ਜਤਿਨ ਸ਼ਰਮਾ
ਪਠਾਨਕੋਟ: ਇਸ ਸਾਲ ਅਪ੍ਰੈਲ ਦੇ ਮਹੀਨੇ ਹੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਸਮੇਂ ਤੋਂ ਪਹਿਲਾਂ ਦੀ ਗਰਮੀ ਕਾਰਨ ਲੋਕ ਬਿਮਾਰ ਹੋ ਰਹੇ ਹਨ ਅਤੇ ਇਨ੍ਹਾਂ ਮਰੀਜ਼ਾਂ (Patients) ਵਿੱਚ ਸਭ ਤੋਂ ਵੱਧ ਗਿਣਤੀ ਬੱਚਿਆਂ ਦੀ ਹੈ। ਬੱਚਿਆਂ ਦਾ ਚੈਕਅੱਪ ਕਰਵਾਉਣ ਦੇ ਲਈ ਸਿਵਲ ਹਸਪਤਾਲ ਸਮੇਤ ਪਠਾਨਕੋਟ ਦੇ ਪ੍ਰਾਈਵੇਟ ਹਸਪਤਾਲਾਂ (Private Hospital) ਵਿੱਚ ਮਾਪਿਆਂ ਦੀਆਂ ਲੰਬੀਆਂ ਕਤਾਰਾਂ ਦੇਖੀਆਂ ਜਾ ਸਕਦੀਆਂ ਹਨ। ਸਿਵਲ ਹਸਪਤਾਲ ਦੇ ਬਾਲ ਰੋਗਾਂ ਦੇ ਮਾਹਿਰ (Child Specialist) ਡਾਕਟਰ ਅਭੈ ਗਰਗ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਾਲ ਗਰਮੀ ਦੇ ਮੌਸਮ ਕਾਰਨ ਬੱਚੇ ਜ਼ਿਆਦਾ ਬਿਮਾਰ ਹੋ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਵਾਰ ਗਲੇ ਦੀ ਖਰਾਸ਼ ਅਤੇ ਬੁਖਾਰ ਦੇ ਸਭ ਤੋਂ ਵੱਧ ਮਾਮਲੇ ਬੱਚਿਆਂ ਵਿੱਚ ਸਾਹਮਣੇ ਆਏ ਹਨ ਅਤੇ ਅਜਿਹਾ ਮੌਸਮ ਵਿੱਚ ਆਈ ਤਬਦੀਲੀ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਬੱਚੇ ਅਕਸਰ ਗਰਮੀ ਦੇ ਮੌਸਮ ਵਿੱਚ ਫਰਿੱਜ ਦਾ ਠੰਡਾ ਪਾਣੀ ਪੀਂਦੇ ਹਨ ਜਿਸ ਕਾਰਨ ਗਲੇ ਵਿੱਚ ਖਰਾਸ਼ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਬੱਚੇ ਵੀ ਕੋਰੋਨਾ ਤੋਂ ਪੀੜਤ ਹੋ ਰਹੇ ਹਨ। ਇਸ ਲਈ, ਜੇਕਰ ਕਿਸੇ ਬੱਚੇ ਨੂੰ ਵਾਰ-ਵਾਰ ਬੁਖਾਰ ਹੁੰਦਾ ਹੈ, ਤਾਂ ਉਸ ਦਾ ਕੋਰੋਨਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਪਠਾਨਕੋਟ ਵਿਖੇ ਇਨ੍ਹਾਂ ਸਾਰੀਆਂ ਬਿਮਾਰੀਆਂ ਦੇ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਗਰਮੀ ਤੋਂ ਬਚਣ ਲਈ ਕੀਤੇ ਜਾਣ ਵਾਲੇ ਉਪਾਅ ਦੱਸਦਿਆਂ ਕਿਹਾ ਕਿ ਜੇਕਰ ਤੁਸੀਂ ਗਰਮੀਆਂ ਵਿੱਚ ਬਾਹਰ ਜਾਣਾ ਚਾਹੁੰਦੇ ਹੋ ਤਾਂ ਸਿਰ ਢੱਕ ਕੇ ਪਾਣੀ ਦੀ ਬੋਤਲ ਨਾਲ ਲੈ ਕੇ ਜਾਓ। ਉਨ੍ਹਾਂ ਕਿਹਾ ਕਿ ਇਸ ਗਰਮੀ ਦੇ ਮੌਸਮ ਵਿਚ ਜ਼ਿਆਦਾ ਜ਼ਰੂਰੀ ਹੋਣ 'ਤੇ ਹੀ ਘਰੋਂ ਬਾਹਰ ਨਿਕਲਣਾ ਚਾਹੀਦਾ ਹੈ, ਨਹੀਂ ਤਾਂ ਦੁਪਹਿਰ ਦਾ ਸਮਾਂ ਘਰ ਵਿਚ ਹੀ ਬਿਤਾਉਣਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਤਲੀਆਂ ਹੋਈਆਂ ਭੋਜਨ ਨਾ ਖਾਣ ਦੀ ਸਲਾਹ ਦਿੰਦੇ ਹੋਏ ਸਾਦਾ ਭੋਜਨ ਖਾਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਫਰਿੱਜ ਦਾ ਠੰਡਾ ਪਾਣੀ ਪੀਣ ਤੋਂ ਬਚਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ, \"ਇਨ੍ਹਾਂ ਸਾਰੀਆਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਕੇ, ਅਸੀਂ ਇਸ ਗਰਮੀ ਵਿੱਚ ਬਿਮਾਰੀਆਂ ਤੋਂ ਬਚ ਸਕਦੇ ਹਾਂ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Hospital, Pathankot, Patient, Punjab