Home /punjab /

ਪਠਾਨਕੋਟ : ਪਹਿਲੀ ਵਾਰ ਨਗਰ ਕੀਰਤਨ 'ਚ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ ਗਈ ਸਲਾਮੀ

ਪਠਾਨਕੋਟ : ਪਹਿਲੀ ਵਾਰ ਨਗਰ ਕੀਰਤਨ 'ਚ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ ਗਈ ਸਲਾਮੀ

ਪੰਜਾਬ

ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇਂਦੇ ਹੋਏ ਦਾ ਦ੍ਰਿਸ਼

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਮਨਪ੍ਰੀਤ ਸਾਹਨੀ ਨੇ ਦੱਸਿਆ ਕਿ ਪਠਾਨਕੋਟ ਤੇ ਇਤਿਹਾਸ ਵਿਚ ਪਹਿਲੀ ਵਾਰ ਨਗਰ ਕੀਰਤਨ ਸ਼ਹਿਰ ਦੇ ਸਥਾਨਕ ਸਲਾਰੀਆ ਚੌਕ ਵਿਖੇ ਪਹੁੰਚਣ 'ਤੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ। ਨਗਰ ਕੀਰਤਨ ਵਿਚ ਜਥੇਦਾਰ ਕੇਸਰ ਸਿੰਘ ਫੁਲਵਾੜੀ ਗੱਤਕਾ ਪਾਰਟੀ ਦੇ ਨੌਜਵਾਨਾਂ ਨੇ ਗੱਤਕੇ ਦੇ ਹੈਰਤਅੰਗੇਜ਼ ਜੌਹਰ ਦਿਖਾਏ।

ਹੋਰ ਪੜ੍ਹੋ ...
 • Share this:

  ਜਤਿਨ ਸ਼ਰਮਾ

  ਪਠਾਨਕੋਟ---ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਤੋਂ ਮਹਾਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖਰੇਖ ਹੇਠ ਸ਼ਹਿਰ ਦੀਆਂ ਸਮੁੱਚੀਆਂ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਮਹਾਨ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਤੋਂ ਸ਼ੁਰੂ ਹੋ ਕੇ ਢਾਂਗੂ ਰੋਡ ,ਪੀਰ ਬਾਬਾ ਚੋਂਕ, ਸਲਾਰੀਆ ਚੌਕ, ਡਲਹੌਜ਼ੀ ਰੋਡ, ਗਾੜੀ ਅਹਾਤਾ ਚੌਕ,ਡਾਕਖਾਨਾ ਚੌਕ, ਗਾਂਧੀ ਚੌਕ, ਬਾਲਮੀਕੀ ਚੌਕ, ਰੇਲਵੇ ਰੋਡ, ਇੰਦਰਾ ਕਲੋਨੀ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਈਂ ਮੁਹੱਲਾ ਵਿਖੇ ਸਮਾਪਤ ਹੋਇਆ।

  ਜਾਣਕਾਰੀ ਦੇਂਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਮਨਪ੍ਰੀਤ ਸਾਹਨੀ ਨੇ ਦੱਸਿਆ ਕਿ ਪਠਾਨਕੋਟ ਦੇ ਇਤਿਹਾਸ ਵਿਚ ਪਹਿਲੀ ਵਾਰ ਪੰਜਾਬ ਪੁਲਿਸ ਵਲੋਂ ਨਗਰ ਕੀਰਤਨ ਨੂੰ ਸਲਾਮੀ ਦਿੱਤੀ ਗਈ। ਨਗਰ ਕੀਰਤਨ ਸ਼ਹਿਰ ਦੇ ਸਥਾਨਕ ਸਲਾਰੀਆ ਚੌਕ ਵਿਖੇ ਪਹੁੰਚਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ। ਨਗਰ ਕੀਰਤਨ ਵਿਚ ਜਥੇਦਾਰ ਕੇਸਰ ਸਿੰਘ ਫੁਲਵਾੜੀ ਗੱਤਕਾ ਪਾਰਟੀ ਦੇ ਨੌਜਵਾਨਾਂ ਨੇ ਗੱਤਕੇ ਦੇ ਹੈਰਤਅੰਗੇਜ਼ ਜੌਹਰ ਦਿਖਾਏ। ਉਥੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵਲੋਂ ਫੁੱਲਾਂ ਦੇ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ।

  ਇਸ ਮੌਕੇ ਮਨਪ੍ਰੀਤ ਸਿੰਘ ਸਾਹਨੀ, ਵਿਧਾਇਕ ਅਮਿਤ ਵਿੱਜ ,ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ,ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿਜ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਸਾਬਕਾ ਵਿਧਾਇਕ ਅਸ਼ੋਕ ਸ਼ਰਮਾ, ਆਮ ਆਦਮੀ ਪਾਰਟੀ ਦੇ ਯੂਥ ਸੂਬਾ ਸੰਯੁਕਤ ਸਕੱਤਰ ਸੌਰਭ ਬਹਿਲ, ਐਡਵੋਕੇਟ ਕੁਲਦੀਪ ਸਿੰਘ ਗੁੰਨਾ, ਸੰਦੀਪ ਸਿੰਘ ਸ਼ਿੰਗਾਰੀ, ਗੁਰਵਿੰਦਰ ਸਿੰਘ ਡਿੱਕੀ, ਜਥੇਦਾਰ ਗੁਰਜੀਤ ਸਿੰਘ, ਤਰੁਨਪਾਲ ਸਿੰਘ ਸ਼ੰਟੀ, ਅਮਿਤ ਨਈਅਰ, ਨਵਜੋਤ ਸਿੰਘ ਨਈਅਰ, ਜਥੇਦਾਰ ਤੇਜਾ ਸਿੰਘ, ਕੁਲਦੀਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

  Published by:Ashish Sharma
  First published:

  Tags: Gurpurab, Nagar kirtan, Pathankot