ਜਤਿਨ ਸ਼ਰਮਾ
ਪਠਾਨਕੋਟ---ਚੋਣਾਂ ਦੇ ਚੱਲਦੇ ਜਿੱਥੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੁਜਾਨਪੁਰ ਦੇ ਵਿਚ ਹੋਈ ਚੋਰੀ ਦੀ ਵਾਰਦਾਤਪੁਲਿਸਦੇ ਇਨ੍ਹਾਂ ਦਾਅਵਿਆਂ 'ਤੇ ਸਵਾਲ ਖਡ਼੍ਹੇ ਕਰ ਰਿਹਾ ਹੈ। ਸੁਜਾਨਪੁਰ ਸ਼ਹਿਰ ਵਿੱਚ ਮਹਾਜਨ ਕਰਿਆਨਾ ਸਟੋਰ ਦੀ ਦੁਕਾਨ 'ਤੇ ਚੋਰਾਂ ਨੇ ਰਾਤ ਦੇ ਹਨ੍ਹੇਰੇ ਵਿੱਚ ਦੁਕਾਨ ਦਾ ਸ਼ਟਰ ਤੋਡ਼ ਕੇ ਦੁਕਾਨ ਤੋਂ ਨਗਦੀ ਚੋਰੀ ਕਰ ਰਫੂਚੱਕਰ ਹੋ ਗਏ।
ਇਸ ਸਾਰੀ ਘਟਨਾ ਦੁਕਾਨ ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਮਹਾਜਨ ਕਰਿਆਨਾ ਸਟੋਰ ਦੇ ਮਾਲਿਕ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰ ਦੇ ਸਮੇਂ ਕਿਸੇ ਵਿਅਕਤੀ ਨੇ ਦੱਸਿਆ ਕਿ ਤੁਹਾਡੀ ਦੁਕਾਨ ਦਾ ਸ਼ਟਰ ਚੁੱਕਿਆ ਹੋਇਆ ਹੈ ਅਤੇ ਦੁਕਾਨ ਦੇ ਅੰਦਰ ਲਾਈਟਾਂ ਵੀ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਦ ਉਨ੍ਹਾਂ ਨੇ ਦੁਕਾਨ 'ਤੇ ਜਾ ਕੇ ਦੇਖਿਆ ਤਾਂਂ ਚੋਰਾਂ ਨੇ ਦੁਕਾਨ 'ਚ ਲੱਗੀ ਤਿਜੋਰੀ ਨੂੰ ਤੋਡ਼ ਦੌੜ ਉਸ ਵਿਚੋਂ ਲੱਖ ਤੋਂ ਵੱਧ ਨਕਦੀ ਲੈ ਕੇ ਫ਼ਰਾਰ ਹੋ ਚੁੱਕੇ ਸਨ। ਉਨ੍ਹਾਂ ਕਿਹਾ ਕਿ ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲਿਸ ਵਿਭਾਗ ਨੂੰ ਦੇ ਦਿੱਤੀ ਗਈ ਹੈ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pathankot, Punjab