Home /punjab /

ਮੰਗਾਂ ਨੂੰ ਲੈ ਕੇ ਹੜਤਾਲ 'ਤੇ ਪਨਬੱਸ ਕਾਮੇ, ਤਨਖਾਹਾਂ ਨਾ ਮਿਲਣ ਕਾਰਨ ਦਿੱਤਾ ਧਰਨਾ

ਮੰਗਾਂ ਨੂੰ ਲੈ ਕੇ ਹੜਤਾਲ 'ਤੇ ਪਨਬੱਸ ਕਾਮੇ, ਤਨਖਾਹਾਂ ਨਾ ਮਿਲਣ ਕਾਰਨ ਦਿੱਤਾ ਧਰਨਾ

ਧਰਨਾ

ਧਰਨਾ ਪ੍ਰਦਰਸ਼ਨ ਕਰਦੇ ਹੋਏ ਪਨਬੱਸ ਕਰਮਚਾਰੀ 

ਪਠਾਨਕੋਟ: 2022 ਦੀਆਂ ਵਿਧਾਨ ਸਭਾ ਚੋਣਾਂ (Assembly elections 2022) ਦੌਰਾਨ ਆਮ ਆਦਮੀ ਪਾਰਟੀ (Aam Aadmi Party) ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਰਕਾਰ ਸ਼ਾਇਦ ਉਸ ਵਾਅਦੇ ਨੂੰ ਭੁੱਲ ਗਈ ਹੈ।ਸਥਿਤੀ ਇਹ ਹੈ ਕਿ ਹੁਣ ਇਨ੍ਹਾਂ ਕੱਚੇ ਕਾਮਿਆਂ ਨੂੰ ਤਨਖਾਹ (Salary) ਵੀ ਨਹੀਂ ਮਿਲ ਰਹੀ, ਜਿਸ ਕਾਰਨ ਅੱਜ ਪਨਬੱਸ ਮੁਲਾਜ਼ਮਾਂ ਨੇ ਬੱਸ ਸਟੈਂਡ (Bus Stand) ਨੂੰ ਖਾਲੀ ਕਰਵਾ ਕੇ ਪ੍ਰਦਰਸ਼ਨ ਕੀਤਾ ਅਤੇ ਸੂਬਾ ਸਰਕਾਰ ਨੂੰ ਆਪਣੇ ਵਾਅਦੇ ਯਾਦ ਕਰਵਾਏ।ਦੂਜੇ ਪਾਸੇ ਬੱਸ ਸੇਵਾ ਨਾ ਮਿਲਣ ਕਾਰਨ ਸਵਾਰੀਆਂ ਵੀ ਕਾਫੀ ਪ੍ਰੇਸ਼ਾਨ ਸਨ।

ਹੋਰ ਪੜ੍ਹੋ ...
  • Share this:
    ਜਤਿਨ ਸ਼ਰਮਾ

    ਇਸ ਸਬੰਧੀ ਜਦੋਂ ਸਵਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਦਿੱਲੀ ਤੋਂ ਆਏ ਹਨ ਅਤੇ ਪਰਿਵਾਰ ਸਮੇਤ ਡਲਹੌਜ਼ੀ ਜਾ ਰਹੇ ਸਨ ਪਰ ਇੱਥੇ ਹੜਤਾਲ ਕਾਰਨ ਉਨ੍ਹਾਂ ਨੂੰ ਕੋਈ ਬੱਸ ਨਹੀਂ ਮਿਲ ਰਹੀ, ਜਿਸ ਕਾਰਨ ਉਨ੍ਹਾਂ ਨੂੰ ਪ੍ਰਾਈਵੇਟ ਟੈਕਸੀ ਲੈ ਕੇ ਡਲਹੌਜ਼ੀ ਜਾਣਾ ਪੈ ਰਿਹਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਕਹੀ ਗਈ ਸੀ ਪਰ ਅੱਜ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਤਨਖ਼ਾਹ ਵੀ ਮਿਲਣੀ ਔਖੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਇਹ ਕਿਹਾ ਗਿਆ ਸੀ ਕਿ ਜੇਕਰ ਉਨ੍ਹਾਂ ਨੂੰ ਕੋਈ ਨਵੀ ਨੀਤੀ ਪਸੰਦ ਆਈ ਤਾਂ ਉਸ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ।

    ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹ ਹਿਮਾਚਲ ਦੀ ਟਰਾਂਸਪੋਰਟ (Himachal Transport) ਨੀਤੀ ਨੂੰ ਜਾਣ ਕੇ ਪੰਜਾਬ ਵਿੱਚ ਲਾਗੂ ਕਰਨ ਤਾਂ ਜੋ ਕੱਚੇ ਕਾਮਿਆਂ ਨੂੰ ਰਾਹਤ ਮਿਲ ਸਕੇਅਤੇ ਇਸ ਦੇ ਨਾਲ ਹੀ ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪਿਛਲੇ 2 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
    Published by:rupinderkaursab
    First published:

    Tags: AAP, AAP Punjab, Pathankot, Punjab

    ਅਗਲੀ ਖਬਰ