ਜਤਿਨ ਸ਼ਰਮਾ
ਪਠਾਨਕੋਟ: ਬੀਤੇ ਦਿਨ ਪਠਾਨਕੋਟ ਸ਼ਹਿਰ ਦੇ ਮੁਹੱਲਾ ਅਬਰੋਲ ਨਗਰ ਵਿਖੇ ਬੇਰਹਿਮੀ ਨਾਲ ਹੋਏ ਕਤਲ ਮਾਮਲੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆ ਜਾਣ ਤੋਂ ਬਾਅਦ ਸ਼ਹਿਰ ਦੇ ਲੋਕਾਂ ਵਿਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਲਗਾਤਾਰ ਪੁਲਿਸ 'ਤੇ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ। ਜਿਸ ਦੇ ਚੱਲਦੇ ਪੁਲਿਸ ਪਿਛਲੇ 24 ਘੰਟਿਆਂ ਤੋਂ ਆਰੋਪੀਆਂ ਨੂੰ ਫੜਨ ਵਿਚ ਲੱਗੀ ਹੋਈ ਹੈ ਅਤੇ ਪੁਲੀਸ ਵੱਲੋਂ 2 ਲੋਕਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਜੋ ਸੀਸੀਟੀਵੀ ਫੁਟੇਜ ਵਿਚ ਸਾਫ ਦਿਖਾਈ ਦੇ ਰਹੇ ਹਨ।
ਉਥੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਅਜ ਪੁਲਿਸ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਜਲਦੀ ਹੀ ਬਾਕੀ ਆਰੋਪੀਆਂ ਨੂੰ ਫੜਿਆ ਜਾਤੇ ਅਤੇ ਉਨ੍ਹਾਂ ਖਿਲਾਫ ਸਕਥ ਕਾਰਵਾਈ ਕੀਤੀ ਜਾਵੇ। ਇਸ ਬਾਰੇ ਪੁਲਿਸ ਅਧਿਕਾਰੀ ਨਾਲ ਜਦ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਅਬਰੋਲ ਨਗਰ ਹੋਏ ਕਤਲ ਮਾਮਲੇ ਵਿਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਉਨ੍ਹਾਂ ਕਿਹਾ ਕਿ ਵੀਡੀਓ ਵਿਚ ਪੰਜ ਲੋਕਾਂ ਦੇ ਹੋਣ ਦੀ ਗੱਲ ਕਹੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਫੜੇ ਹੋਏ ਆਰੋਪੀਆਂ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਇਸ ਕਤਲ ਵਿੱਚ ਕਿੰਨੇ ਲੋਕ ਸ਼ਾਮਿਲ ਹਨ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arrested, Crime, Crime news, Fir, Murder, Pathankot, Police