ਜਤਿਨ ਸ਼ਰਮਾ
ਪਠਾਨਕੋਟ: ਪੰਜਾਬ ਵਿੱਚ ਚੋਣਾਂ ਦੌਰਾਨ ਇਕ ਮੁੱਦਾ ਸਭ ਤੋਂ ਵੱਧ ਗਰਮਾਇਆ ਹੋਇਆ ਸੀ ਅਤੇ ਉਹ ਸੀ ਬਿਜਲੀ ਦਾ ਮੁੱਦਾ। ਹਰ ਸਿਆਸੀ ਪਾਰਟੀ ਵੱਲੋਂ ਮੁਫ਼ਤ ਬਿਜਲੀ (Free Elecrticity) ਅਤੇ ਬਿਜਲੀ ਦੀ ਕਟੌਤੀ (Power Cut) ਨੂੰ ਲੈ ਕੇ ਵੱਖ ਵੱਖ ਵਾਅਦੇ ਕੀਤੇ ਜਾ ਰਹੇ ਸਨ। ਪਰ ਪੰਜਾਬ ਦੀ ਜਨਤਾ ਨੇ ਆਪਣਾ ਵਿਸ਼ਵਾਸ਼ ਆਮ ਆਦਮੀ ਪਾਰਟੀ (Aam Aadmi Party) ਦੇ ਹੱਕ ਵਿੱਚ ਦਿੱਤਾ।
ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ 1 ਜੁਲਾਈ ਤੋਂ ਹਰ ਵਰਗ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ ਦੀ ਗੱਲ ਕਰ ਰਹੀ ਹੈ ਪਰ ਦੂਜੇ ਪਾਸੇ ਪੰਜਾਬ ਵਿੱਚ ਲੋਕ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਹਨ।ਬਿਜਲੀ ਵਿੱਚ ਰੋਜ਼ਾਨਾ ਕਟੌਤੀ ਦੇ ਕਾਰਨ ਪਠਾਨਕੋਟ (Pathankot) ਦੀ ਜਨਤਾ ਨੇ ਆਪਣਾ ਰੋਸ ਜ਼ਾਹਿਰ ਕੀਤਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਗੱਲ ਤਾਂ ਜ਼ਰੂਰ ਕਹਿ ਦਿੱਤੀ ਪਰ ਬਿਜਲੀ ਵਿੱਚ ਰੋਜਾਨਾ ਹੋ ਰਹੀ ਕਟੌਤੀ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਠਾਨਕੋਟ ਦੇ ਵਸਨੀਕਾਂ ਨੇ ਕਿਹਾ ਕਿ ਇੱਕ ਪਾਸੇ ਗਰਮੀ ਪੈ ਰਹੀ ਹੈ ਅਤੇ ਦੂਜੇ ਪਾਸੇ ਬਿਜਲੀ ਦੇ ਕੱਟਾਂ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਚੌਵੀ ਘੰਟੇ ਬਿਜਲੀ ਦੇਣ ਦੀ ਗੱਲ ਕਹੀ ਸੀ ਪਰ ਸਰਕਾਰ ਦੇ ਵਾਅਦੇ ਤੋਂ ਬਿਲਕੁਲ ਉਲਟ ਬਿਜਲੀ ਵਿਭਾਗ ਲਗਾਤਾਰ ਲੰਬੇ ਬਿਜਲੀ ਦੇ ਕੱਟ ਲਗਾ ਰਿਹਾ ਹੈ।
ਉੱਥੇ ਬਿਜਲੀ ਕਟੌਤੀ 'ਤੇ ਜਦ ਕੈਬਿਨੇਟ ਮੰਤਰੀ ਲਾਲਚੰਦ ਕਟਾਰੂਚੱਕ (Cabinet Minister Lal Chand Kataruchak) ਨੂੰ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਹਰ ਇਕ ਵਾਅਦਾ ਪੂਰਾ ਕਰੇਗੀ ਅਤੇ ਜਲਦ ਹੀ ਇਸ ਬਿਜਲੀ ਕਟੌਤੀ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pathankot, Punjab