ਜਤਿਨ ਸ਼ਰਮਾ, ਪਠਾਨਕੋਟ:
ਪਠਾਨਕੋਟ ਪੁਲਿਸ ਦੇ ਵਲੋਂ ਸ਼ਹਿਰ ਦੇ ਵੱਖ ਵੱਖ ਭੀੜ ਵਾਲੇ ਇਲਾਕਿਆਂ ਵਿਚ ਤੇ ਸ਼ੋਪਿੰਗ ਮਾਲ ਦੇ ਅੰਦਰ ਸਰਚ ਅਭਿਆਨ ਚਲਾਈਆਂ ਗਿਆ। ਸਰਚ ਦੌਰਾਨ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਨਾਲ ਕਮਾਂਡੋ ਦਲ ਵੀ ਮੌਜੂਦ ਸੀ। ਕੁੱਝ ਦਿਨ ਪਹਿਲਾਂ ਪਠਾਨਕੋਟ ਦੇ ਸੈਨਾ ਵਾਲੇ ਇਲਾਕੇ ਵਿਚ ਰਾਤ ਦੇ ਸਮੇਂ ਗ੍ਰਨੇਡ ਹਮਲਾ ਹੋਇਆ ਸੀ। ਉਥੇ ਕੁੱਝ ਦਿਨ ਪਹਿਲਾਂ ਗੁਰਦਾਸਪੁਰ ਦੇ ਇਲਾਕੇ ਵਿਚ ਟਿਫ਼ਿਨ ਬੰਬ ਅਤੇ ਗ੍ਰਨੇਡ ਮਿਲਣ ਤੋਂ ਬਾਅਦ ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਦੀ ਪੁਲਿਸ ਚੌਕਸ ਨਜ਼ਰ ਆ ਰਹੀ ਹੈ। ਜਿਸਦੇ ਚਲਦੇ ਪਿਛਲੇ ਕੁੱਜ ਦੀਨਾ ਤੋਂ ਪੁਲਿਸ ਵਲੋਂ ਸਰਚ ਅਭਿਆਨ ਚਲਾਈਆਂ ਜਾ ਰਿਹਾ ਹੈ।
ਇਸ ਬਾਰੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਨੇ ਆਦੇਸ਼ਾਂ ਅਨੁਸਾਰ ਅੱਜ ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕਿਆਂ ਵਿਚ ਸਰਚ ਆਪਰੇਸ਼ਨ ਚਲਾਇਆ ਗਿਆ। ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਲਾਵਾਰਿਸ ਸਾਮਾਨ ਮਿਲਦਾ ਹੈ ਜਾਂ ਕੋਈ ਸ਼ੱਕੀ ਵਿਅਕਤੀ ਦਿਖਾਈ ਦੇਵੇ ਤਾਂ ਉਸ ਦੀ ਸੂਚਨਾਪੁਲਿਸਅਧਿਕਾਰੀਆਂ ਨੂੰ ਦਿੱਤੀ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Attack, Grenade, Pathankot, Punjab, Punjab Police, Terrorism