ਜਤਿਨ ਸ਼ਰਮਾ
ਪਠਾਨਕੋਟ: ਦੇਸ਼ ਵਿੱਚ ਇਕ ਕਾਨੂੰਨ, ਇਕ ਸੰਵਿਧਾਨ ਅਤੇ ਇਕ ਨਿਸ਼ਾਨ ਦਾ ਨਾਅਰਾ ਦੇਣ ਵਾਲੇ ਸਿਆਮਾ ਪ੍ਰਸਾਦ ਮੁਖਰਜੀ ਨੇ ਜੰਮੂ-ਕਸ਼ਮੀਰ ਵਿੱਚ ਪਰਮਿਟ ਪ੍ਰਣਾਲੀ ਨੂੰ ਰੋਕਣ ਲਈ ਅੰਦੋਲਨ ਕੀਤਾ ਸੀ, ਜਿਸ ਤੋਂ ਬਾਅਦ ਜਦੋਂ ਉਹ ਬਿਨਾਂ ਪਰਮਿਟ ਜੰਮੂ ਵਿੱਚ ਦਾਖਲ ਹੋਏ ਤਾਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਜਿਸ ਕਾਰਨ ਉੱਥੇ ਹੀ ਸ਼ਿਆਮਾ ਪ੍ਰਸਾਦ ਮੁਖਰਜੀ ਦੀ ਮੌਤ ਹੋ ਗਈ ਸੀ, ਜਿਸ ਦੀ ਉਨ੍ਹਾਂ ਦੀ ਯਾਦਗਾਰ ਵਿੱਚ ਪੰਜਾਬ ਜੰਮੂ ਸਰਹੱਦ 'ਤੇ ਸਮਾਰਕ ਬਣਾਇਆ ਗਿਆ।
ਮੁਖਰਜੀ ਦੇ ਸਮਾਰਕ 'ਤੇ ਭਾਜਪਾ ਵੱਲੋਂ ਜਿੱਥੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਉੱਥੇ ਹੀ ਭਾਜਪਾ ਵਰਕਰਾਂ ਦੇ ਨਾਲ-ਨਾਲ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਸਬੰਧੀ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਸਾਰੇ ਸ਼ਿਆਮਾ ਪ੍ਰਸਾਦ ਮੁਖਰਜੀ ਦੀ ਕੁਰਬਾਨੀ ਨੂੰ ਕਦੇ ਵੀ ਭੁਲਾ ਨਹੀਂ ਸਕਦੇ, ਜਿਸ ਕਾਰਨ ਅੱਜ ਅਸੀਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ ਹਾਂ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pathankot, Punjab