Home /punjab /

ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਨੇ ਦਿਵਾਲੀ ਮੌਕੇ ਹੱਥਾਂ ਨਾਲ ਬਣਾਏ ਦੀਵੇ ਤੇ ਮੋਮਬੱਤੀਆਂ

ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਨੇ ਦਿਵਾਲੀ ਮੌਕੇ ਹੱਥਾਂ ਨਾਲ ਬਣਾਏ ਦੀਵੇ ਤੇ ਮੋਮਬੱਤੀਆਂ

ਸਕੂਲ

ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਨੂੰ ਪੜਾਈ ਸੁਵਿਧਾਵਾਂ ਅਤੇ ਹੱਥੀ ਕਿਰਤ ਕਰਨ ਦੀ ਸਿੱਖਿਆ ਦੇਣ ਦੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ।

ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਨੂੰ ਪੜਾਈ ਸੁਵਿਧਾਵਾਂ ਅਤੇ ਹੱਥੀ ਕਿਰਤ ਕਰਨ ਦੀ ਸਿੱਖਿਆ ਦੇਣ ਦੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ।

 • Share this:

  ਜਤਿਨ ਸ਼ਰਮਾ, ਪਠਾਨਕੋਟ:

  ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਨੂੰ ਪੜਾਈ ਸੁਵਿਧਾਵਾਂ ਅਤੇ ਹੱਥੀ ਕਿਰਤ ਕਰਨ ਦੀ ਸਿੱਖਿਆ ਦੇਣ ਦੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ ਦਿਵਾਲੀ ਮੌਕੇ ਹੱਥੀਂ ਤਿਆਰ ਕੀਤੀਆਂ ਗਈਆਂ ਮੋਮਬਤੀਆਂ, ਦੀਵੇ ਅਤੇ ਹੋਰ ਸਜਾਵਟੀ ਸਮੱਗਰੀ ਦੇ ਸਟਾਲ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਦੀ ਅਗਵਾਈ ਹੇਠ ਲਗਾਈਆਂ ਗਈਆਂ।

  ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ ਤਿਆਰ ਵਸਤਾਂ ਦੇ ਸਟਾਲਾਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵੱਲੋਂ ਕੀਤਾ ਗਿਆ। ਡਿਪਟੀ ਕਮਿਸ਼ਨਰਨੇ ਆਕਰਸ਼ਕ ਦੀਵੇ ਅਤੇ ਮੋਮਬਤੀਆਂ ਸਮੇਤ ਹੋਰ ਸਜਾਵਟੀ ਵਸਤਾਂ ਤਿਆਰ ਕਰਨ ਵਾਲੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹਨਾਂ ਵਿਦਿਆਰਥੀਆਂ ਨੇ ਦਰਸਾ ਦਿੱਤਾ ਹੈ ਕਿ ਯੋਗ ਅਗਵਾਈ ਅਤੇ ਹਲਾਸ਼ੇਰੀ ਨਾਲ ਉਹ ਵੀ ਆਮ ਵਿਦਿਆਰਥੀਆਂ ਵਾਂਗ ਮੱਲ੍ਹਾਂ ਮਾਰ ਸਕਦੇ ਹਨ। ਡਿਪਟੀ ਕਮਿਸ਼ਨਰਨੇ ਵਿਦਿਆਰਥੀਆਂ ਨੂੰ ਇਹਨਾਂ ਵਸਤਾਂ ਦੀ ਤਿਆਰੀ ਦੇ ਸਮਰੱਥ ਬਣਾਉਣ ਵਾਲੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਹੱਥੀਂ ਕਿਰਤ ਲਈ ਪ੍ਰੇਰਿਤ ਕਰਨਾ ਆਪਣੇ ਆਪ 'ਚ ਵੱਡਾ ਉਪਰਾਲਾ ਹੈ।

  ਜ਼ਿਲ੍ਹਾ ਸਪੈਸ਼ਲ ਐਜੂਕੇਟਰ ਅੰਜੂ ਸੈਣੀ ਅਤੇ ਡਾਕਟਰ ਮਨਦੀਪ ਸਿੰਘ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਸਾਵੀਂ ਜ਼ਿੰਦਗੀ ਜੀਣ ਦੇ ਸਮਰੱਥ ਬਣਾਉਣਾ ਹੀ ਸਿੱਖਿਆ ਵਿਭਾਗ ਦਾ ਉਦੇਸ਼ ਹੈ ਅਤੇ ਹੱਥੀਂ ਬਣਾਈਆਂ ਵਸਤਾਂ ਦੀ ਤਾਰੀਫ ਉਪਰੰਤ ਵਿਦਿਆਰਥੀਆਂ ਦੇ ਚਿਹਰਿਆਂ ਦੀ ਖ਼ੁਸ਼ੀ ਦੱਸਦੀ ਹੈ ਕਿ ਵਿਭਾਗ ਆਪਣੇ ਮਕਸਦ 'ਚ ਕਾਮਯਾਬ ਹੋ ਰਿਹਾ ਹੈ। ਇਸ ਮੌਕੇ ਏਪੀਸੀ ਜਨਰਲ ਮਲਕੀਤ ਸਿੰਘ, ਸਵਿਤਾ, ਰਾਜੂ ਬਾਲਾ, ਰੇਨੂੰ ਬਾਲਾ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਸਟੈਨੋ ਤਰੁਨ ਪਠਾਨੀਆ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈੱਲ ਬਲਕਾਰ ਅੱਤਰੀ, ਸੁਮਿਤ ਰਾਜ, ਕੋਮਲ ਆਦਿ ਹਾਜ਼ਰ ਸਨ।

  Published by:Amelia Punjabi
  First published:

  Tags: Diwali 2021, Diyas, Festival, Pathankot, Punjab