ਜਤਿਨ ਸ਼ਰਮਾ
ਗੁਰਦਾਸਪੁਰ---ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਦੇ ਰਹਿਣ ਵਾਲੇ ਲਵਲੀ ਚੋਪੜਾ 'ਤੇ ਕੁੱਛ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ। ਉਸ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਇਸ ਬਾਰੇ ਲਵਲੀ ਵੱਲੋਂ ਦੱਸਿਆ ਗਿਆ ਕਿ ਰੋਜ਼ ਦੀ ਤਰ੍ਹਾਂ ਅੱਜ ਵੀ ਉਹ ਆਪਣੇ ਪਿਤਾ ਨੂੰ ਰੋਟੀ ਦੇਣ ਲਈ ਉਨ੍ਹਾਂ ਦੀ ਦੁਕਾਨ 'ਤੇ ਜਾ ਰਿਹਾ ਸੀ ਤਾਂ ਕੁਝ ਵਿਅਕਤੀਆਂ ਵੱਲੋਂ ਉਸ 'ਤੇ ਹਮਲਾ ਕਰ ਦਿੱਤਾ ਗਿਆ। ਉਨ੍ਹਾਂ ਵਿਅਕਤੀਆਂ ਕੋਲ ਦਾਤਰ ਸਮੇਤ ਹਥਿਆਰ ਸੀ। ਉਹਨਾਂ ਨੇ ਦਾਤਰ ਦੇ ਨਾਲ ਮੇਰੇ ਸਿਰ 'ਤੇ ਹਮਲਾ ਕੀਤਾ ਅਤੇ ਨਾਲ ਹੀ ਮੇਰੀ ਲੱਤ 'ਤੇ ਵੀ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੇ ਦੱਸਿਆ ਕਿ ਮੇਰੀ ਪਹਿਲਾਂ ਕੋਈ ਵੀ ਉਨਾਂ ਦੇ ਨਾਲ ਰੰਜਿਸ਼ ਨਹੀਂ ਹੈ ਲਵਲੀ ਨੇ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।
ਓਧਰ ਦੂਜੇ ਪਾਸੇ ਐਸ.ਐਚ.ਓ ਧਾਰੀਵਾਲ ਰੋਹਿਤ ਕੁਮਾਰ ਦਾ ਕਹਿਣਾ ਹੈ ਕਿ ਸਾਨੂੰ ਸੂਚਨਾ ਮਿਲੀ ਹੈ ਕਿ ਕੁਝ ਵਿਅਕਤੀ ਆਪਸ ਵਿਚ ਝਗੜੇ ਹਨ ਅਤੇ ਹਮਲੇ ਵਿਚ ਜਖਮੀ ਵਿਅਕਤੀ ਦੇ ਬਿਆਨ 'ਤੇ ਬਨਦੀ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।