ਜਤਿਨ ਸ਼ਰਮਾ
ਪਠਾਨਕੋਟ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਸਾਇੰਸ ਮਾਸਟਰ ਰਾਜੀਵ ਸਲਾਰੀਆ ਦੀ ਅਗਵਾਈ ਹੇਠ ਸਕੂਲ ਵਿੱਚ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ ਅਤੇ ਬੱਚਿਆਂ ਨੂੰ ਆਪਣੇ ਆਲੇ-ਦੁਆਲੇ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਡਿਪਟੀ ਡੀ.ਈ.ਓ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਬੱਚਿਆਂ ਨੂੰ ਧਰਤੀ 'ਤੇ ਵੱਧ ਰਹੇ ਪ੍ਰਦੂਸ਼ਣ 'ਤੇ ਚਿੰਤਾ ਜ਼ਾਹਰ ਕਰਦਿਆਂ ਨਵੇਂ ਲਗਾਏ ਪੌਦਿਆਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਖ਼ਤਰੇ ਦਾ ਸੁਨੇਹਾ ਦਿੱਤਾ। ਇਸ ਦੌਰਾਨ ਬੱਚਿਆਂ ਨੇ ਵਾਤਾਵਰਨ ਸਬੰਧੀ ਪੇਂਟਿੰਗਾਂ ਬਣਾਈਆਂ, ਭਾਸ਼ਣ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਹੋਰ ਗਤੀਵਿਧੀਆਂ ਵਿੱਚ ਭਾਗ ਲਿਆ। ਡਿਪਟੀ ਡੀਈਓ ਰਾਜੇਸ਼ਵਰ ਸਲਾਰੀਆ ਨੇ ਕਿਹਾ ਕਿ ਜੰਗਲਾਂ ਹੇਠ ਰਕਬਾ ਘਟ ਰਿਹਾ ਹੈ। ਜਿਸ ਕਾਰਨ ਗਰਮੀ ਦਿਨੋਂ ਦਿਨ ਵਧਣ ਲੱਗੀ ਹੈ।
ਉਨ੍ਹਾਂ ਸਾਰਿਆਂ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਲੈਕਚਰਾਰ ਕੰਸਰਾਜ, ਲੈਕਚਰਾਰ ਚੰਦਰਸ਼ੇਖਰ, ਪ੍ਰਦੀਪ ਕੁਮਾਰ, ਬਲਵਿੰਦਰ ਕੁਮਾਰ, ਕਮਲ ਕਿਸ਼ੋਰ ਆਦਿ ਹਾਜ਼ਰ ਸਨ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Air pollution, Environment, Pathankot, Pollution, Punjab