ਜਤਿਨ ਸ਼ਰਮਾ
ਪਠਾਨਕੋਟ: ਪਠਾਨਕੋਟ ਸ਼ਹਿਰ ਦੇ ਨਾਲ ਲੱਗਦੇ ਬੁੰਗਲ-ਬਧਾਨੀ ਇਲਾਕੇ ਵਿੱਚ ਬਣੇ \" ਦਾ ਵ੍ਹਾਈਟ ਮੈਡੀਕਲ ਕਾਲਜ\" (The White Medical College) ਵਿੱਚ ਬੀਤੀ ਰਾਤ ਉਸ ਸਮੇਂ ਹਾਦਸਾ ਹੋ ਗਿਆ ਜਦ ਇਕ ਨੌਜਵਾਨ ਓਕਸੀਜਨ ਸਿਲੰਡਰ (Oxygen Cylinder) ਲਗਾ ਰਿਹਾ ਸੀ ਅਤੇ ਅਚਾਨਕ ਉਸ ਸਿਲੰਡਰ ਵਿਚ ਬਲਾਸਟ (Blast) ਹੋ ਗਿਆ। ਜਿਸ ਦੇ ਚੱਲਦੇ ਉਸ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ। ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਹਸਪਤਾਲ ਦੇ ਨਾਲ ਦੀ ਇਮਾਰਤ ਦੀ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਹਾਦਸੇ ਤੋਂ ਬਾਅਦ ਮਰੀਜ਼ਾਂ ਨੂੰ ਦੂਸਰੇ ਇਮਾਰਤ ਵਿੱਚ ਸ਼ਿਫਟ ਕੀਤਾ ਗਿਆ। ਉੱਥੇ ਮੌਕੇ 'ਤੇ ਪਹੁੰਚੀ ਪੁਲਿਸ ਇਸ ਸਾਰੇ ਘਟਨਾ ਦੀ ਜਾਂਚ ਕਰ ਰਹੀ ਹੈ।
ਇਸ ਬਾਰੇ ਜਦ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਆਕਸੀਜਨ ਸਿਲੰਡਰ ਨੂੰ ਲਗਾਉਂਦੇ ਹੋਏ ਇਹ ਹਾਦਸਾ ਵਾਪਰਿਆ ਹੈ ਅਤੇ ਇਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਜਰਬੇਕਾਰਾਂ ਨੂੰ ਬੁਲਾ ਕੇ ਹਾਦਸੇ ਦੇ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Pathankot, Punjab