸ਼ਬਦ ਗਾਨ ਅਤੇ ਕੀਰਤਨ ਸਮਾਗਮ ਚੱਲ ਰਹੇ ਹਨ।

ਹੋਰ ਪੜ੍ਹੋ ...
 • Share this:

  ਜਤਿਨ ਸ਼ਰਮਾ, ਪਠਾਨਕੋਟ:

  ਕੱਤਕ ਪੁੰਨਿਆ ਦੇ ਦਿਹਾਡ਼ੇ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਗੁਰਪੁਰਬ ਦੇਸ਼ ਭਰ ਵਿਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਗੁਰਪੁਰਬਦੇ ਇਸ ਪਾਵਨ ਮੌਕੇ 'ਤੇ ਕੇਂਦਰ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ। ਜਿਸ ਨੂੰ ਲੈ ਕੇ ਸਿੱਖ ਸੰਗਤ ਵਿੱਚ ਖ਼ੁਸ਼ੀ ਦੀ ਲਹਿਰ ਹੈ। ਉਥੇ ਅੱਜ ਸਵੇਰ ਤੋਂ ਹੀ ਗੁਰਦੁਆਰਿਆਂ ਵਿੱਚ ਸ਼ਬਦ ਗਾਨ ਅਤੇ ਕੀਰਤਨ ਸਮਾਗਮ ਚੱਲ ਰਹੇ ਹਨ। ਸੰਗਤਾਂ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਦੇ ਲਈ ਪਹੁੰਚ ਰਹੀਆਂ ਹਨ।

  ਪਠਾਨਕੋਟ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਵੇਰ ਤੋਂ ਹੀ ਰਾਗੀ ਜਥਿਆਂ ਵੱਲੋਂ ਦਰਬਾਰ ਸਜਾਏ ਜਾ ਰਹੇ ਹਨ । ਜਾਣਕਾਰੀ ਦਿੰਦੇ ਹੋਏ ਗੁਰੂਦੁਆਰਾ ਸਿੰਘ ਸਭਾ ਦੇ ਪ੍ਰਧਾਨ ਮਨਪ੍ਰੀਤ ਸਾਹਨੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਤ ਦੋ ਦਿਨ ਪਹਿਲਾਂ ਪਠਾਨਕੋਟ ਵਿਖੇ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ ਅਤੇ ਅੱਜ ਸਵੇਰ ਤੋਂ ਹੀ ਰਾਗੀ ਜਥਿਆਂ ਵਲੋਂ ਆਈ ਹੋਈ ਸੰਗਤਾਂ ਨੂੰ ਕੀਰਤਨ ਕਰ ਕੇ ਨਿਹਾਲ ਕੀਤਾ ਜਾ ਰਿਹਾ ਹੈ।

  ਜਿਸ ਦੇ ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਸਰਕਾਰ ਦਾ ਕਰਤਾਰਪੁਰ ਲਾਂਘਾ ਖੁੱਲ੍ਹਣ 'ਤੇ ਧੰਨਵਾਦ ਕੀਤਾ।

  Published by:Amelia Punjabi
  First published:

  Tags: Gurpurab, Pathankot, Punjab