ਜਤਿਨ ਸ਼ਰਮਾ
ਪਠਾਨਕੋਟ:ਪਠਾਨਕੋਟ ਦੇ ਨਾਲ ਲੱਗਦੇ ਹਿਮਾਚਲ ਦੇ ਜੰਗਲਾਂ ਵਿੱਚੋਂ ਜੰਗਲੀ ਜੀਵ ਜੰਗਲਾਂ ਤੋਂ ਬਾਹਰ ਆ ਕੇ ਅਕਸਰ ਪਠਾਨਕੋਟ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਆ ਜਾਂਦੇ ਹਨ। ਅਜਿਹਾ ਹੀ ਕੁਝ ਦੇਖਣ ਨੂੰ ਮਿਲਿਆ ਕਸਬਾ ਸਰਨਾ ਦੇ ਨਾਲ ਲਗਦੇ ਰਿਹਾਇਸ਼ੀ ਇਲਾਕੇ ਵਿੱਚ ਜਿੱਥੇ ਜੰਗਲੀ ਜਾਨਵਰ ਸਾਂਬਰ ਪਹੁੰਚ ਗਿਆ। ਜਿਸ ਦੀ ਸੂਚਨਾ ਪਿੰਡ ਵਾਸੀਆਂ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੇ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੇ ਸਾਂਬਰ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ। ਪਿੰਡ ਵਾਲਿਆਂ ਨੇ ਦੱਸਿਆ ਕਿ ਇਹ ਸਾਂਬਰ ਪਿੰਡ ਦੇ ਨਾਲ ਵਗਦੀ ਨਹਿਰ ਵਿੱਚ ਡਿੱਗਿਆ ਹੋਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸਦੀ ਸੂਚਨਾ ਜੰਗਲਾਤ ਵਿਭਾਗ ਨੂੰ ਦਿੱਤੀ।
ਉੱਥੇ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੇ ਵੱਲੋਂ ਸਾਨੂੰ ਇਸ ਸਥਾਨ 'ਤੇ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਦੇ ਕੁਝ ਸਮਾਂ ਬਾਅਦ ਹੀ ਸਾਡੀ ਟੀਮ ਮੌਕੇ 'ਤੇ ਪਹੁੰਚ ਕੇ ਸਾਂਬਰਨੂੰ ਫੜਨ ਵਿਚ ਸਫਲ ਹੋਈ। ਉਨ੍ਹਾਂ ਕਿਹਾ ਕਿ ਹੁਣ ਇਸ ਨੂੰ ਕਥਲੌਰ ਸੈਂਚੁਰੀ ਦੇ ਜੰਗਲਾਂ ਵਿੱਚ ਛੱਡ ਦਿੱਤਾ ਜਾਵੇਗਾ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Forest, Pathankot, Punjab