Home /punjab /

Pathankot: ਸਫਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕਮਿਸ਼ਨਰ ਹਮੇਸ਼ਾ ਰਹੇਗਾ ਤਿਆਰ: ਗੇਜਾ ਰਾਮ ਚੇਅਰਮੈਨ

Pathankot: ਸਫਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕਮਿਸ਼ਨਰ ਹਮੇਸ਼ਾ ਰਹੇਗਾ ਤਿਆਰ: ਗੇਜਾ ਰਾਮ ਚੇਅਰਮੈਨ

ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਗੇਜਾ ਰਾਮ

ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਗੇਜਾ ਰਾਮ

ਪਠਾਨਕੋਟ: ਕਿਸੇ ਵੀ ਸਫ਼ਾਈ ਸੇਵਕ ਨੂੰ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ, ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਜੇਕਰ ਕੋਈ ਵਿਭਾਗ ਸਫਾਈ ਕਰਮਚਾਰੀ ਤੋਂ ਸੀਵਰਮੈਨ ਦਾ ਕੰਮ ਲੈਂਦਾ ਹੈ ਤਾਂ ਉਨ੍ਹਾਂ ਦੇ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਗੱਲ ਗੇਜਾ ਰਾਮ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨਰ ਪੰਜਾਬ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਹੀ।

ਹੋਰ ਪੜ੍ਹੋ ...
 • Share this:
  ਜਤਿਨ ਸ਼ਰਮਾ

  ਪਠਾਨਕੋਟ: 
  ਕਿਸੇ ਵੀ ਸਫ਼ਾਈ ਸੇਵਕ ਨੂੰ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ, ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਜੇਕਰ ਕੋਈ ਵਿਭਾਗ ਸਫਾਈ ਕਰਮਚਾਰੀ ਤੋਂ ਸੀਵਰਮੈਨ ਦਾ ਕੰਮ ਲੈਂਦਾ ਹੈ ਤਾਂ ਉਨ੍ਹਾਂ ਦੇ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਗੱਲ ਗੇਜਾ ਰਾਮ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨਰ ਪੰਜਾਬ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਹੀ।

  ਇਸ ਮੌਕੇ ਅੰਕੁਰਜੀਤ ਸਿੰਘ (ਆਈ.ਏ.ਐਸ.) ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕਾਲਾ ਰਾਮ ਕਾਂਸਲ ਐਸ.ਡੀ.ਐਮ.ਪਠਾਨਕੋਟ-ਕਮ-ਧਾਰਕਲਾ, ਰਜਨੀਸ਼ ਕੋਰ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ, ਡਾ: ਅਮਰੀਕ ਸਿੰਘ ਖੇਤੀਬਾੜੀ ਅਫ਼ਸਰ , ਰਾਮ ਲੁਭਾਇਆ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਐਡਵੋਕੇਟ ਜੋਤੀ ਪਾਲ ਭੀਮ ਅਤੇ ਜ਼ਿਲ੍ਹਾ ਅਧਿਕਾਰੀਆਂ ਤੋਂ ਇਲਾਵਾ ਸਵੀਪਰ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਮੈਂਬਰ ਹਾਜ਼ਰ ਸਨ।

  ਮੀਟਿੰਗ ਨੂੰ ਸੰਬੋਧਨ ਕਰਦਿਆਂ ਗੇਜਾ ਰਾਮ ਚੇਅਰਮੈਨ ਸਵੀਪਰਜ਼ ਕਮਿਸ਼ਨਰ ਪੰਜਾਬ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਹਸਪਤਾਲਾਂ ਵਿੱਚ ਸੀਵਰਮੈਨਾਂ ਦਾ ਕੰਮ ਚੌਕੀਦਾਰਾਂ ਤੋਂ ਲਿਆ ਜਾ ਰਿਹਾ ਹੈ ਅਤੇ ਨਿਰਧਾਰਤ ਸਮੇਂ ਤੋਂ ਵੱਧ ਕੰਮ ਕਰਵਾਇਆ ਜਾ ਰਿਹਾ ਹੈ।

  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੀ ਚੈਕਿੰਗ ਲਈ ਕਿਰਤ ਵਿਭਾਗ, ਜ਼ਿਲ੍ਹਾ ਭਲਾਈ ਅਫ਼ਸਰ ਅਤੇ ਸਵੀਪਰ ਯੂਨੀਅਨ ਦੇ ਪ੍ਰਧਾਨ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਇਹ ਪਤਾ ਲਗਾਇਆ ਜਾਵੇਗਾ ਕਿ ਸਫਾਈ ਕਰਮਚਾਰੀਆਂ ਤੋਂ ਸਿਰਫ਼ ਸਫ਼ਾਈ ਦਾ ਕੰਮ ਹੀ ਲਿਆ ਜਾਵੇ ਅਤੇ ਇਹ ਵੀ ਜਾਂਚ ਕੀਤੀ ਜਾਵੇ ਕਿ ਉਨ੍ਹਾਂ ਨੂੰ ਉਨ੍ਹਾਂ ਦਾ ਮਿਹਨਤਨਾਮਾ ਡੀ.ਸੀ. ਰੇਟ ਦੇ ਅਨੁਸਾਰ ਖਾਤਿਆਂ ਵਿੱਚ ਪਾਇਆ ਜਾ ਰਿਹਾ ਜਾਂ ਨਹੀਂ। ਉਨ੍ਹਾਂ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਉਹ ਵੀ ਸਰਕਾਰੀ ਸਕੂਲਾਂ /ਯੂਨੀਵਰਸਿਟੀਆਂ ਅਤੇ ਹੋਰ ਸਿੱਖਿਅਕ ਅਦਾਰਿਆਂ ਅੰਦਰ ਇਹ ਜਾਂਚ ਕਰਨਗੇ ਕਿ ਸਫਾਈ ਕਰਮਚਾਰੀਆਂ ਤੋਂ ਨਿਰਧਾਰਤ ਸਮੇਂ ਜਿਨ੍ਹਾਂ ਹੀ ਕੰਮ ਲਿਆ ਜਾ ਰਿਹਾ ਹੈ ਜਾਂ ਜਿਆਦਾ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੋਸੀ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਅਧਿਕਾਰੀਆਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

  ਮੀਟਿੰਗ ਦੇ ਅੰਤ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਪਿਤਾ ਜੀ ਸ. ਮਹਿੰਦਰ ਸਿੰਘ ਜਿਨ੍ਹਾਂ ਦਾ ਪਿਛਲੇ ਦਿਨ੍ਹਾਂ ਦੋਰਾਨ ਦੇਹਾਂਤ ਹੋ ਗਿਆ ਸੀ ਦੋਨੋ ਦੀ ਆਤਮਿਕ ਸਾਂਤੀ ਲਈ ਪੰਜ ਮਿੰਟ ਦਾ ਮੋਨ ਰੱਖਿਆ ਗਿਆ।
  Published by:rupinderkaursab
  First published:

  Tags: Bhagwant Mann, Pathankot, Punjab

  ਅਗਲੀ ਖਬਰ