Home /punjab /

Pathankot News: ਜੇ ਤੁਸੀਂ ਵੀ ਖੇਤਾਂ `ਚ ਬੀਜਦੇ ਹੋ ਦਾਲਾਂ ਤਾਂ ਤੁਹਾਡੇ ਲਈ ਹੈ ਇਹ ਖ਼ਬਰ

Pathankot News: ਜੇ ਤੁਸੀਂ ਵੀ ਖੇਤਾਂ `ਚ ਬੀਜਦੇ ਹੋ ਦਾਲਾਂ ਤਾਂ ਤੁਹਾਡੇ ਲਈ ਹੈ ਇਹ ਖ਼ਬਰ

ਕਿਸਾਨਾਂ

ਕਿਸਾਨਾਂ ਨਾਲ ਵਿਸ਼ਵ ਦਾਲਾਂ ਦਿਵਸ ਮਨਾਉਂਦੇ ਹੋਏ ਖੇਤੀਬਾੜੀ ਅਫਸਰ

ਡਾ ਅਮਰੀਕ ਸਿੰਘ ਨੇ ਕਿਹਾ ਕਿ ਮਨੁੱਖੀ ਖੁਰਾਕ ਵਿੱਚ ਦਾਲਾਂ ਦੀ ਮਹੱਤਤਾ ਨੂੰ ਸਮਝਦਿਆਂ ਸੰਯੁਕਤ ਰਾਸ਼ਟਰ ਵੱਲੋਂ ਵਿਸ਼ਵ ਪੱਧਰ 'ਤੇ ਹਰ ਸਾਲ ਫਰਵਰੀ ਮਹੀਨੇ ਵਿਸਵ ਦਾਲਾਂ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਦਾਲਾਂ ਸਾਕਾਹਾਰੀ ਲੋਕਾਂ ਦੀ ਖੁਰਾਕ ਵਿੱਚ ਅਹਿਮ ਭੂਮਿਕਾ ਨਿਭਾਉਂਦਿੀਆਂ ਹਨ ਅਤੇ ਦਾਲਾਂ ਸਮੇਤ ਸੰਤੁਲਿਤ ਖੁ?

ਹੋਰ ਪੜ੍ਹੋ ...
  • Share this:
    ਜਤਿਨ ਸ਼ਰਮਾਪਠਾਨਕੋਟ---ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਖਾਲਸਾ ਅਤੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ “ਟਿਕਾਊ ਖੇਤੀ ਭੋਜਨ ਪ੍ਰਣਾਲੀਆਂ ਪ੍ਰਾਪਤ ਕਰਨ ਲਈ ਨੌਜਵਾਨਾਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਦਾਲਾਂ ਦੀ ਖੇਤੀ" ਵਿਸ਼ੇ 'ਤੇ ਦਾਲਾਂ ਦੀ ਮਹੱਤਤਾ ਸੰਬੰਧੀ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਵਿਸ਼ਵ ਦਾਲਾਂ ਦਿਵਸ ਪਿੰਡ ਨਮਾਲਾ ਵਿੱਚ ਰਾਮੇਸ਼ ਕੁਮਾਰ ਦੇ ਖੇਤਾਂ ਵਿੱਚ ਮਨਾਇਆ ਗਿਆ,ਜਿਸ ਦੀ ਪ੍ਰਧਾਨਗੀ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ ।

    ਇਸ ਮੌਕੇ ਹੋਨਾਂ ਤੋਂ ਇਲਾਵਾ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ,ਬਲਵਿੰਦਰ ਕੁਮਾਰ, ਮਨਦੀਪ ਹੰਸ ਸਹਾਇਕ ਤਕਨਾਲੋਜੀ ਪ੍ਰਬੰਧਕ( ਆਤਮਾ), ਕਿਸਾਨ ਆਗੂ ਬਲਵਿੰਦਰ ਸਿੰਘ,ਮਨਦੀਪ ਸਿੰਘ ਸ਼ਹੀਦਪੁਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ ਮਨੁੱਖੀ ਖੁਰਾਕ ਵਿੱਚ ਦਾਲਾਂ ਦੀ ਮਹੱਤਤਾ ਨੂੰ ਸਮਝਦਿਆਂ ਸੰਯੁਕਤ ਰਾਸ਼ਟਰ ਵੱਲੋਂ ਵਿਸ਼ਵ ਪੱਧਰ 'ਤੇ ਹਰ ਸਾਲ ਫਰਵਰੀ ਮਹੀਨੇ ਵਿਸਵ ਦਾਲਾਂ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।

    ਉਨਾਂ ਕਿਹਾ ਕਿ ਦਾਲਾਂ ਸਾਕਾਹਾਰੀ ਲੋਕਾਂ ਦੀ ਖੁਰਾਕ ਵਿੱਚ ਅਹਿਮ ਭੂਮਿਕਾ ਨਿਭਾਉਂਦਿੀਆਂ ਹਨ। ਉਨਾਂ ਕਿਹਾ ਕਿ ਦਾਲਾਂ ਸਮੇਤ ਸੰਤੁਲਿਤ ਖੁਰਾਕ ਲੈਣ ਨਾਲ ਅੰਦਾਜਨ 80% ਦਿਲਾਂ ਦੇ ਰੋਗ,ਸ਼ੱਕਰ,ਮੋਟਾਪਾ ਆਦਿ ਨੂੰ ਰੋਕਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਦਾਲਾਂ ਵਾਲੀਆਂ ਫਸਲਾਂ ਨੂੰ ਅੰਤਰਫਸਲਾਂ ਵੱਜੋਂ ਕਾਂਸਤ ਕਰਨ ਨਾਲ ਜਿਥੇ ਵਾਧੂ ਆਮਦਨ ਮਿਲਦੀ ਹੈ ਉਥੇ ਜ਼ਮੀਨ ਸਿਹਤ ਵਿੱਚ ਸੁਧਾਰ ਹੋਣ ਨਾਲ ਮੁੱਖ ਫਸਲ ਦੀ ਪੈਦਾਵਾਰ ਵੀ ਵਧਦੀ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਸਾਉਣੀ ਦੌਰਾਨ ਕੁੱਲ 12.6 ਹਜ਼ਾਰ ਹੈਕਟੇਅਰ ਰਕਬੇ ਵਿੱਚ ਦਾਲਾਂ (ਮੂਗੀ, ਮਾਂਹ ਅਤੇ ਅਰਹਰ) ਅਤੇ ਹਾੜੀ ਦੌਰਾਨ 1.15 ਹਜ਼ਾਰ ਹੈਕਟੇਅਰ ਰਕਬੇ ਵਿੱਚ ਦਾਲਾਂ(ਛੋਲੇ,ਮਸਰ) ਦੀ ਕਾਸਤ ਕੀਤੀ ਜਾਂਦੀ ਹੈ,ਜਿਸ ਨੂੰ ਵਧਾਉਣ ਦੀ ਜ਼ਰੂਰਤ ਹੈ।

    ਉਨਾਂ ਕਿਹਾ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੀ ਵਧਦੀ ਸਮੱਸਿਆ ਦਾਲਾਂ ਹੇਠ ਰਕਬਾ ਵਧਾਉਣ ਨਾਲ ਘਟਾਈ ਜਾ ਸਕਦੀ ਹੈ। ਦਾਲਾਂ ਦੀ ਕਾਸ਼ਤ ਕਰਨ ਨਾਲ ਰਸਾਇਣਕ ਖਾਦਾਂ 'ਤੇ ਨਿਰਭਰਤਾ ਘਟਣ ਨਾਲ ਖੇਤੀ ਲਾਗਤ ਖਰਚੇ ਘੱਟ ਹੁੰਦੇ ਹਨ ਅਤੇ ਦਾਲਾਂ ਵਾਲੀਆ ਫਸਲਾਂ ਦੀਆਂ ਜੜਾਂ ਵਿੱਚ ਹਵਾ ਵਿੱਚੋਂ ਨਾਈਟਰੋਜਨ ਖਿੱਚਣ ਦੀ ਸਮਰੱਥਾ ਹੁੰਦੀ ਹੈ ਜੋ ਫਸਲ ਦੀ ਜ਼ਰੂਰਤ ਪੂਰੀ ਕਰਦੀ ਹੈ ਅਤੇ ਨਾਈਟਰੋਜਨ ਦਾ ਕੁਝ ਹਿੱਸਾ ਜ਼ਮੀਨ ਵਿੱਚ ਅਗਲੀ ਫਸਲ ਲਈ ਰਹਿ ਜਾਂਦਾ ਹੈ।

    ਉਨਾਂ ਕਿਹਾ ਕਿ ਛੋਲੇ ਜ਼ਮੀਨ ਵਿੱਚ ਤਕਰੀਬਨ 44 ਕਿਲੋ ਅਤੇ ਮਸਰ 34 ਕਿਲੋ ਨਾਈਟਰੋਜਨ ਪ੍ਰਤੀ ਏਕੜ ਜ਼ਮੀਨ ਵਿੱਚ ਜ਼ਜ਼ਬ ਕਰਦੇ ਹਨ। ਉਨਾਂ ਕਿਹਾ ਕਿ ਭਾਵੇਂ ਝੋਨਾ-ਕਣਕ ਫਸਲੀ ਚੱਕਰ ਤੋਂ ਕਿਸਾਨਾਂ ਨੂੰ ਵਧੇਰੇ ਆਮਦਨ ਹੁੰਦੀ ਹੈ ਪ੍ਰੰਤੂ ਇਸ ਫਸਲੀ ਚੱਕਰ ਨਾਲ ਕੁਦਰਤੀ ਸੋਮਿਆਂ ਤੇ ਬਹੁਤ ਬੁਰਾ ਪ੍ਰਭਾਵ ਪੈ ਰਿਹਾ ਹੈ ਅਤੇ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਜਾ ਰਿਹਾ ਹੈ।

    ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਮੁਤਾਬਿਕ ਹਰੇਕ ਵਿਅਕਤੀ ਨੂੰ ਨਿਰੋਈ ਸਿਹਤ ਲਈ ਰੋਜ਼ਾਨਾ 80 ਗ੍ਰਾਮ ਦਾਲ ਦੀ ਜ਼ਰੂਰਤ ਹੂੰਦੀ ਹੈ ਜਦ ਕਿ ਭਾਰਤ ਦੇਸ ਵਿੱਚ 42-47 ਗ੍ਰਾਮ ਪ੍ਰਤੀ ਵਿਅਕਤੀ ਹੀ ਉਪਲਬਧ ਹੈ । ਸਾਡੇ ਦੇਸ਼ ਨੂੰ ਤਕਰੀਬਨ 270 ਲੱਖ ਟਨ ਦਾਲਾਂ ਦੀ ਜ਼ਰੂਰਤ ਹੈ ਜਦ ਕਿ ਪੈਦਾਵਾਰ 245 ਲੱਖ ਟਨ ਪੈਦਾਵਰ ਹੀ ਹੁੰਦੀ ਹੈ ਅਤੇ ਦੇਸ਼ ਨੂੰ ਦਾਲਾਂ ਦੀ ਪੇਦਾਵਾਰ ਵਿੱਚ ਆਤਮ ਨਿਰਭਰ ਬਨਾਉਣ ਲਈ ਦਾਲਾ ਹੇਠ ਰਕਬਾ ਵਧਾਉਣਾ ਬਹੁਤ ਜ਼ਰੂਰੀ ਹੈ।

    ਗੁਰਦਿੱਤ ਸਿੰਘ ਨੇ ਕਿਹਾ ਕਿ ਗਰਮੀ ਰੁੱਤ ਦੇ ਮਾਹਾਂ ਦੀ ਬਿਜਾਈ ਲਈ ਪ੍ਰਤੀ ਏਕੜ 20 ਕਿਲੋ ਬੀਜ ਵਰਤਣਾ ਚਾਹੀਦਾ ਅਤੇ ਬਿਜਾਈ ਮਾਰਚ ਮਹੀਨੇ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਕਣਕ ਦੀ ਫਸਲ ਖਰਾਬ ਹੋ ਗਈ ਹੈ ਉਥੇ ਮੱਕੀ ਅਤੇ ਮੂੰਗੀ ਦੀ ਕਾਸ਼ਤ ਵੀ ਕੀਤੀ ਜਾ ਸਕਦੀ ਹੈ।ਉਨਾ ਕਿਹਾ ਕਿ ਹਰੇਕ ਕਿਸਾਨ ਨੂੰ ਸਾਲਾਨਾ ਘਰੇਲੂ ਜ਼ਰੂਰਤਾਂ ਦੀ ਪੂਰਤੀ ਲਈ ਦਾਲਾਂ ਅਤੇ ਸਬਜੀਆਂ ਦੀ ਪੈਦਾਵਾਰ ਕਰਨੀ ਚਾਹੀਦੀ ਹੈ।

    ਗੁਰਦਿੱਤ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਫਸਲ ਨੂੰ ਕੀੜਿਆ ਅਤੇ ਬਿਮਾਰੀਆ ਦੇ ਹਮਲੇ ਤੋਂ ਬਚਾਉਣ ਲਈ ਤਕਨੀਕੀ ਨੁਕਤੇ ਸਾਂਝੇ ਕੀਤੇ। ਕਿਸਾਨ ਆਗੂ ਮਨਦੀਪ ਸਿੰਘ ਅਤੇ ਬਲਵਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸ਼ਣ ਤੋਂ ਮੰਗ ਕੀਤੀ ਕਿ ਬੇਮੌਸਮੀ ਬਰਸਾਤਾਂ ਕਾਰਨ ਜਿੰਨਾਂ ਖੇਤਰਾਂ ਵਿੱਚ ਕਣਕ ਦੀ ਫਸਲ ਬਰਬਾਦ ਹੋਈ ਹੈ ,ਉਸ ਦੀ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜਾ ਦਿੱਤਾ ਜਾਵੇ ਅਤੇ ਬਹਾਰ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫਸਲਾਂ ਦਾ ਬੀਜ ਵਾਜਬ ਭਾਅ 'ਤੇ ਮੁਹੱਈਆ ਕਰਵਾਇਆ ਜਾਵੇ।
    Published by:Amelia Punjabi
    First published:

    Tags: Agriculture, Farmer, Organic farming, Pathankot, Progressive Farming, Punjab, Punjab farmers

    ਅਗਲੀ ਖਬਰ