Home /News /punjab /

ਅਗਨੀਪਥ ਯੋਜਨਾ : ਪਟਿਆਲਾ 'ਚ ਸਖਤ ਸੁਰੱਖਿਆ ਪ੍ਰਬੰਧ ਕੀਤੇ

ਅਗਨੀਪਥ ਯੋਜਨਾ : ਪਟਿਆਲਾ 'ਚ ਸਖਤ ਸੁਰੱਖਿਆ ਪ੍ਰਬੰਧ ਕੀਤੇ

  • Share this:

ਮਨੋਜ ਸ਼ਰਮਾ

ਅਗਨੀਪੱਥ ਯੋਜਨਾ ਦਾ ਵਿਰੋਧ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ,  ਜਿਸਦੇ ਚਲਦੇ ਪਟਿਆਲਾ ਦੇ ਵਿੱਚ ਵੀ ਸਖਤ ਸੁਰੱਖਿਆ ਪ੍ਰਬੰਧ।ਕੀਤੇ ਗਏ ਹਨ ਅਤੇ ਸ਼ਹਿਰ ਦੇ  ਕਈ ਹਿੱਸਿਆਂ ਚ ਵਾਧੂ ਫੋਰਸ  ਫੋਰਸ ਤਾਇਨਾਤ ਕੀਤੀ ਗਈ  ਹੈ।

ਕੇਂਦਰ ਸਰਕਾਰ ਵੱਲੋਂ ਫ਼ੌਜ ਵਿੱਚ ਭਰਤੀ ਲਈ ਬਣਾਈ ਗਈ ਅਗਨੀਪੱਥ ਯੋਜਨਾ ਦਾ ਪੂਰੇ ਦੇਸ਼ ਭਰ ਵਿੱਚ ਨੌਜਵਾਨਾਂ ਵੱਲੋਂ  ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਵੀ ਦਸਤਕ ਦੇ ਚੁੱਕਿਆ ਹੈ।ਬੀਤੇ ਦਿਨ ਲੁਧਿਆਣਾ ਦੇ ਰੇਲਵੇ ਸਟੇਸ਼ਨ ਵਿਖੇ ਭੰਨ-ਤੋੜ ਕੀਤੀ ਗਈ। ਹੁਣ ਪਟਿਆਲਾ ਪੁਲਸ ਵੀ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ ।ਐੱਸ ਐੱਸ ਪੀ ਦੀਪਕ ਪਾਰਿਕ ਨੇ ਕਿਹਾ ਕਿਸੇ ਨੂੰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅੱਜ ਪਟਿਆਲਾ ਰੇਲਵੇ ਸਟੇਸ਼ਨ ਦੀ ਗੰਭੀਰਤਾ ਨਾਲ ਚੈਕਿੰਗ ਕੀਤੀ ਗਈ ਅਤੇ ਲਾਅ ਐੱਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਾਧੂ ਫੋਰਸ ਵੀ ਰੇਲਵੇ ਸਟੇਸ਼ਨ ਤੇ ਤਾਇਨਾਤ ਕੀਤੀ ਗਈ ਹੈ, ਜਿਸ ਵਿਚ ਜੀ ਆਰ ਪੀ ਐਫ ਏ ਆਰ ਪੀ ਐੱਫ ਤੋਂ ਇਲਾਵਾ ਪੰਜਾਬ ਪੁਲੀਸ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ।

Published by:Ashish Sharma
First published: