ਜਤਿਨ ਸ਼ਰਮਾ, ਪਠਾਨਕੋਟ:
ਸ਼ਹੀਦ ਮੇਜਰ ਕੁਲਬੀਰ ਸਿੰਘ ਰਾਣਾ ਜਿਨ੍ਹਾਂ ਨੇ 1971 ਭਾਰਤ-ਪਾਕਿ ਜੰਗ ਦੌਰਾਨ ਆਪਣੀ ਸ਼ਹਾਦਤ ਦਿੱਤੀ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਣ ਦੇ ਲਈ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਤੰਗੋਸ਼ਾਹ ਵਿਖੇ ਉਨ੍ਹਾਂ ਦੇ ਨਾਮ 'ਤੇ ਰੱਖੇ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਚ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਦੇ ਵਿੱਚ ਮੁੱਖ ਤੌਰ 'ਤੇ ਸ਼ਹੀਦ ਦੀ ਪਤਨੀ ਨੇ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਨਾਲ ਜੋੜੇ ਰੱਖਣ ਦੇ ਲਈ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਵੱਲੋਂ ਕੀਤੇ ਜਾ ਰਹੇ ਇਸ ਪ੍ਰਯਾਸ ਦੀ ਸਰਹਾਨਾ ਕੀਤੀ।
ਇਸ ਬਾਰੇ ਸ਼ਹੀਦ ਮੇਜਰ ਕੁਲਬੀਰ ਸਿੰਘ ਰਾਣਾ ਦੀ ਪਤਨੀ ਨੇ ਕਿਹਾ ਕਿ ਸ਼ਹੀਦਾਂ ਨੂੰ ਯਾਦ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਅਤੇ ਸ਼ਹੀਦ ਮੇਜਰ ਕੁਲਬੀਰ ਸਿੰਘ ਨੇ ਦੇਸ਼ ਦੀ ਖਾਤਰ ਆਪਣੀ ਸ਼ਹਾਦਤ ਦੇ ਦਿੱਤੀ ਪੂਰਾ ਦੇਸ਼ ਉਨ੍ਹਾਂ ਨੂੰ ਨਮਨ ਕਰਦਾ ਹੈ।
ਇਸ ਸ਼ਰਧਾਂਜਲੀ ਸਮਾਰੋਹਦੇ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਮਹਾਂ ਸਚਿਵ ਕੁੰਵਰ ਰਵਿੰਦਰ ਵਿੱਕੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦੇ ਨਾਲ ਨੌਜਵਾਨ ਦੇਸ਼ ਭਗਤੀ ਦੇ ਨਾਲ ਜੁੜਦੇ ਹਨ ਅਤੇ ਉਨ੍ਹਾਂ ਦਾ ਪਰਿਯਾਸ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਨਾਲ ਜੁੜਿਆ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।