Home /punjab /

Guru Nabha Das Jayanti: ਸ੍ਰੀ ਗੁਰੂ ਨਾਭਾ ਦਾਸ ਜੀ ਦੇ 450ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ ਪੰਜਾਬ ਕੈਬਨਿਟ ਮੰਤਰੀ ਲਾਲ ਚੰਦ

Guru Nabha Das Jayanti: ਸ੍ਰੀ ਗੁਰੂ ਨਾਭਾ ਦਾਸ ਜੀ ਦੇ 450ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ ਪੰਜਾਬ ਕੈਬਨਿਟ ਮੰਤਰੀ ਲਾਲ ਚੰਦ

ਸੋਭਾ ਯਾਤਰਾ ਵਿੱਚ ਸਾਮਲ ਹੋਏ ਪੰਜਾਬ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਸੋਭਾ ਯਾਤਰਾ ਵਿੱਚ ਸਾਮਲ ਹੋਏ ਪੰਜਾਬ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਪਠਾਨਕੋਟ: ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਜੀ ਦੇ 450ਵੇਂ ਪ੍ਰਕਾਸ਼ ਪੁਰਬ 'ਤੇ ਜ਼ਿਲ੍ਹਾ ਪਠਾਨਕੋਟ (District Pathankot) ਅਤੇ ਸਮੁੱਚੇ ਪੰਜਾਬ ਨੂੰ ਹਾਰਦਿਕ ਸ਼ੁਭਕਾਮਨਾਵਾਂ (best wishes) ਦਿੰਦਾ ਹਾਂ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲ ਕਰੀਏ।ਇਹ ਗੱਲ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਜ਼ਿਲ੍ਹਾ ਪਠਾਨਕੋਟ ਵਿਚ ਗੋਸਵਾਮੀ ਗੁਰੂ ਨਾਭਾ ਦਾਸ ਜੀ ਮਹਾਰਾਜ ਦੇ 450ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਸ਼ੋਭਾ ਯਾਤਰਾ (Shobha Yatra) ਵਿੱਚ ਸ਼ਾਮਲ ਹੋਣ ਮੌਕੇ ਕਹੀ।

ਹੋਰ ਪੜ੍ਹੋ ...
 • Share this:
  ਜਤਿਨ ਸ਼ਰਮਾ

  ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਭਾ ਦਾਸ ਜੀ ਮਹਾਰਾਜ ਜੋ ਇੱਕ ਮਹਾਨ ਚਿੰਤਕ ਵੀ ਹਨ ਜਿਨ੍ਹਾਂ ਦੀ ਸਮੁੱਚੀ ਜੀਵਨੀ ਹੀ ਸਮਾਜ ਨੂੰ ਇੱਕ ਮਹਾਨ ਸੇਧ ਦਿੰਦੀ ਹੈ ਅਤੇ ਉਨ੍ਹਾਂ ਦਾ ਇਸ ਸੰਸਾਰ ਵਿੱਚ ਬਹੁਤ ਉੱਚਾ ਸਥਾਨ ਹੈ।ਅੱਜ ਉਹਨਾਂ ਦੇ 450ਵੇਂ ਪ੍ਰਕਾਸ਼ ਪੁਰਬ 'ਤੇ ਸੋਭਾ ਯਾਤਰਾ ਦਾ ਆਗਾਜ਼ ਸਮੁੱਚੇ ਸਮਾਜ ਅਤੇ ਸੰਤ ਸਮਾਜ ਲਈ ਕੀਤਾ ਗਿਆ ਹੈ ਜੋ ਸਾਡਾ ਮਾਰਗਦਰਸ਼ਨ ਕਰ ਰਹੇ ਹਨ ਅਤੇ ਸੋਭਾ ਯਾਤਰਾ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਪੰਜਾਬ ਸਰਕਾਰ ਦੀ ਤਰਫੋਂ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ (Bhagwant Maan) ਅਤੇ ਮੇਰੇ ਵੱਲੋਂ, ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਜੀ ਦੇ 450ਵੇਂ ਪ੍ਰਕਾਸ਼ ਪੁਰਬ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਸਾਡਾ ਸਮਾਜ ਜਿਸ ਵਿੱਚੋਂ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਜੀ ਪ੍ਰਗਟ ਹੋਏ ਅਤੇ ਉਨ੍ਹਾਂ ਨੇ ਅਪਣੀ ਜਿੰਦਗੀ ਵਿੱਚ ਇੱਕ ਬਹੁਤ ਵੱਡੀ ਰਚਨਾ ਕੀਤੀ ਜੋ ਮਾਨਵਤਾ ਨੂੰ ਸੰਦੇਸ ਦਿੱਤਾ ਜੋ ਅੱਜ ਵੀ ਸਾਡੇ ਲਈ ਰੋਸਨੀ ਪ੍ਰਦਾਨ ਕਰਦਾ ਹੈ।

  ਉਨ੍ਹਾਂ ਕਿਹਾ ਕਿ ਅਸੀਂ ਸਮੂਹ ਮਨੁੱਖਤਾ ਨੂੰ ਅਪੀਲ ਕਰਦੇ ਹਾਂ ਕਿ ਅਜਿਹੇ ਮਹਾਂ ਪੂਰਸਾਂ ਦੇ ਪ੍ਰਕਾਸ਼ ਪੁਰਬ ਨੂੰ ਭਾਈਚਾਰੇ ਦੀ ਭਾਵਨਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਵਿੱਚ ਨਵੀਆਂ ਪੁਲਾਂਘਾਂ ਪੁੱਟਣ ਬਾਰੇ ਸੋੋਚਨਾ ਚਾਹੀਦਾ ਹੈੇ।

  ਜ਼ਿਕਰਯੋਗ ਹੈ ਕਿ ਸੋਭਾ ਯਾਤਰਾ ਪਠਾਨਕੋਟ ਦੇ ਪਿੰਡ ਭੜੋਲੀ ਕਲ੍ਹਾਂ ਤੋਂ ਸ਼ੁਰੂ ਹੋ ਕੇ ਗੁਰਦਾਸਪੁਰ ਰੋਡ, ਬੱਸ ਸਟੈਂਡ, ਰੇਲਵੇ ਰੋਡ, ਬਾਲਮੀਕੀ ਚੌਕ, ਲੈਟੇ ਵਾਲਾ ਚੌਕ, ਪੀਰ ਬਾਬਾ ਚੌਕ, ਢਾਂਗੂ ਰੋਡ ਤੋਂ ਹੁੰਦੀ ਹੋਈ ਸ਼ਹੀਦ ਭਗਤ ਸਿੰਘ ਚੌਕ ਵਿਖੇ ਸਮਾਪਤ ਹੋਈ। ਰਸਤੇ ਵਿੱਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸੋਭਾ ਯਾਤਰਾ ਦਾ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਲਈ ਸਟਾਲ ਲਗਾਏ ਗਏ।
  Published by:rupinderkaursab
  First published:

  Tags: Pathankot, Punjab

  ਅਗਲੀ ਖਬਰ