ਜਤਿਨ ਸ਼ਰਮਾ
ਪਠਾਨਕੋਟ: ਹੋਲੀ ਦਾ ਤਿਉਹਾਰ ਦੇਸ਼ ਭਰ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਹੋਲੀ ਦੇ ਪਾਵਨ ਮੌਕੇ 'ਤੇ ਕਈ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸਮਾਗਮ ਕਰਵਾਏ ਜਾਂਦੇ ਹਨ। ਉੱਥੇ ਪਠਾਨਕੋਟ ਸ਼ਹਿਰ ਵਿਚ ਵੀ ਨਹਿਰੂ ਯੁਵਾ ਕੇਂਦਰ ਦੇ ਵੱਲੋਂ \"ਫਾਗੁਨਆਇਓ ਰੇ\" ਨਾਂ ਦਾ ਸੱਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੀ ਚੌਧਰੀ ਅਤੇ ਵੂਮੈਨਜ਼ ਸੈੱਲ ਦੀ ਇੰਚਾਰਜ ਇੰਸਪੈਕਟਰ ਅੰਜੂ ਬਾਲਾ ਪਹੁੰਚੀ।
ਇਸ ਪ੍ਰੋਗਰਾਮ ਵਿੱਚ ਨਹਿਰੂ ਯੁਵਾ ਕੇਂਦਰ ਦੀਆਂ ਵਿਦਿਆਰਥਣਾਂ ਨੇ ਨੱਚ-ਟਪ ਕੇ ਇਸ ਤਿਉਹਾਰ ਨੂੰ ਮਨਾਇਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਸ਼ਾ ਭਗਤ ਨੇ ਦੱਸਿਆ ਕਿ ਹੋਲੀ ਦਾ ਤਿਉਹਾਰ ਰੰਗਾਂ ਦਾ ਤਿਉਹਾਰ ਹੁੰਦਾ ਹੈ ਇਸ ਦਿਨ ਲੋਕ ਇਕ ਦੂਜੇ ਨੂੰ ਰੰਗ ਲਗਾ ਕੇ ਆਪਸੀ ਭਾਈਚਾਰੇ ਦਾ ਸੁਨੇਹਾ ਦਿੰਦੇ ਹਨ। ਉੱਥੇ ਸਾਨੂੰ ਆਪਣੇ ਸੱਭਿਆਚਾਰ ਨਾਲ ਜੁੜ ਕੇ ਵੀ ਸਾਰੇ ਤਿਉਹਾਰ ਮਨਾਉਣੇ ਚਾਹੀਦੇ ਹਨ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Holi, Pathankot