Home /punjab /

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜਾ 'ਤੇ ਪਠਾਨਕੋਟ 'ਚ ਲਗਿਆ ਦਵਾਈਆਂ ਦਾ ਲੰਗਰ 

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜਾ 'ਤੇ ਪਠਾਨਕੋਟ 'ਚ ਲਗਿਆ ਦਵਾਈਆਂ ਦਾ ਲੰਗਰ 

ਖੂਨਦਾਨ

ਖੂਨਦਾਨ ਕੈੰਪ ਦਾ ਜਾਇਜ਼ਾ ਲੈਂਦੇ ਹੋਏ ਗੁਰਦੀਪ ਗਿਰੀ ਜੀ ਮਹਾਰਾਜ

ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਨੇ ਦੱਸਿਆ ਕਿ ਅੱਜ ਇਸ ਪਾਵਨ ਦਿਹਾੜੇ 'ਤੇ ਆਸ਼ਰਮ ਵਿਖੇ ਸਵੇਰ ਤੋਂ ਹੀ ਸੰਗਤਾਂ ਮੱਥਾ ਟੇਕਣ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਆਸ਼ਰਮ ਵਿਚ ਆਈ ਹੋਈ ਸੰਗਤਾਂ ਲਈ ਲੰਗਰ ਦਾ ਇੰਤਜ਼ਾਮ ਕੀਤਾ ਹੋਇਆ ਹੈ। ਉਥੇ ਹੀ ਦਵਾਈਆਂ ਦਾ ਲੰਗਰ ਵੀ ਆਸ਼ਰਮ ਵਿਖੇ ਲਗਾਇਆ ਗਿਆ ਹੈ। 

ਹੋਰ ਪੜ੍ਹੋ ...
 • Share this:
  ਜਤਿਨ ਸ਼ਰਮਾ

  ਪਠਾਨਕੋਟ: ਦੇਸ਼ ਭਰ ਵਿੱਚ ਅੱਜਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਥੇ ਪਠਾਨਕੋਟ ਵਿੱਚ ਵੀ ਡੇਰਾ ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਦੀ ਅਗਵਾਈ ਹੇਠ ਮਨਾਇਆ ਗਿਆ।

  ਜਾਣਕਾਰੀ ਦਿੰਦੇ ਹੋਏ ਸੁਆਮੀ ਗੁਰਦੀਪ ਗਿਰੀ ਜੀ ਮਹਾਰਾਜ ਨੇ ਦੱਸਿਆ ਕਿ ਅੱਜ ਇਸ ਪਾਵਨ ਦਿਹਾੜੇ 'ਤੇ ਆਸ਼ਰਮ ਵਿਖੇ ਸਵੇਰ ਤੋਂ ਹੀ ਸੰਗਤਾਂ ਮੱਥਾ ਟੇਕਣ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਆਸ਼ਰਮ ਵਿਚ ਆਈ ਹੋਈ ਸੰਗਤਾਂ ਲਈ ਲੰਗਰ ਦਾ ਇੰਤਜ਼ਾਮ ਕੀਤਾ ਹੋਇਆ ਹੈ।

  ਉਥੇ ਹੀ ਦਵਾਈਆਂ ਦਾ ਲੰਗਰ ਵੀ ਆਸ਼ਰਮ ਵਿਖੇ ਲਗਾਇਆ ਗਿਆ ਹੈ। ਜਿੱਥੇ ਮਰੀਜ਼ਾਂ ਦੀ ਜਾਂਚ ਕਰ ਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਜਾਣਗੀਆਂ। ਇਸ ਦੇ ਨਾਲ ਹੀ ਆਸ਼ਰਮ ਵਿਚ ਨੌਜਵਾਨਾਂ ਵੱਲੋਂ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ।

  ਉਥੇ ਆਸ਼ਰਮ ਵਿੱਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਸਮੇਤ ਕਈ ਹੋਰ ਰਾਜਨੇਤਾ ਮੱਥਾ ਟੇਕਣ ਲਈ ਪਹੁੰਚੇ। ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਵੱਲੋਂ ਲੋਕਾਂ ਦਾ ਮਾਰਗਦਰਸ਼ਨ ਕਰਨ ਦੇ ਲਈ ਅਵਤਾਰ ਲਿਆ ਸੀ।
  First published:

  Tags: Pathankot, Punjab, Ravidas, Ravidas temple

  ਅਗਲੀ ਖਬਰ