ਜਤਿਨ ਸ਼ਰਮਾ
ਗੁਰਦਾਸਪੁਰ: ਕੇਂਦਰ ਸਰਕਾਰ (Central government) ਦੀ ਅਗਨੀਪੱਥ (Agni path) ਸਕੀਮ ਦਾ ਦੇਸ਼ ਭਰ ਵਿੱਚ ਵਿਰੋਧ (Protest) ਹੋ ਰਿਹਾ ਹੈ, ਉੱਥੇ ਹੀ ਪਠਾਨਕੋਟ ਵਿੱਚ ਵੀ ਕਿਸਾਨ ਜਥੇਬੰਦੀਆਂ (Kisan union) ਵੱਲੋਂ ਕੇਂਦਰ ਸਰਕਾਰ ਦੀ ਇਸ ਸਕੀਮ ਦਾ ਵਿਰੋਧ ਕਰਦਿਆਂ ਨੌਜਵਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਗਈ ਅਤੇ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਅਗਨੀਪਥ ਸਕੀਮ ਨੂੰ ਵਾਪਸ ਨਾ ਲਿਆ ਤਾਂ ਕਿਸਾਨਾਂ ਨੇ ਜਿਵੇਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੇ ਲਈ ਸੰਗਰਸ਼ ਕੀਤਾ ਸੀ ਅਜਿਹਾ ਸੰਗਰਸ਼ ਅਗਨੀਪੱਥ ਸਕੀਮ ਨੂੰ ਬਾਪਿਸ ਕਰਵਾਉਣ ਦੇ ਲਈ ਕੀਤਾ ਜਾਵੇਗਾ।
ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕਿਸਾਨ ਭਾਈਚਾਰਾ ਹਮੇਸ਼ਾ ਦੇਸ਼ ਦੇ ਨੌਜਵਾਨਾਂ ਲਈ ਖੜ੍ਹਾ ਨਜ਼ਰ ਆਇਆ। ਉਨ੍ਹਾਂ ਕਿਹਾ ਕਿ ਇਹ ਅਗਨੀਪੱਥ ਯੋਜਨਾ ਨੌਜਵਾਨਾਂ ਦੇ ਹਿੱਤ ਵਿੱਚ ਨਹੀਂ ਹੈ ਇਸ ਲਈ ਉਹ ਸਮੁੱਚੀ ਕਿਸਾਨ ਜਥੇਬੰਦੀਆਂ ਦੇ ਨਾਲ ਗੱਲਬਾਤ ਕਰ ਕੇ ਅਤੇ ਜੋ ਜਥੇਬੰਦੀਆਂ ਦਾ ਫ਼ੈਸਲਾ ਹੋਵੇਗਾ ਉਸ ਦੇ ਤਰਜ਼ 'ਤੇ ਕੇਂਦਰ ਸਰਕਾਰ ਦੇ ਖਿਲਾਫ ਆਪਣਾ ਸੰਘਰਸ਼ ਉਲੀਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੌਜਵਾਨਾਂ ਦੇ ਨਾਲ ਮਿਲ ਕੇ ਇਸ ਯੋਜਨਾ ਨੂੰ ਲਾਗੂ ਨਹੀਂ ਹੋਣ ਦੇਣਗੇ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pathankot, Protest, Punjab