Home /punjab /

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਦੇ ਹੱਕ 'ਚ ਕਹੀ ਵੱਡੀ ਗੱਲ

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਦੇ ਹੱਕ 'ਚ ਕਹੀ ਵੱਡੀ ਗੱਲ

ਮੰਡੀ

ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਕੀਤੀ ਸੁਰੂਆਤ ਕਰਦੇ ਹੋਏ ਕੈਬਿਨੇਟ ਮੰਤਰੀ ਲਾਲ ਚੰਦ

ਪਠਾਨਕੋਟ: ਦਾਨਾ ਮੰਡੀਆਂ ਅੰਦਰ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਮੰਡੀਆਂ ਅੰਦਰ ਕਿਸਾਨਾਂ ਦੀ ਹਰੇਕ ਤਰ੍ਹਾਂ ਦੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਸਾਰੇ ਪ੍ਰਬੰਧ ਕਰ ਲਏ ਗਏ ਹਨ ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਕਾਨਵਾਂ ਦਾਨਾ ਮੰਡੀ ਅੰਦਰ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਦਿਆਂ ਕੀਤਾ।

ਹੋਰ ਪੜ੍ਹੋ ...
 • Share this:
  ਜਤਿਨ ਸ਼ਰਮਾ

  ਪਠਾਨਕੋਟ: ਦਾਨਾ ਮੰਡੀਆਂ ਅੰਦਰ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਮੰਡੀਆਂ ਅੰਦਰ ਕਿਸਾਨਾਂ ਦੀ ਹਰੇਕ ਤਰ੍ਹਾਂ ਦੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਸਾਰੇ ਪ੍ਰਬੰਧ ਕਰ ਲਏ ਗਏ ਹਨ ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਕਾਨਵਾਂ ਦਾਨਾ ਮੰਡੀ ਅੰਦਰ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਦਿਆਂ ਕੀਤਾ।

  ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਜਨੀਸ਼ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਸੈਣੀ, ਡੀਐਮ ਮਾਰਕਫੈੱਡ ਇੰਦਰਜੀਤ ਸਿੰਘ, ਡੀਐਮ ਪਨਸਪ ਦੀਪਕ ਸਵਰਨ, ਡੀਐਮ ਵੇਅਰਹਾਊਸ ਕਰਨਦੀਪ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਮ ਲੁਭਾਇਆ, ਏਐਫਐਸਓ ਅਜੇ ਪਿੰਜਾ, ਮੰਡੀ ਸੁਪਰਵਾਈਜ਼ਰ ਬਨਾਰਸੀ ਦਾਸ ਆਦਿ ਹਾਜ਼ਰ ਸਨ।

  ਇਸ ਮੌਕੇ ਸੰਬੋਧਨ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਕਾਨਵਾਂ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਪਠਾਨਕੋਟ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੀ ਕਣਕ ਦੀ ਆਮਦ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿਜ਼ਿਲ੍ਹਾ ਪਠਾਨਕੋਟ ਮਾਝੇ ਦਾ ਉਹ ਹਿੱਸਾ ਹੈ ਜਿੱਥੇ ਬਾਕੀ ਪੰਜਾਬ ਦੇ ਮੁਕਾਬਲੇ ਕਣਕ ਦੀ ਖਰੀਦ ਥੋੜ੍ਹੀ ਦੇਰ ਬਾਅਦ ਸ਼ੁਰੂ ਹੁੰਦੀ ਹੈ ਪਰ ਅਗਲੇ ਦੋ ਚਾਰਦਿਨਾਂ ਵਿੱਚ ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਵੀ ਕਣਕ ਦੀ ਆਮਦ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਿਸੇ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਕਿਸਾਨ ਚੰਗੇ ਅਤੇ ਮਾੜੇ ਮੌਸਮ ਦਾ ਸਾਹਮਣਾ ਕਰਕੇਫ਼ਸਲਾਂ ਦੀ ਕਾਸ਼ਤ ਕਰਦੇ ਹਨ ਅਤੇ ਹਰ ਦਾਣਾ ਮੰਡੀ ਵਿੱਚ ਉਨ੍ਹਾਂ ਲਈ ਸਾਰੇ ਯੋਗ ਪ੍ਰਬੰਧ ਕੀਤੇ ਗਏ ਹਨ।

  ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਅੰਦਰ ਕਣਕ ਦੀ ਆਮਦ ਵਿੱਚ ਵਾਧਾ ਹੋ ਰਿਹਾ ਹੈ ਹੁਣ ਤੱਕ ਕਰੀਬ 20 ਲੱਖ ਮੀਟਰਿਕ ਟਨ ਕਣਕ ਦੀ ਆਮਦ ਪੰਜਾਬ ਦੀਆਂ ਮੰਡੀਆਂ ਅੰਦਰ ਹੋਈ ਹੈ ਅਤੇ ਲਗਭਗ 17 ਲੱਖ ਮੀਟਰਿਕ ਟਨ ਕਣਕ ਦੀ ਸਰਕਾਰੀ ਖਰੀਦ ਪੰਜਾਬ ਅੰਦਰ ਕੀਤੀ ਗਈ ਹੈ। ਜਿਸ ਵਿੱਚੋਂ 16 ਲੱਖ ਮੀਟਰਿਕ ਟਨ ਸਰਕਾਰੀ ਏਜੰਸੀਆਂ ਨੇ ਖਰੀਦ ਕੀਤੀ ਹੈ ਅਤੇ ਇੱਕ ਲੱਖ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਲਗਾਤਾਰ ਹੋ ਰਹੀ ਹੈ ਭਾਵੇਂ ਕਿ ਅਸੀਂ ਕਿਸਾਨਾਂ ਨੂੰ ਕਿਹਾ ਸੀ ਕਿ 72 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਉਨ੍ਹਾਂ ਦੇ ਖਾਤਿਆਂ ਵਿਚ ਪਾ ਦਿੱਤੀ ਜਾਵੇਗੀ ਪਰ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ ਇਸਨੂੰ ਧਿਆਨ ਵਿਚ ਰੱਖਦਿਆਂ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਅਦਾਇਗੀ ਪਾਈ ਗਈ ਹੈ।

  ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਤੇ ਸਬੰਧਤ ਵਿਭਾਗ ਵੱਲੋਂ ਵੀ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ, ਭਾਵੇਂ ਕਿ ਅਸੀਂ ਮੰਡੀਆਂ ਅੰਦਰ ਪੀਣ ਵਾਲੇ ਪਾਣੀ, ਲਾਈਟਾਂ, ਬਾਰਦਾਨੇ ਆਦਿ ਦੇ ਸਾਰੇ ਪ੍ਰਬੰਧ ਪਹਿਲਾਂ ਹੀ ਕਰ ਲਏ ਹਨ, ਇਸ ਸਬੰਧੀ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ।ਇਸ ਤੋਂ ਇਲਾਵਾ ਸਬੰਧਤ ਵਿਭਾਗ ਨੂੰ ਹਰ ਪਹਿਲੂ ਤੋਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਲੈ ਕੇ ਆਉਣ ਵਾਲੇ ਕਿਸਾਨ ਨੂੰ ਮੰਡੀਆਂ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ।

  ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਇਸ ਸਮੇਂ ਪਠਾਨਕੋਟ ਜ਼ਿਲ੍ਹੇ ਵਿੱਚ 14 ਮੰਡੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾਪਠਾਨਕੋਟ ਦੇ ਬਾਕੀ ਹਿੱਸਿਆਂ ਨਾਲੋਂ ਅਰਧ ਪਹਾੜੀ ਹੋਣ ਦੇ ਕਾਰਨ ਕਣਕ ਦੀ ਆਮਦ ਵਿੱਚ ਦੇਰੀ ਨਾਲ ਹੁੰਦੀ ਹੈਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਕਰਨ ਦੇ ਹੁਕਮ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਸਨ।
  Published by:rupinderkaursab
  First published:

  Tags: Pathankot, Punjab, Punjab Cabinet

  ਅਗਲੀ ਖਬਰ