ਜਤਿਨ ਸ਼ਰਮਾ
ਪਠਾਨਕੋਟ: ਦੇਸ਼ ਵਿੱਚ ਅਗਨੀਪੱਥ ਯੋਜਨਾ (Agneepath project) ਦੇ ਵਿਰੋਧ 'ਚ ਹੋ ਰਹੇ ਪ੍ਰਦਰਸ਼ਨਾਂ (Protest) ਅਤੇ ਅੱਗਜ਼ਨੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਪਠਾਨਕੋਟ ਦੇ ਰੇਲਵੇ ਸਟੇਸ਼ਨ (Railway Station) ਦੀ ਸੁਰੱਖਿਆ (Security) ਵਧਾ ਦਿੱਤੀ ਗਈ ਹੈ।ਸਟੇਸ਼ਨ ਦੀ ਸੁਰੱਖਿਆ ਲਈ ਪੁਲਿਸ ਦੀ ਵਿਸ਼ੇਸ਼ ਟੁਕੜੀ ਤਾਇਨਾਤ ਕੀਤੀ ਗਈ ਹੈ। ਐਸਐਸਪੀ ਪਠਾਨਕੋਟ ਦਾ ਕਹਿਣਾ ਹੈ ਕਿ ਪਠਾਨਕੋਟ ਵਿੱਚ ਕਿਸੇ ਵੀ ਤਰ੍ਹਾਂ ਦੀ ਦੰਗਾ ਜਾਂ ਪਥਰਾਅ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਦੇਸ਼ 'ਚ ਫੌਜ ਦੀ ਭਰਤੀ ਦੀ ਅਗਨੀਪਥ ਯੋਜਨਾ ਖਿਲਾਫ ਹੋ ਰਹੇ ਪ੍ਰਦਰਸ਼ਨਾਂ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਪਠਾਨਕੋਟ ਦੇ ਰੇਲਵੇ ਸਟੇਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ, ਇਸਦੇ ਨਾਲ ਹੀ ਪਠਾਨਕੋਟ ਸਟੇਸ਼ਨ 'ਤੇ ਪੁਲਿਸ ਦੀ ਇਕ ਵਿਸ਼ੇਸ਼ ਟੁਕੜੀ ਦੀ ਤੈਨਾਤੀ ਕੀਤੀ ਗਈ ਹੈ।
ਪਠਾਨਕੋਟ ਰੇਲਵੇ ਸਟੇਸ਼ਨ 'ਤੇ ਮਹਿਲਾ ਪੁਲਿਸ ਦੀ ਵੀ ਟੁਕੜੀ ਸੁਰੱਖਿਆ ਲਈ ਲਗਾਈ ਗਈ ਹੈ। ਐਸ.ਐਸ.ਪੀ ਪਠਾਨਕੋਟ ਅਰੁਣ ਸੈਣੀ (SSP Pathankot Arun Saini) ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਪਠਾਨਕੋਟ ਵਿੱਚ ਕੋਈ ਵੀ ਹੰਗਾਮਾ ਜਾਂ ਪਥਰਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agneepath Scheme, Pathankot, Punjab