ਜਤਿਨ ਸ਼ਰਮਾ, ਪਠਾਨਕੋਟ:
ਕੱਤਕ ਦਾ ਮਹੀਨਾ ਆਉਂਦੇ ਹੀ ਮੌਸਮ ਵਿੱਚ ਤਬਦੀਲੀ ਵੀ ਸ਼ੁਰੂ ਹੋ ਜਾਂਦਾ ਹੈ। ਇਸ ਮਹੀਨੇ ਦਿਨ ਦੇ ਸਮੇਂ ਤਾਂ ਗਰਮੀ ਰਹਿੰਦੀ ਹੈ ਪਰ ਸਵੇਰ-ਸ਼ਾਮ ਮੌਸਮ ਠੰਢਾ ਹੋ ਜਾਂਦਾ ਹੈ। ਜੇਕਰ ਪਠਾਨਕੋਟ ਦੀ ਗੱਲ ਕਰੀਏ ਤਾਂ ਹਿਮਾਚਲ ਨੇੜੇ ਹੋਣ ਕਾਰਨ ਸਵੇਰੇ-ਸ਼ਾਮ ਠੰਢੀਆਂ ਹਵਾਵਾਂ ਚੱਲਦੀਆਂ ਹਨ। ਜਿਸ ਨਾਲ ਲੋਕ ਬਿਮਾਰ ਹੋ ਜਾਂਦੇ ਹਨ। ਇਨ੍ਹਾਂ ਦਿਨਾਂ ਲੋਕਾਂ ਨੂੰ ਖਾਂਸੀ ਜ਼ੁਕਾਮ ਦੀ ਸਭ ਤੋਂ ਵੱਧ ਸ਼ਿਕਾਇਤ ਰਹਿੰਦੀ ਹੈ । ਇਨ੍ਹਾਂ ਦਿਨਾਂ ਵਿੱਚ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਰਹਿੰਦਾ ਹੈ।
ਇਸ ਬਾਰੇ ਜਦ ਪਠਾਨਕੋਟ ਦੇ ਮਸ਼ਹੂਰ ਡਾ ਭੁਪਿੰਦਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸਾਲ ਭਰ ਵਿਚ ਇਨ੍ਹਾਂ ਦਿਨਾਂ ਵਿਚ ਖ਼ਾਸ ਧਿਆਨ ਦੇਣ ਦੀ ਲੋੜ ਹੁੰਦੀ ਹੈ। ਮੌਸਮ ਵਿਚ ਤਬਦੀਲੀ ਕਾਰਨ ਇਨ੍ਹਾਂ ਦਿਨਾਂ ਵਿੱਚ ਸਭ ਤੋਂ ਜ਼ਿਆਦਾ ਇਨਫੈਕਸ਼ਨ ਦਾ ਡਰ ਰਹਿੰਦਾ ਹੈ। ਖ਼ਾਸ ਤੌਰ 'ਤੇ ਬੱਚੇ ਅਤੇ ਬਜ਼ੁਰਗ ਇਨ੍ਹਾਂ ਬਿਮਾਰੀਆਂ ਦੇ ਸਭ ਤੋਂ ਵੱਧ ਸ਼ਿਕਾਰ ਹੁੰਦੇ ਹਨ। ਇਨ੍ਹਾਂ ਬਿਮਾਰੀਆਂ ਤੋਂ ਬਚਣ ਦੇ ਲਈ ਸਾਨੂੰ ਬਾਜ਼ਾਰ ਵਿਚ ਬਣਿਆ ਮਸਾਲੇਦਾਰ ਖਾਨ-ਪੀਣ ਦੀ ਵਸਤੂਆਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਇਨ੍ਹਾਂ ਦਿਨਾਂ ਵਿੱਚ ਘਰ ਵਿੱਚ ਬਣਿਆ ਸਾਦਾ ਖਾਨ-ਪਾਣ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਗਰਮ ਪਾਣੀ ਪੀਣਾ ਚਾਹੀਦਾ ਹੈ। ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਬਜ਼ੁਰਗ ਨੂੰ ਇਨ੍ਹਾਂ ਦਿਨਾਂ ਵਿਚ ਅਸਤਮੇ ਦੀ ਸ਼ਿਕਾਇਤ ਰਹਿੰਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cold, Doctor, Fever, Health, Hospital, Pathankot, Punjab