Home /punjab /

ਪੰਜਾਬ 'ਚ ਕੀਮਤਾਂ ਘਟਣ ਦੇ ਬਾਵਜੂਦ ਪਠਾਨਕੋਟ ਦੇ ਲੋਕ ਹਿਮਾਚਲ ਤੋਂ ਪੈਟਰੋਲ-ਡੀਜ਼ਲ ਭਰਵਾਉਣ ਲਈ ਮਜਬੂਰ

ਪੰਜਾਬ 'ਚ ਕੀਮਤਾਂ ਘਟਣ ਦੇ ਬਾਵਜੂਦ ਪਠਾਨਕੋਟ ਦੇ ਲੋਕ ਹਿਮਾਚਲ ਤੋਂ ਪੈਟਰੋਲ-ਡੀਜ਼ਲ ਭਰਵਾਉਣ ਲਈ ਮਜਬੂਰ

X
ਪੈਟਰੋਲ

ਪੈਟਰੋਲ ਪੰਪ ਤੋਂ ਪੈਟਰੋਲ ਭਰਵਾਉਂਦੇ ਹੋਏ ਲੋਕ

  • Share this:

ਜਤਿਨ ਸ਼ਰਮਾ

ਪਠਾਨਕੋਟ: 2022 ਦੀਆਂ ਚੋਣਾਂ ਨੇੜੇ ਆਉਣ ਵਾਲੀਆਂ ਹਨ ਜਿਸ ਨੂੰ ਵੇਖਦੇ ਹੋਏ ਸਰਕਾਰਾਂ ਵੱਲੋਂ ਜਨਤਾ ਨੂੰ ਸਹੂਲਤਾਂ ਦੇਣ ਦਾ ਦੌਰ ਚੱਲਿਆ ਹੋਇਆ ਹੈ। 2022 ਦੀਆਂ ਚੋਣਾਂ ਵਿੱਚ ਸਭ ਤੋਂ ਵੱਡਾ ਮੁੱਦਾ ਮਹਿੰਗਾਈ ਦਾ ਹੈ। ਜਿਸ ਦਾ ਇੱਕ ਕਾਰਨ ਪੈਟਰੋਲ-ਡੀਜ਼ਲ ਦੀ ਕੀਮਤ ਵਿੱਚ ਲਗਾਤਾਰ ਵਾਧਾ ਵੀ ਹੈ। ਕਿਉਂਕਿ ਹਰ ਇੱਕ ਸਮਾਨ ਟਰਾਂਸਪੋਰਟ ਨਾਲ ਜੁੜਿਆ ਹੋਇਆ ਹੈ ਅਤੇ ਜੇਕਰ ਪੈਟਰੋਲ-ਡੀਜ਼ਲ ਮਹਿੰਗਾ ਹੁੰਦਾ ਹੈ ਤਾਂ ਮਹਿੰਗਾਈ ਦੇ ਵਿੱਚ ਵੀ ਵਾਧਾ ਹੁੰਦਾ ਹੈ।

ਇਸ ਸਭ ਨੂੰ ਵੇਖਦੇ ਹੋਏ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਵੱਲੋਂ ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾ ਕੇ ਆਮ ਜਨਤਾ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਕੇਂਦਰ ਵੱਲੋਂ ਕੀਤੇ ਗਏ ਇਸ ਪਹਿਲ ਤੋਂ ਬਾਅਦ ਭਾਜਪਾ ਸ਼ਾਸਿਤ ਸੂਬਿਆਂ ਵਿਚ ਵੀ ਵੈਟ ਘਟਾ ਕੇ ਪੈਟਰੋਲ-ਡੀਜ਼ਲ ਦੀ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਪੈਟਰੋਲ-ਡੀਜ਼ਲ ਦੀ ਕੀਮਤ ਵਿਚ ਕਟੌਤੀ ਕਰ ਕੇ ਜਨਤਾ ਨੂੰ ਰਾਹਤ ਦਿੱਤੀ ਗਈ।

ਇਸ ਸਭ ਦੇ ਬਾਵਜੂਦ ਵੀ ਪਠਾਨਕੋਟ ਦੇ ਲੋਕ ਪੈਟਰੋਲ-ਡੀਜ਼ਲ ਭਰਵਾਉਣ ਲਈ ਹਿਮਾਚਲ ਦਾ ਰੁਖ ਕਰਦੇ ਹਨ ਕਿਉਂਕਿ ਪੰਜਾਬ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਦਰਾਂ ਵਿਚ ਕਟੌਤੀ ਤੋਂ ਬਾਅਦ ਵੀ ਹਿਮਾਚਲ ਵਿੱਚ ਪੈਟਰੋਲ-ਡੀਜ਼ਲ ਪੰਜਾਬ ਤੋਂ ਘੱਟ ਕੀਮਤ 'ਤੇ ਮਿਲ ਰਿਹਾ ਹੈ।

ਪਠਾਨਕੋਟ ਦੇ ਵਪਾਰੀਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਪੈਟਰੋਲ-ਡੀਜ਼ਲ ਦੀ ਕੀਮਤਾਂ ਵਿੱਚ ਰੋਜ਼ਾਨਾ ਕੁੱਝ ਪੈਸਿਆਂ ਦਾ ਵਾਧਾ ਕੀਤਾ ਜਾ ਰਿਹਾ ਸੀ ਜਿਸ ਦੇ ਚਲਦੇ ਪੈਟਰੋਲ-ਡੀਜ਼ਲ ਦੀ ਕੀਮਤਾਂ ਸੈਂਕੜੇ ਤੋਂ ਪਾਰ ਕਰ ਗਈਆਂ। ਉਨ੍ਹਾਂ ਕਿਹਾ ਕਿ ਪਠਾਨਕੋਟ ਇੱਕ ਪਾਸੇ ਹਿਮਾਚਲ ਅਤੇ ਦੂਸਰੇ ਪਾਸੇ ਜੰਮੂ ਕਸ਼ਮੀਰ ਸਰਹੱਦ ਨਾਲ ਲੱਗਦਾ ਹੈ, ਇਸ ਲਈ ਪਠਾਨਕੋਟ ਸ਼ਹਿਰ ਨੂੰ ਵੱਖਰਾ ਪੈਕੇਜ ਦਿੱਤਾ ਜਾਣਾ ਚਾਹੀਦਾ।

ਉੱਥੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੰਨੀ ਸਰਕਾਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਬਾਅਦ ਭਾਜਪਾ ਸ਼ਾਸਿਤ ਸੂਬਿਆਂ ਵੱਲੋਂ ਵੈਟ ਦੀ ਦਰ ਘਟਾਉਣ ਤੋਂ ਬਾਅਦ ਚੰਨੀ ਸਰਕਾਰ ਦੀ ਮਜਬੂਰੀ ਬਣ ਗਈ ਸੀ, ਇਸ ਲਈ ਉਨ੍ਹਾਂ ਨੂੰ ਵੀ ਪੈਟਰੋਲ-ਡੀਜ਼ਲ ਵਿੱਚ ਵੈਟ ਘਟਾਉਣਾ ਪਿਆ।

ਉਨ੍ਹਾਂ ਨੇ ਕਿਹਾ ਕਿ ਅੱਜ ਵੀ ਪਠਾਨਕੋਟ ਦੇ ਨਾਲ ਲੱਗਦੇ ਸੂਬਾ ਹਿਮਾਚਲ ਵਿਚ ਪੈਟਰੋਲ-ਡੀਜ਼ਲ ਪੰਜਾਬ ਤੋਂ ਘੱਟ ਕੀਮਤ ਵਿਚ ਮਿਲ ਰਿਹਾ ਹੈ। ਇਸ ਲਈ ਮੁੱਖ ਮੰਤਰੀ ਪੰਜਾਬ ਨੂੰ ਆਪਣੀ ਪਿੱਠ ਥੱਪ-ਥਪਾਉਣ ਦੇ ਬਜਾਏ ਇਸ ਵੱਲ ਧਿਆਨ ਦੇਣ ਦੀ ਲੋੜ ਹੈ।

Published by:Gurwinder Singh
First published:

Tags: Himachal, Pathankot, Petrol and diesel