ਮਨੋਜ ਸ਼ਰਮਾ
ਪਟਿਆਲਾ: ਹੁਣ ਪੰਜਾਬ ਦੇ ਵਿੱਚ ਖੁੱਲਣ ਜਾ ਰਹੇ ਮੁਹੱਲਾ ਕਲੀਨਿਕਾਂ ਵਿੱਚ ਵੀ ਹੋਮਿਓਪੈਥੀ ਇਲਾਜ ਪ੍ਰਣਾਲੀ ਉਪਲਬਧ ਹੋਵੇਗੀ, ਇਸ ਦੇ ਲਈ ਹੋਮਿਓਪੈਥੀ ਵਿਭਾਗ ਨੇ ਪੰਜਾਬ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ। ਜਿਸ ਦੇ ਚੱਲਦਿਆਂ ਹੋਮਿਓਪੈਥਿਕ ਡਾਕਟਰ ਵੀ ਅਗਸਤ ਤੋਂ ਸ਼ੁਰੂ ਹੋਣ ਜਾ ਰਹੇ 75 ਮੁਹੱਲਾ ਕਲੀਨਿਕਾਂ ਵਿੱਚ ਆਪਣੀਆਂ ਸੇਵਾਵਾਂ ਦੇ ਸਕਦੇ ਹਨ। ਵਿਭਾਗ ਨੇ ਪੰਜਾਬ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ।
ਇਸ ਦੇ ਨਾਲ ਹੀ ਹੁਣ ਪਟਿਆਲੇ ਦੇ ਲੋਕਾਂ ਨੂੰ ਹੋਮਿਓਪੈਥਿਕ ਮੈਡੀਕਲ ਕਾਲਜ ਦੀ ਸਹੂਲਤ ਮਿਲੇਗੀ ਅਤੇ ਹੋਮਿਓਪੈਥੀ ਕਾਲਜ ਪਟਿਆਲਾ ਚ ਖੁੱਲੇਗਾ ਤਾਂ ਜੋ ਇਸ ਪ੍ਰਣਾਲੀ ਨੂੰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ ਅਤੇ ਤਾਂ ਜੋ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਲਈ ਪੰਜਾਬ ਸਰਕਾਰ ਵੱਲੋਂ ਸੰਗਰੂਰ ਵਿੱਚ ਹੋਮਿਓਪੈਥਿਕ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾਣੀ ਸੀ, ਪਰ ਉੱਥੇ ਵੱਖਰਾ ਮੈਡੀਕਲ ਹੋਣ ਕਾਰਨ ਹੁਣ ਪਟਿਆਲਾ ਵਿੱਚ ਹੋਮਿਓਪੈਥਿਕ ਦਵਾਈ ਬਣੇਗੀ। ਇਸ ਲਈ ਸਰਕਾਰ ਕੋਲ ਇਮਾਰਤ ਦੇਣ ਦੀ ਗੱਲ ਇੱਕ NGO ਦੁਆਰਾ ਕੀਤੀ ਗਈ ਜਿਸਦੇ ਲਈ ਉਹ ਅੱਜ ਇੱਥੇ ਪਟਿਆਲਾ ਆਏ ਹਨ।
ਇਸ ਨਾਲ ਹੀ ਪੰਜਾਬ ਚ ਇਸ ਲਈ ਸਮੁੱਚੇ ਤੌਰ 'ਤੇ ਹੋਮਿਓਪੈਥਿਕ ਇਲਾਜ ਪ੍ਰਣਾਲੀ ਨੂੰ ਹੋਰ ਪ੍ਰਫੁੱਲਤ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਸ ਇਲਾਜ ਪ੍ਰਣਾਲੀ ਨੂੰ ਅੱਗੇ ਵਧਾਉਣ ਦਾ ਕੰਮ ਆਪਣੇ ਆਪ ਵਿੱਚ ਇੱਕ ਚੰਗੀ ਗੱਲ ਹੈ, ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਚਲਾਏ ਜਾਣ ਵਾਲੇ 75 ਮੁਹੱਲਾ ਕਲੀਨਿਕਾਂ ਵਿੱਚ ਇਲਾਜ ਲਈ ਲੋਕਾਂ ਨੂੰ ਹੋਮਿਓਪੈਥਿਕ ਪ੍ਰਣਾਲੀ ਦੀਆਂ ਸਹੂਲਤਾਂ ਦੇਣ ਦਾ ਪ੍ਰਸਤਾਵ ਵੀ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ, ਤਾਂ ਜੋ ਲੋਕਾਂ ਨੂੰ ਐਲੋਪੈਥੀ, ਆਯੁਰਵੈਦਿਕ ਅਤੇ ਹੋਮਿਓਪੈਥਿਕ ਇਲਾਜ ਪ੍ਰਣਾਲੀ ਦੀ ਸਹੂਲਤ ਇੱਕੋ ਛੱਤ ਹੇਠ ਮਿਲ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Mohalla clinics, Patiala