Home /News /punjab /

ਭ੍ਰਿਸ਼ਟ ਸਾਧੂ ਸਿੰਘ ਧਰਮਸੋਤ ਸਮੇਤ ਮਾਫੀਆ ਨੂੰ ਹੁਣ ਸਿੱਧੂ ਤੋਂ ਲਾਭ ਮਿਲੇਗਾ: ਬਿਕਰਮ ਮਜੀਠੀਆ

ਭ੍ਰਿਸ਼ਟ ਸਾਧੂ ਸਿੰਘ ਧਰਮਸੋਤ ਸਮੇਤ ਮਾਫੀਆ ਨੂੰ ਹੁਣ ਸਿੱਧੂ ਤੋਂ ਲਾਭ ਮਿਲੇਗਾ: ਬਿਕਰਮ ਮਜੀਠੀਆ

ਭ੍ਰਿਸ਼ਟ ਸਾਧੂ ਸਿੰਘ ਧਰਮਸੋਤ ਸਮੇਤ ਮਾਫੀਆ ਨੂੰ ਹੁਣ ਸਿੱਧੂ ਤੋਂ ਲਾਭ ਮਿਲੇਗਾ: ਬਿਕਰਮ ਮਜੀਠੀਆ

ਭ੍ਰਿਸ਼ਟ ਸਾਧੂ ਸਿੰਘ ਧਰਮਸੋਤ ਸਮੇਤ ਮਾਫੀਆ ਨੂੰ ਹੁਣ ਸਿੱਧੂ ਤੋਂ ਲਾਭ ਮਿਲੇਗਾ: ਬਿਕਰਮ ਮਜੀਠੀਆ

  • Share this:
    ਨਾਭਾ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੂਬੇ ਵਿੱਚ ਸਾਧੂ ਸਿੰਘ ਧਰਮਸੋਤ ਵਰਗੇ ਭ੍ਰਿਸ਼ਟ ਮੰਤਰੀਆਂ ਸਮੇਤ ਮਾਫੀਆ ਨੂੰ ਹੁਣ ਨਵੇਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਰੂਪ ਵਿੱਚ ਨਵਾਂ ਲਾਭ ਮਿਲੇਗਾ, ਜਿਸਨੇ ਉਨ੍ਹਾਂ ਦੀ ਪੁਸ਼ਤ-ਪਨਾਹੀ ਦੀ ਜ਼ਿੰਮੇਵਾਰੀ ਚੁੱਕੀ ਹੈ।

    ਇਥੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸਓਆਈ) ਦੇ ਆਗੂ ਗੁਰਸੇਵਕ ਸਿੰਘ ਗੋਲੂ ਵੱਲੋਂ ਆਯੋਜਿਤ ਮੈਡੀਕਲ ਕੈਂਪ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਰੇਤ ਤੇ ਸ਼ਰਾਬ ਮਾਫੀਆ ਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਕਾਰਵਾਈ ਦੀ ਮੰਗ ਕਰਨ ਦੀ ਥਾਂ ਨਵਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਪੰਜਾਬ ਕਾਂਗਰਸ ਵਿਚ ਆਪਣੀ ਪਕੜ ਮਜ਼ਬੂਤ ਬਣਾਉਣ ਲਈ ਇਨ੍ਹਾਂ ਤੱਤਾਂ ਦੀ ਹਮਾਇਤ ਦੀ ਝਾਕ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿਰਫ ਸਿਧੂ ਹੀ ਨਹੀਂ ਬਲਕਿ ਕਾਂਗਰਸ ਦਾ ਭ੍ਰਿਸ਼ਟਾਚਾਰ ਵੀ ਬੇਨਕਾਰਬ ਹੋ ਗਿਆ ਹੈ ਜੋ ਭ੍ਰਿਸ਼ਟਾਚਾਰ, ਘੁਟਾਲਿਆਂ ਅਤੇ ਦਲਿਤ ਤੇ ਗਰੀਬ ਵਿਰੋਧੀ ਨੀਤੀਆਂ ਲਈ ਜਾਣਿਆ ਜਾਂਦਾ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਰੱਖੜਾ ਵੀ ਹਾਜ਼ਰ ਸਨ।

    ਮਜੀਠੀਆ ਨੇ ਕਿਹਾ ਕਿ ਪੰਜਾਬੀ ਐਸਸੀ ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਧਰਮਸੋਤ ਦੀ ਤੁਰੰਤ ਮੰਤਰੀ ਮੰਡਲ ਵਿਚੋਂ ਬਰਖ਼ਾਸਤੀ ਚਾਹੁੰਦੇ ਹਨ ਅਤੇ ਉਸਦੇ ਖਿਲਾਫ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਹੋਇਆ ਵੇਖਣਾ ਚਾਹੁੰਦੇ ਹਨ।

    ਧਰਮਸੋਤ ਨੂੰ ਤੁਰੰਤ ਵਜ਼ਾਰਤ ਵਿਚੋਂ ਕੱਢੇ ਜਾਣ ਦੀ ਮੰਗ ਕਰਦਿਆਂ ਮਜੀਠੀਆ ਨੇ ਕਿਹਾ ਕਿ ਜਿੰਨਾ ਚਿਰ ਧਰਮਸੋਤ ਮੰਤਰੀ ਮੰਡਲ ਦਾ ਹਿੱਸਾ ਬਣਿਆ ਰਹੇਗਾ, ਓਨਾ ਚਿਰ ਮਾਮਲੇ ਦੀ ਆਜ਼ਾਦ ਤੇ ਨਿਰਪੱਖ ਜਾਂਚ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਸੀਬੀਆਈ ਨੂੰ ਐਸਸੀ ਸਕਾਲਰਸ਼ਿਪ ਘੁਟਾਲੇ ਦੀ ਨਿਰਪੱਖ ਜਾਂਚ ਕਰਨ ਦੇਣ ਦੇ ਸਰਕਾਰ ਇਸ ਕੇਸ ਦੀਆਂ ਫਾਈਲਾਂ ਏਜੰਸੀ ਨੂੰ ਨਹੀਂ ਸੌਂਪ ਰਹੀ।

    ਸੂਬੇ ਸਿਰ ਚੜ੍ਹੇ ਕਰਜ਼ੇ ਦੀ ਗੱਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਨੁੰ ਬਿਜਲੀ ਸਰਪਲੱਸ ਬਣਾਇਆ ਸੀ, ਕਈ ਵਿਲੱਖਣ ਸਮਾਜ ਭਲਾਈ ਸਕੀਮਾਂ ਸਫਲਤਾਪੂਰਵਕ ਚਲਾਈਆਂ ਸਨ ਤੇ ਸੂਬੇ ਵਿਚ ਵਿਸ਼ਵ ਪੱਧਰੀ ਸੜਕਾਂ ਤੇ ਕੌਮਾਂਤਰੀ ਹਵਾਈ ਅੱਡੇ ਬਣੇ ਸਨ। ਉਨ੍ਹਾਂ ਕਿਹਾ ਕਿ ਇਸਦੇ ਉਲਟ ਮੌਜੂਦਾ ਕਾਂਗਰਸ ਸਰਕਾਰ ਦੇ ਰਾਜ ਵਿਚ ਇਕ ਵੀ ਵਿਕਾਸ ਨਹੀਂ ਹੋਇਆ ਤੇ ਨਾ ਬੁਨਿਆਦੀ ਢਾਂਚੇ ਦਾ ਵਿਕਾਸ ਹੋਇਆ। ਉਨ੍ਹਾਂ ਕਿਹਾ ਕਿ ਇਸੇ ਤਰੀਕੇ 60 ਲੱਖ ਨੌਕਰੀਆਂ ਦਾ ਵਾਅਦਾ ਕਰ ਕੇ ਕਾਂਗਰਸ ਸਰਕਾਰ ਨੇ ਇਕ ਵੀ ਨੌਕਰੀ ਨਹੀਂ ਦਿੱਤੀ।
    Published by:Krishan Sharma
    First published:

    Tags: Akali Dal, Bikram Singh Majithia, Congress, Navjot singh sidhu, Punjab Assembly Polls 2022, Punjab Cabinet, Punjab Congress, Punjab government, Sadhu singh dharmsot, Shiromani Akali Dal

    ਅਗਲੀ ਖਬਰ