ਜਤਿਨ ਸ਼ਰਮਾ
ਪਠਾਨਕੋਟ: ਕੋਈ ਸਮਾਂ ਸੀ ਜਦੋਂ ਪਠਾਨਕੋਟ (Pathankot) ਜ਼ਿਲ੍ਹੇ ਵਿੱਚ ਹਰ ਪਾਸੇ ਹਰਿਆਲੀ (Greenery) ਹੁੰਦੀ ਸੀ ਪਰ ਜਿਉਂ-ਜਿਉਂ ਆਬਾਦੀ ਵਧਦੀ ਗਈ, ਉਵੇਂ-ਉਵੇਂ ਜੰਗਲਾਂ ਦੀ ਕਟਾਈ ਹੁੰਦੀ ਗਈ। ਪਰ ਹੁਣ ਪਠਾਨਕੋਟ ਦੀ ਆਦਿਤਿਆ ਵਾਹਿਨੀ ਆਨੰਦ ਵਾਹਿਨੀ ਸੰਸਥਾ ਵੱਲੋਂ ਪਠਾਨਕੋਟ ਨੂੰ ਇੱਕ ਵਾਰ ਮੁੜ ਤੋਂ ਹਰਿਆ-ਭਰਿਆ ਬਣਾਉਣ ਦਾ ਬੀੜਾ ਚੁੱਕਿਆ ਗਿਆ ਹੈ। ਸੰਸਥਾ ਵੱਲੋਂ ਪਠਾਨਕੋਟ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਪੌਦੇ ਲਗਾਏ ਜਾ ਰਹੇ ਹਨ ਅਤੇ ਹੁਣ ਤੱਕ ਸੰਸਥਾ ਸ਼ਹਿਰ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਰੁੱਖ ਲਗਾ ਚੁੱਕੀ ਹੈ। ਇਸੇ ਤਹਿਤ ਅੱਜ ਪਠਾਨਕੋਟ ਦੇ ਇੱਕ ਨਿੱਜੀ ਸਕੂਲ ਦੀ ਗਰਾਊਂਡ ਵਿੱਚ ਸੰਸਥਾ ਵੱਲੋਂ ਬੂਟੇ ਲਗਾਏ ਗਏ।
ਸੰਸਥਾ ਦੇ ਮੈਂਬਰਾਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਵਿਕਾਸ (Development) ਦੇ ਨਾਂ 'ਤੇ ਕੁਦਰਤੀ ਵਿਨਾਸ਼ ਵਾਪਰ ਰਿਹਾ ਹੈ । ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਂ 'ਤੇ ਰੋਜ਼ਾਨਾ ਹਜ਼ਾਰਾਂ ਰੁੱਖਾਂ ਦੀ ਕਟਾਈ ਕੀਤੀ ਜਾ ਰਹੀ ਹੈ ਅਤੇ ਇਸ ਸਭ ਦੇ ਮੱਦੇਨਜ਼ਰ ਸੰਸਥਾ ਵੱਲੋਂ ਪਠਾਨਕੋਟ ਜ਼ਿਲ੍ਹੇ ਨੂੰ ਮੁੜ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ 'ਤੇ ਰੁੱਖ ਲਗਾਏ ਜਾ ਰਹੇ ਹਨ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pathankot, Punjab