ਜਤਿਨ ਸ਼ਰਮਾ, ਪਠਾਨਕੋਟ:
ਪੰਜਾਬ ਦੀ ਚੰਨੀ ਸਰਕਾਰ ਵੱਲੋਂ ਸਕੂਲਾਂ ਵਿੱਚ ਦਸਵੀਂ ਜਮਾਤ ਤੱਕ ਪੰਜਾਬੀ ਵਿਸ਼ਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰੀ ਦਫ਼ਤਰਾਂ ਵਿੱਚ ਵੀ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਕੀਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਕਾਨੂੰਨ ਨੂੰ ਤੋੜਨ ਵਾਲੇ ਸਕੂਲਾਂ ਉੱਤੇ 2 ਲੱਖ ਰੁਪਏ ਤਕ ਦਾ ਜ਼ੁਰਮਾਨਾ ਲਗਾਇਆ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਉੱਚ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਵਿਧਾਨ ਸਭਾ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ 2 ਬਿੱਲ ਪੇਸ਼ ਕੀਤੇ ਸਨ। ਇਨ੍ਹਾਂ ਬਿੱਲਾਂ 'ਤੇ ਮੋਹਰ ਲੱਗਣ ਤੋਂ ਬਾਅਦ ਹੁਣ ਸੂਬੇ ਭਰ ਦੇ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤਕ ਦੇ ਸਾਰੇ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਨਾ ਲਾਜ਼ਮੀ ਹੋ ਜਾਵੇਗਾ।
ਪਠਾਨਕੋਟ ਦੇ ਵਿਦਿਆਰਥੀਆਂ ਨੇ ਵੀ ਇਸ ਬਿੱਲ ਦੀ ਸਰਾਹਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਹੁਣ ਸਾਰੇ ਸਕੂਲਾਂ ਵਿੱਚ ਪੰਜਾਬੀ ਲਾਜ਼ਮੀ ਹੋਣ ਤੋਂ ਬਾਅਦ ਉਨ੍ਹਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵਿਦਿਆਰਥੀਆਂ ਨੂੰ ਪੰਜਾਬੀ ਬੋਲਣ ਅਤੇ ਲਿਖਣ ਵਿੱਚ ਦਿੱਕਤ ਆਉਂਦੀ ਸੀ ਅਤੇ ਹੁਣ ਪਹਿਲੀ ਜਮਾਤ ਤੋਂ ਹੀ ਜਦ ਬੱਚਾ ਪੰਜਾਬੀ ਪੜ੍ਹਨ ਲਿਖਣ ਲੱਗੇਗਾ ਤਾਂ ਉਸ ਨੂੰ ਭਵਿੱਖ ਵਿੱਚ ਕਿਸੇ ਵੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਉੱਥੇ ਅਧਿਆਪਕਾਂ ਨੇ ਵੀ ਪੰਜਾਬ ਸਰਕਾਰ ਦੇ ਲਿਖੇ ਗਏ ਇਸ ਫ਼ੈਸਲੇ ਦੀ ਸਰਾਹਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਤੋਂ ਬੱਚਿਆਂ ਦੇ ਭਵਿੱਖ ਉੱਤੇ ਚੰਗਾ ਅਸਰ ਹੋਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charanjit Singh Channi, Education, Education Minister, Pargat singh, Pathankot, Punjab, Punjab government, Punjabi, PUNJABI LANGUAGE, School, Students