Home /punjab /

ਪਠਾਨਕੋਟ 'ਚ ਵੱਖਰੇ ਤਰੀਕੇ ਨਾਲ ਮਨਾਇਆ ਗਿਆ ਸਿੱਧੂ ਮੂਸੇਵਾਲਾ ਦਾ ਜਨਮ ਦਿਨ, ਦੇਖੋ ਖਾਸ ਰਿਪੋਰਟ

ਪਠਾਨਕੋਟ 'ਚ ਵੱਖਰੇ ਤਰੀਕੇ ਨਾਲ ਮਨਾਇਆ ਗਿਆ ਸਿੱਧੂ ਮੂਸੇਵਾਲਾ ਦਾ ਜਨਮ ਦਿਨ, ਦੇਖੋ ਖਾਸ ਰਿਪੋਰਟ

ਸਿੱਧੂ

ਸਿੱਧੂ ਮੂਸੇਵਾਲਾ ਦੇ ਜਨਮ ਦਿਨ 'ਤੇ ਕੇਕ ਕਟਦੇ ਹੋਏ ਮੂਸੇਵਾਲਾ ਦੇ ਪ੍ਰਸ਼ੰਸ਼ਕ 

ਪਠਾਨਕੋਟ: ਸਿੱਧੂ ਮੂਸੇਵਾਲੇ (Sidhu Moose Wala) ਦੀ ਮੌਤ ਤੋਂ ਬਾਅਦ ਸਿੱਧੂ ਦੇ ਪਰਿਵਾਰ ਤੋਂ ਇਲਾਵਾ ਜੇਕਰ ਕਿਸੇ ਨੂੰ ਸਭ ਤੋਂ ਵੱਧ ਦੁੱਖ ਹੋਇਆ ਹੈ ਤਾਂ ਉਹ ਹਨ ਸਿੱਧੂ ਮੂਸੇਵਾਲੇ ਦੇ ਪ੍ਰਸ਼ੰਸਕ (Fans)।ਛੋਟੀ ਉਮਰ ਵਿੱਚ ਹੀ ਸਿੱਧੂ ਮੂਸੇਵਾਲੇ ਨੇ ਪੰਜਾਬ (Punjab) ਦਾ ਨਾਮ ਪੂਰੀ ਦੁਨੀਆ ਵਿੱਚ ਮਸ਼ਹੂਰ (Famous) ਕਰ ਦਿੱਤਾ ਸੀ ਅਤੇ ਥੋੜੇ ਸਮੇਂ ਵਿੱਚ ਹੀ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਦੀ ਗਿਣਤੀ ਵੀ ਸਭ ਤੋਂ ਵੱਧ ਹੋ ਗਈ।ਸਿੱਧੂ ਮੂਸੇਵਾਲੇ ਦਾ ਜਨਮ 11 ਜੂਨ ਨੂੰ ਹੋਇਆ ਸੀ ਅਤੇ ਹਰ ਸਾਲ ਸਿੱਧੂ ਮੂਸੇਵਾਲੇ ਦੇ ਪ੍ਰਸ਼ੰਸਕ ਉਨ੍ਹਾਂ ਦਾ ਜਨਮ ਦਿਨ (Birthday) ਉਨ੍ਹਾਂ ਨਾਲ ਮਨਾਉਂਦੇ ਸਨ।

ਹੋਰ ਪੜ੍ਹੋ ...
 • Share this:
  ਜਤਿਨ ਸ਼ਰਮਾ

  ਪਰ ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲੇ ਦੇ ਹੋਏ ਕਤਲ ਤੋਂ ਬਾਅਦ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਵੀ ਉਸਨੂੰ ਚਾਹੁਣ ਵਾਲਿਆਂ ਦੀ ਗਿਣਤੀ ਵਿੱਚ ਕੋਈ ਕਮੀ ਨਹੀਂ ਆਈ।ਸਿੱਧੂ ਮੂਸੇਵਾਲੇ ਦੇ ਜਨਮ ਦਿਨ 'ਤੇ ਲੋਕਾਂ ਵਲੋਂ ਠੰਡੇ ਪਾਣੀ ਦੀਆਂ ਛਬੀਲਾਂ ਲਗਾਈਆਂ ਗਈਆਂਅਤੇ ਨੌਜਵਾਨਾਂ ਵਲੋਂ ਸਿੱਧੂ ਮੂਸੇਵਾਲੇ ਦੀ ਯਾਦ 'ਚ ਕੇਕ ਕੱਟਿਆ ਜਾ ਰਿਹਾ ਹੈ।ਪਠਾਨਕੋਟ ਸ਼ਹਿਰ ਵਿੱਚ ਵੀ ਅੱਜ ਨੌਜਵਾਨਾਂ ਨੇ ਕੇਕ ਕੱਟ ਕੇ ਸਿੱਧੂ ਮੂਸੇ ਵਾਲੇ ਨੂੰ ਸ਼ਰਧਾਂਜਲੀ ਦਿੱਤੀ।

  ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਭਾਵੇਂ ਅੱਜ ਸਾਡੇ ਵਿੱਚ ਨਾ ਰਹੇ ਪਰ ਉਹ ਸਾਡੇ ਦਿਲਾਂ ਵਿੱਚ ਹਮੇਸ਼ਾ ਜਿੰਦਾ ਰਹਿਣਗੇ। ਉੱਥੇ ਹੀ ਸਿੱਧੂ ਮੂਸੇਵਾਲੇ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਧੂ ਮੂਸੇਵਾਲੇ ਦੇ ਕਾਤਲਾਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰ ਸਕੇ।
  Published by:rupinderkaursab
  First published:

  Tags: Pathankot, Punjab, Sidhu Moose Wala

  ਅਗਲੀ ਖਬਰ