Home /News /punjab /

Nabha: ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਹੀ ਸਰਕਾਰ 'ਤੇ ਚੁੱਕੇ ਸਵਾਲ

Nabha: ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਹੀ ਸਰਕਾਰ 'ਤੇ ਚੁੱਕੇ ਸਵਾਲ

ਆਖਿਆ, ਮੁੱਖ ਮੰਤਰੀ ਨਾਲ ਸਾਡੀ ਕੋਈ ਨਿੱਜੀ ਲੜਾਈ ਨਹੀਂ ਪਰ ਪੰਜਾਬ ਦੇ ਮੁੱਦਿਆਂ ਕਰਕੇ ਅਸੀਂ ਉਨ੍ਹਾਂ ਤੋਂ ਸਵਾਲਾਂ ਦੇ ਜਵਾਬ ਮੰਗਦੇ ਹਾਂl

ਆਖਿਆ, ਮੁੱਖ ਮੰਤਰੀ ਨਾਲ ਸਾਡੀ ਕੋਈ ਨਿੱਜੀ ਲੜਾਈ ਨਹੀਂ ਪਰ ਪੰਜਾਬ ਦੇ ਮੁੱਦਿਆਂ ਕਰਕੇ ਅਸੀਂ ਉਨ੍ਹਾਂ ਤੋਂ ਸਵਾਲਾਂ ਦੇ ਜਵਾਬ ਮੰਗਦੇ ਹਾਂl

ਆਖਿਆ, ਮੁੱਖ ਮੰਤਰੀ ਨਾਲ ਸਾਡੀ ਕੋਈ ਨਿੱਜੀ ਲੜਾਈ ਨਹੀਂ ਪਰ ਪੰਜਾਬ ਦੇ ਮੁੱਦਿਆਂ ਕਰਕੇ ਅਸੀਂ ਉਨ੍ਹਾਂ ਤੋਂ ਸਵਾਲਾਂ ਦੇ ਜਵਾਬ ਮੰਗਦੇ ਹਾਂl

  • Share this:

ਭੁਪਿੰਦਰ ਸਿੰਘ ਨਾਭਾ

ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪਹੁੰਚੇ ਅਤੇ ਇਕ ਵਾਰ ਫਿਰ ਉਨ੍ਹਾਂ ਨੇ ਆਪਣੀ ਹੀ ਸਰਕਾਰ ਤੇ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੋ ਜਨਤਾ ਨਾਲ ਵਾਅਦੇ ਕੀਤੇ ਗਏ ਸੀ ਚਾਹੇ ਇਹ ਬਰਗਾੜੀ ਮੋਰਚਾ ਹੋਵੇ,ਬੇਅਦਬੀ ਮਾਮਲਾ ਹੋਵੇ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਜੋ ਸਰਕਾਰ ਨੇ ਵਾਅਦੇ ਕੀਤੇ ਸਨ ਉਹ ਉਨ੍ਹਾਂ ਉੱਤੇ ਖਰੀ ਨਹੀਂ ਉਤਰੀ ਅਤੇ ਸਾਡੇ ਤੋਂ ਲੋਕ ਜਵਾਬ ਮੰਗ ਰਹੇ ਹਨ ਅਸੀਂ ਸਰਕਾਰ ਕੈਪਟਨ ਦੇ ਖ਼ਿਲਾਫ਼ ਨਹੀਂ ਹਾਂ ਜੋ ਕੈਪਟਨ ਨੇ ਵਾਅਦੇ ਕੀਤੇ ਸਨ ਅਸੀਂ ਉਨ੍ਹਾਂ ਦਾ ਜਵਾਬ ਮੰਗਦੇ ਹਾਂ।

ਨਾਭਾ ਦੀ ਮੈਕਸੀਮਮ ਸਿਕਓਰਿਟੀ ਜੇਲ੍ਹ ਦੇ ਵਿੱਚ ਦੌਰਾ ਕਰਨ ਉਪਰੰਤ ਕਿਹਾ ਕਿ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਜੋ ਸੌ ਸਾਲ ਤੋਂ ਵੱਧ ਪੁਰਾਣੀ ਹੈ ਅਤੇ ਜੇਲ੍ਹ ਅੰਦਰ ਕਈ ਏਰੀਏ ਦੀਆਂ ਕੰਧਾਂ ਜਿਹੜੀਆਂ ਖ਼ਰਾਬ ਹੋ ਗਈਆਂ ਹਨ ਉਨ੍ਹਾਂ ਨੂੰ ਹੈਰੀਟੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੇਖਣ ਆਏ ਹਾ ਤਾਂ ਜੋ ਇਨ੍ਹਾਂ ਦੀ ਸਾਂਭ ਸੰਭਾਲ ਕਿਵੇਂ ਕਰ ਸਕਦੇ ਹਾਂ, ਉਨ੍ਹਾਂ ਕਿਹਾ ਕਿ ਪੁਰਾਣੇ ਇਤਿਹਾਸ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ।

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਜਦੋਂ ਜੇਲ੍ਹਾਂ ਵਿਚ ਮੋਬਾਇਲ ਅਤੇ ਨਸ਼ਿਆਂ ਅਤੇ ਗੈਂਗਸਟਰਾਂ ਵੱਲੋਂ ਫਿਰੌਤੀ ਦੀਆਂ ਗੱਲਾਂ ਬਾਹਰ ਆਉਂਦੀਆਂ ਹਨ ਸੰਬੰਧੀ ਪੁੱਛਿਆ ਗਿਆ ਤਾਂ ਮੰਤਰੀ ਸਾਹਿਬ ਨੇ ਕਿਹਾ ਕਿ ਅਸੀਂ ਭਾਰੀ ਮਾਤਰਾ ਵਿਚ ਨਸ਼ਾ ਅਤੇ ਮੋਬਾਇਲ ਫੜੇ ਹਨ ਅਤੇ ਅਸੀਂ ਜੇਲ੍ਹ ਦੇ ਰੂਲ ਵਿੱਚ ਵੀ ਸੋਧ ਕੀਤੀ ਹੈ, ਜੇਕਰ ਕਿਸੇ ਹਵਾਲਾਤੀ ਜਾਂ ਕੈਦੀ ਕੋਲੋਂ ਮੋਬਾਇਲ, ਨਸ਼ਾ ਫੜਿਆ ਜਾਂਦਾ ਹੈ ਤਾਂ ਉਸ ਤੇ ਅਲੱਗ ਧਾਰਾਵਾਂ ਵਿੱਚ ਪਰਚਾ ਦਰਜ ਕਰ ਕੇ ਅਲੱਗ ਸਜ਼ਾ ਦਾ ਕਾਨੂੰਨ ਬਣਾਇਆ ਗਿਆ ਹੈ ।

ਕਾਂਗਰਸ ਚ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਨੀਆ ਗਾਂਧੀ ਨਾਲ ਹੋਈ ਮੀਟਿੰਗ ਅਤੇ ਕਈ ਮੰਤਰੀਆਂ ਦੀ ਛੁੱਟੀ ਹੋਣ ਸਬੰਧੀ ਪੁੱਛਣ ਤੇ ਜੇਲ੍ਹ ਮੰਤਰੀ ਨੇ ਕਿਹਾ ਇਹ ਤਾਂ ਸੋਨੀਆ ਗਾਂਧੀ ਜਾ ਮੁੱਖ ਮੰਤਰੀ ਹੀ ਦੱਸ ਸਕਦੇ ਹਨ ਕਿ ਕੀਹਦੀ ਛੁੱਟੀ ਹੋਣੀ ਹੈ ਅਤੇ ਕੀਹਨੂੰ ਮੰਤਰੀ ਬਣਾਇਆ ਜਾਣਾ ਹੈ ।

ਸੁਖਜਿੰਦਰ ਸਿੰਘ ਰੰਧਾਵਾ ਤੋਂ ਜਦੋਂ ਪੁੱਛਿਆ ਗਿਆ ਕਿ ਬਿਜਲੀ ਸਪਲਾਈ ਦੇਣ ਵਿੱਚ ਪੰਜਾਬ ਸਰਕਾਰ ਫੇਲ੍ਹ ਹੋ ਚੁੱਕੀ ਹੈ ਤਾਂ ਜੇਲ੍ਹ ਮੰਤਰੀ ਨੇ ਕਿਹਾ ਕਿ ਫੇਲ੍ਹ ਨਹੀਂ ਕਹਿ ਸਕਦੇ ਮਿਸ ਮਨੇਜਮੈਂਟ ਕਰ ਕੇ ਇਹ ਦਿੱਕਤ ਆ ਰਹੀ ਹੈ ।ਜੇਲ੍ਹ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਾਲ ਸਾਡੀ ਕੋਈ ਨਿੱਜੀ ਲੜਾਈ ਨਹੀਂ ਪਰ ਪੰਜਾਬ ਦੇ ਮੁੱਦਿਆਂ ਕਰਕੇ ਅਸੀਂ ਉਨ੍ਹਾਂ ਤੋਂ ਸਵਾਲਾਂ ਦੇ ਜਵਾਬ ਮੰਗਦੇ ਹਾਂl

Published by:Ashish Sharma
First published:

Tags: Nabha, Randhawa, Sukhjinder