Home /punjab /

ਪਠਾਨਕੋਟ: ਗੁਰਮਤਿ ਸਮਾਗਮ ਦੌਰਾਨ ਜਥੇਦਾਰ ਹਰਜਿੰਦਰ ਸਿੰਘ ਖਾਲਸਾ ਦਾ ਸਨਮਾਨ

ਪਠਾਨਕੋਟ: ਗੁਰਮਤਿ ਸਮਾਗਮ ਦੌਰਾਨ ਜਥੇਦਾਰ ਹਰਜਿੰਦਰ ਸਿੰਘ ਖਾਲਸਾ ਦਾ ਸਨਮਾਨ

ਸਮਾਗਮ ਦੌਰਾਨ ਜਥੇਦਾਰ ਹਰਜਿੰਦਰ ਸਿੰਘ ਖਾਲਸਾ ਨੂੰ ਸਿਰਪਾਓ ਦੇ ਕੇ ਸਨਮਾਨਿਤ ਕਰਦੇ ਹੋਏ।

ਸਮਾਗਮ ਦੌਰਾਨ ਜਥੇਦਾਰ ਹਰਜਿੰਦਰ ਸਿੰਘ ਖਾਲਸਾ ਨੂੰ ਸਿਰਪਾਓ ਦੇ ਕੇ ਸਨਮਾਨਿਤ ਕਰਦੇ ਹੋਏ।

 • Share this:
  ਜਤਿਨ ਸ਼ਰਮਾ

  ਪਠਾਨਕੋਟ: ਸਰਬੱਤ ਖਾਲਸਾ ਧਾਰਮਿਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਦਸ਼ਮੇਸ਼ ਗਾਰਡਨ ਕਲੋਨੀ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।

  ਇਹ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਗੁਰਨਾਮ ਸਿੰਘ ਦੋਰਾਂਗਲਾ ਨੇ ਗੁਰਬਾਣੀ ਦੀ ਵਿਆਖਿਆ ਕੀਤੀ। ਉਪਰੰਤ ਭਾਈ ਹਰਦੇਵ ਸਿੰਘ ਦੇ ਰਾਗੀ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

  ਇਸ ਮੌਕੇ ਸਭ ਤੋਂ ਪਹਿਲਾਂ ਜਥੇਦਾਰ ਹਰਜਿੰਦਰ ਸਿੰਘ ਖਾਲਸਾ ਵੱਲੋਂ ਸਹਿਜ ਪਾਠ ਦੇ ਭੋਗ ਪਾਏ ਗਏ। ਗੁਰਮਤਿ ਸਮਾਗਮ ਦੌਰਾਨ ਸੰਸਥਾ ਵੱਲੋਂ ਜਥੇਦਾਰ ਹਰਜਿੰਦਰ ਸਿੰਘ ਖਾਲਸਾ ਅਤੇ ਹੋਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

  ਸਮਾਗਮ ਦੌਰਾਨ ਮਾਸਟਰ ਚੰਨਣ ਸਿੰਘ ਮੁੱਖ ਬੁਲਾਰਾ, ਸੰਸਥਾ ਦੇ ਮੁੱਖ ਪ੍ਰਬੰਧਕ ਜੱਥੇਦਾਰ ਗੁਰਦੀਪ ਸਿੰਘ ਗੁਲਾਟੀ, ਗਿਆਨੀ ਖੜਕ ਸਿੰਘ, ਪ੍ਰਿੰਸੀਪਲ ਮੱਸਾ ਸਿੰਘ ਰੰਧਾਵਾ, ਬਲਜੀਤ ਸਿੰਘ ਖਾਲਸਾ, ਪਰਦੀਪ ਸਿੰਘ ਗੁੰਨਾ, ਹਰਦੀਪ ਸਿੰਘ ਪੰਡੋਰੀ, ਸੁਰਿੰਦਰ ਸਿੰਘ ਪ੍ਰਧਾਨ, ਪਰਮਜੀਤ ਸਿੰਘ ਆਦਿ ਹਾਜਰ ਸਨ। ਸਮਾਗਮ ਦੇ ਅੰਤ ਵਿਚ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ।
  Published by:Krishan Sharma
  First published:

  Tags: Gurdaspur, Gurdwara, Pathankot, Religion, Sikhism

  ਅਗਲੀ ਖਬਰ