Home /punjab /

ਐੱਨ.ਐੱਚ.ਐੱਮ ਮੁਲਾਜ਼ਮਾਂ ਨੇ ਪਠਾਨਕੋਟ 'ਚ ਕੀਤਾ ਅਨੋਖਾ ਪ੍ਰਦਰਸ਼ਨ

ਐੱਨ.ਐੱਚ.ਐੱਮ ਮੁਲਾਜ਼ਮਾਂ ਨੇ ਪਠਾਨਕੋਟ 'ਚ ਕੀਤਾ ਅਨੋਖਾ ਪ੍ਰਦਰਸ਼ਨ

ਪ੍ਰਸ਼ੰਸਾ

ਪ੍ਰਸ਼ੰਸਾ ਪੱਤਰ ਸਾੜਦੇ ਹੋਏ ਐੱਨ.ਐੱਚ.ਐੱਮ ਮੁਲਾਜ਼ਮ

ਪਠਾਨਕੋਟ ਵਿੱਚ ਐਨ.ਐਚ.ਐਮ ਮੁਲਾਜ਼ਮਾਂ ਨੇ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਆਪਣੇ ਪ੍ਰਸ਼ੰਸਾ ਪੱਤਰਾਂ ਨੂੰ ਅੱਗ ਲਾ ਕੇ ਇੱਕ ਵੱਖਰਾ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਐਨ.ਐਚ.ਐਮ. ਮੁਲਾਜ਼ਮਾਂ ਨੇ ਕਿਹਾ 2017 ਦੀ ਚੋਣਾਂ ਵਿੱਚ ਕਾਂਗਰਸ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਵਾਧਾ ਕਰ ਕੇ ਸੱਤਾ ਵਿਚ ਆਈ ਸੀ ਪਰ ਲਗਭਗ ਪੰਜ ਸਾਲ ਬੀਤ ਜਾਣ ਮਗਰੋਂ ਵੀ ਕੱਚੇ ਕਾਮਿਆਂ ਨੂੰ ਪੱਕਾ ਹੋਣ ਦੇ ਲਈ ਧਰਨਿਆਂ 'ਤੇ ਬਹਿਣਾ ਪੈ ਰਿਹਾ ਹੈ। 

ਹੋਰ ਪੜ੍ਹੋ ...
 • Share this:
  ਜਤਿਨ ਸ਼ਰਮਾ, ਪਠਾਨਕੋਟ:

  ਕੋਰੋਨਾ ਮਾਹਾਵਾਰੀ ਦੇ ਦੌਰਾਨ ਅਜਿਹੇ ਕਈ ਵਿਭਾਗ ਸਨ ਜਿਨ੍ਹਾਂ ਨੇ ਆਪਣੀ ਜਾਨ ਨੂੰ ਹਥੇਲੀ 'ਤੇ ਰੱਖ ਕੇ ਮਨੁੱਖਤਾ ਦੀ ਸੇਵਾ ਕੀਤੀ ਸੀ ਅਤੇ ਸਰਕਾਰ ਵੱਲੋਂ ਇਨ੍ਹਾਂ ਕੋਰੋਨਾ ਯੋਧਿਆਂ ਦਾ ਆਦਰ ਸਨਮਾਨ ਕਰਨ ਦੇ ਮਕਸਦ ਨਾਲ ਇਨ੍ਹਾਂ ਨੂੰ ਪ੍ਰਸੰਸਾ ਪੱਤਰ ਵੀ ਵੰਡੇ ਸਨ। ਇਨ੍ਹਾਂ ਯੋਧਿਆਂ ਵਿੱਚੋਂ ਸਭ ਤੋਂ ਅੱਗੇ ਵੱਧ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਆਪਣਾ ਯੋਗਦਾਨ ਦਿੱਤਾ। ਪਰ ਅੱਜ ਅਜਿਹਾ ਸਮਾਂ ਆ ਗਿਆ ਕਿ ਇਨ੍ਹਾਂ ਸਿਹਤ ਵਿਭਾਗ ਦੇ ਮੁਲਾਜ਼ਮਾਂਨੂੰ ਅਪਣੇ ਪ੍ਰਸ਼ੰਸਾਪੱਤਰ ਵਿਧਾਇਕ ਦੇ ਦਫ਼ਤਰ ਸਾਹਮਣੇ ਸਾੜਨੇ ਪਏ। ਤੁਹਾਨੂੰ ਦੱਸ ਦਈਏ ਕਿ ਐਨ. ਐਚ. ਐਮ ਮੁਲਾਜ਼ਮਪੱਕਾ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਦੇ ਖਿਲਾਫ ਧਰਨਾ ਲਾਈ ਬੈਠੇ ਹਨ।

  ਉੱਥੇ ਅੱਜ ਪਠਾਨਕੋਟ ਵਿੱਚ ਇਨ੍ਹਾਂ ਐਨ.ਐਚ.ਐਮ ਮੁਲਾਜ਼ਮਾਂਨੇ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਆਪਣੇ ਪ੍ਰਸ਼ੰਸਾ ਪੱਤਰਾਂ ਨੂੰ ਅੱਗ ਲਾ ਕੇ ਇੱਕ ਵੱਖਰਾ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਐਨ.ਐਚ.ਐਮ. ਮੁਲਾਜ਼ਮਾਂਨੇ ਕਿਹਾ 2017 ਦੀ ਚੋਣਾਂ ਵਿੱਚ ਕਾਂਗਰਸ ਨੇ ਕੱਚੇ ਮੁਲਾਜ਼ਮਾਂਨੂੰ ਪੱਕਾ ਕਰਨ ਦਾ ਵਾਧਾ ਕਰ ਕੇ ਸੱਤਾ ਵਿਚ ਆਈ ਸੀ ਪਰ ਲਗਭਗ ਪੰਜ ਸਾਲ ਬੀਤ ਜਾਣ ਮਗਰੋਂ ਵੀ ਕੱਚੇ ਮੁਲਾਜ਼ਮਾਂਨੂੰ ਪੱਕਾ ਹੋਣ ਦੇ ਲਈ ਧਰਨਿਆਂ 'ਤੇ ਬਹਿਣਾ ਪੈ ਰਿਹਾ ਹੈ।

  ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਸਰਕਾਰ ਨੇ ਸਿਰਫ਼ ਝੂਠੇ ਵਾਅਦੇ ਅਤੇ ਲਾਰੇ ਹੀ ਲਾਏ ਹਨ ਅਤੇ ਜੇਕਰ ਹੁਣ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਨੂੰ ਇਸ ਦਾ ਨਤੀਜਾ ਭੁਗਤਣਾ ਪਵੇਗਾ।
  Published by:Amelia Punjabi
  First published:

  Tags: Pathankot, Protest, Punjab

  ਅਗਲੀ ਖਬਰ