Home /punjab /

ਪਠਾਨਕੋਟ ਦੇ ਇਤਿਹਾਸ ਵਿੱਚ ਪਹਿਲੀ ਵਾਰੀ ਤਿੰਨ ਅਧਿਆਪਕ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਤ

 • Share this:
  ਜਤਿਨ ਸ਼ਰਮਾ

  ਪਠਾਨਕੋਟ: ਹਰ ਸਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡਮੁੱਲਾ ਕਾਰਜ ਕਰਨ ਵਾਲੇ ਅਧਿਆਪਕਾਂ ਨੂੰ ਚੰਡੀਗੜ੍ਹ ਬੁਲਾ ਕੇ ਰਾਜ ਪੱਧਰੀ ਪੁਰਸਕਾਰ (State Award) ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਪਰ ਕੋਰੋਨਾ ਮਹਾਂਮਾਰੀ ਕਾਰਨ ਇਸ ਸਾਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੂਲ ਸਿੱਖਿਆ ਸਕੱਤਰ ਕ੍ਰਿਸਨ ਕੁਮਾਰ ਦੀ ਦੇਖ-ਰੇਖ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ ਵਿਖੇ ਵਰਚੁਅਲ ਕਮ ਆਫਲਾਈਨ (Offline) ਪ੍ਰੋਗਰਾਮ ਕਰਵਾ ਕੇ ਰਾਜ ਪੱਧਰੀ ਪੁਰਸਕਾਰ (State Award) ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।

  ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਕਰਵਾਏ ਗਏੇ ਆਨਲਾਈਨ (online) ਪ੍ਰੋਗਰਾਮ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਸਵੰਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸਵਰ ਸਲਾਰੀਆ ਵੱਲੋਂ ਸਰਕਾਰੀ ਹਾਈ ਸਕੂਲ ਬਨੀ ਲੋਧੀ ਦੇ ਈਟੀਟੀ ਡੀ.ਪੀ.ਈ ਅਧਿਆਪਕ ਨਰਿੰਦਰ ਲਾਲ, ਸਰਕਾਰੀ ਪ੍ਰਾਇਮਰੀ ਸਕੂਲ ਚਸ਼ਮਾ ਦੇ ਹੈਡ ਟੀਚਰ ਪ੍ਰਵੀਨ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਠਾਕੁਰਪੁਰ ਦੇ ਹੈਡ ਟੀਚਰ ਰਕੇਸ ਸੈਣੀ ਨੂੰ ਸਟੇਟ ਐਵਾਰਡ ਸਰਟੀਫਿਕੇਟ ਅਤੇ ਸ਼ਾਲ ਦੇ ਕੇ ਨਿਵਾਜਿਆ ਗਿਆ।

  ਪਠਾਨਕੋਟ ਦੇ ਇਤਿਹਾਸ ਵਿੱਚ ਪਹਿਲੀ ਵਾਰੀ ਤਿੰਨ ਅਧਿਆਪਕ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਤ
  ਪਠਾਨਕੋਟ ਦੇ ਇਤਿਹਾਸ ਵਿੱਚ ਪਹਿਲੀ ਵਾਰੀ ਤਿੰਨ ਅਧਿਆਪਕ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਤ

  ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੇ ਰਾਜ ਪੱਧਰੀ ਪੁਰਸਕਾਰ (State Award) ਕਰਨ ਵਾਲੇ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ-ਨਾਲ ਅਧਿਆਪਕ ਵਰਗ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕ ਕੋਲ ਉਹ ਕਲਾ ਹੁੰਦੀ ਹੈ ਜੋ ਮਿੱਟੀ ਨੂੰ ਸੋਨਾ ਬਣਾ ਸਕਦੀ ਹੈ। ਕਿਸੇ ਵਿਦਿਆਰਥੀ ਲਈ ਸੁਪਨੇ ਦੀ ਸੁਰੂਆਤ ਉਸ ਦੇ ਅਧਿਆਪਕ ਤੋਂ ਹੀ ਸ਼ੁਰੂ ਹੁੰਦੀ ਹੈ। ਹਰ ਵਿਦਿਆਰਥੀ ਦੀ ਜਿੰਦਗੀ ਵਿੱਚ ਰੋਲ ਮਾਡਲ ਦਾ ਹੋਣਾ ਬਹੁਤ ਜ਼ਰੂਰੀ ਹੈ, ਜਿਸ ਤੋਂ ਪ੍ਰਭਾਵਿਤ ਜਾਂ ਪ੍ਰੇਰਿਤ ਹੋ ਕੇ ਉਹ ਆਪਣੀ ਜਿੰਦਗੀ ਨੂੰ ਸਹੀ ਦਿਸ਼ਾ ਦੇ ਸਕਣ।

  ਐਵਾਰਡ ਪ੍ਰਾਪਤ ਅਧਿਆਪਕਾਂ ਨੇ ਦੱਸਿਆ ਕਿ ਪਠਾਨਕੋਟ ਨੂੰ ਜ਼ਿਲ੍ਹੇ ਦਾ ਦਰਜਾ ਮਿਲੇ ਹੋਏ 9 ਸਾਲ ਦੇ ਲਗਭਗ ਸਮਾਂ ਹੋ ਗਿਆ ਹੈ ਇਸ ਦੌਰਾਨ ਇਹ ਪਹਿਲੀ ਵਾਰੀ ਹੋਇਆ ਹੈ ਕਿ ਜ਼ਿਲ੍ਹਾ ਪਠਾਨਕੋਟ ਦੇ ਤਿੰਨ ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰ (State Award) ਮਿਲਿਆ ਹੈ।
  Published by:Krishan Sharma
  First published:

  Tags: Inspiration, Pathankot, PSEB, Punjab government, Teachers, Vijay Inder Singla

  ਅਗਲੀ ਖਬਰ