ਜਤਿਨ ਸ਼ਰਮਾ, ਗੁਰਦਾਸਪੁਰ:
ਬਟਾਲਾ ਜ਼ਿਲ੍ਹਾ ਸੰਗਰਸ਼ ਕਮੇਟੀ ਵਲੋ ਬਟਾਲੇ ਨੂੰ ਪੂਰਨ ਜ਼ਿਲ੍ਹਾ ਐਲਾਨ ਕਰਨ ਦੀ ਮੰਗ ਨੂੰ ਲੈਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਸੰਘਰਸ਼ ਕਰ ਰਹੇ ਆਗੂਆਂ ਦਾ ਕਹਿਣਾ ਹੈ ਕਿ ਅੱਜ ਪੰਜਾਬ ਸਰਕਾਰ ਅਤੇ ਸਰਕਾਰ ਦੇ ਮੰਤਰੀਆਂ ਵਲੋਂ ਲਗਾਤਾਰ ਇਹ ਅਸ਼ਵਾਸ਼ਨ ਦਿਤਾ ਗਿਆ ਕਿ ਜਲਦ ਬਟਾਲਾ ਨੂੰ ਜ਼ਿਲ੍ਹਾ ਐਲਾਨ ਕੀਤਾ ਜਾਵੇਗਾ, ਲੇਕਿਨ ਉਹ ਮੰਗ ਪੂਰੀ ਨਹੀਂ ਕੀਤੀ ਜਾ ਰਹੀ। ਜਿਸ ਦੇ ਚਲਦੇ ਅੱਜ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ ਹੈ।
ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਾ, ਆਜ਼ਾਦ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਵਲੋਂ ਇਕੱਠੇ ਤੌਰ 'ਤੇ ਬਟਾਲਾ ਸੰਘਰਸ਼ ਕਮੇਟੀ ਦੇ ਬੈਨਰ ਹੇਠ ਲਗਾਤਾਰ ਲੰਬੇ ਸਮੇ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਅੱਜ ਇਸੇ ਮੰਗ ਦੇ ਤਹਿਤ ਬਟਾਲਾ ਦੇ ਗਾਂਧੀ ਚੋਕ ਵਿਚ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦਾ ਪੁਤਲਾ ਫੂਕਿਆ ਗਿਆ। ਸੰਗਰਸ਼ ਕਮੇਟੀ ਦੇ ਆਗੂ ਰਮੇਸ਼ ਨਈਅਰ ਤੇ ਸੁਰਿੰਦਰ ਸਿੰਘ ਕਲਸੀ ਨੇ ਕਿਹਾ ਕਿ ਬਟਾਲਾ ਪਹਿਲ ਹੀ ਪੁਲਿਸ ਜ਼ਿਲ੍ਹਾਹੈ ਅਤੇ ਕਾਰਪੋਰਾਸ਼ਨ ਵੀ ਹੈ ਅਤੇ ਪਹਿਲਾ ਹੀ ਬਟਾਲਾ ਸਾਰੀਆਂ ਸ਼ਰਤਾਂ ਪੁਰੀਆ ਕਰਦਾ ਹੈ ਜੋ ਇਕ ਪੂਰਨ ਜ਼ਿਲ੍ਹਾਲਈ ਜਰੂਰੀ ਹਨ।
ਇਸ ਦੇ ਨਾਲ ਹੀ ਪਿਛਲੇ ਸਮੇਂ ਵਿਚ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਪਣੇ ਪਹਿਲੇ ਮੁਖ ਮੰਤਰੀ ਅਮਰਿੰਦਰ ਸਿੰਘ ਨੂੰ ਵੀ ਬਟਾਲਾ ਦੀ ਇਤਹਾਸਿਕ ਪਿਛੋਕੜ ਨੂੰ ਅਹਿਮ ਰੱਖਦੇ ਜ਼ਿਲ੍ਹਾਬਣਾਉਣ ਦੀ ਮੰਗ ਕੀਤੀ ਜਾ ਚੁਕੀ ਹੈ ਅਤੇ ਮਜੂਦਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਮਾਮਲੇ 'ਤੇ ਅਸ਼ਵਾਸ਼ਨ ਤਾ ਦੇ ਚੁਕੇ ਹਨ ਲੇਕਿਨ ਐਲਾਨ ਨਹੀਂ ਕਰ ਰਹੇ ਅਤੇ ਉਨ੍ਹਾਂ ਕਿਹਾ ਕਿ ਜੇਕਰ ਜਲਦ ਮੰਗ ਨਾ ਪੂਰੀ ਹੋਈ ਤਾ ਸੰਗਰਸ਼ ਨੂੰ ਹੋਰ ਤਿੱਖਾ ਰੂਪ ਦਿਤਾ ਜਾਵੇਗਾ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: District, Pathankot, Punjab, Randhawa, Tripat Rajinder Singh Bajwa