Home /News /punjab /

PM Modi in Ferozpur: ਨਾਭਾ ਤੋਂ ਬੱਸਾਂ ਦਾ ਕਾਫ਼ਲਾ ਫ਼ਿਰੋਜ਼ਪੁਰ ਰੈਲੀ ਲਈ ਰਵਾਨਾ

PM Modi in Ferozpur: ਨਾਭਾ ਤੋਂ ਬੱਸਾਂ ਦਾ ਕਾਫ਼ਲਾ ਫ਼ਿਰੋਜ਼ਪੁਰ ਰੈਲੀ ਲਈ ਰਵਾਨਾ

ਨਾਭਾ ਤੋਂ ਬੱਸਾਂ ਦਾ ਕਾਫ਼ਲਾ ਫ਼ਿਰੋਜ਼ਪੁਰ ਰੈਲੀ ਦੇ ਵਿਚ ਸ਼ਾਮਿਲ ਹੋਣ ਦੇ ਲਈ ਰਵਾਨਾ ਹੋਇਆ।

ਨਾਭਾ ਤੋਂ ਬੱਸਾਂ ਦਾ ਕਾਫ਼ਲਾ ਫ਼ਿਰੋਜ਼ਪੁਰ ਰੈਲੀ ਦੇ ਵਿਚ ਸ਼ਾਮਿਲ ਹੋਣ ਦੇ ਲਈ ਰਵਾਨਾ ਹੋਇਆ।

PM Modi in Ferozpur: ਪ੍ਰਧਾਨ ਮੰਤਰੀ ਲਗਭਗ ਦੋ ਸਾਲਾਂ ਬਾਅਦ ਪੰਜਾਬ ਪਹੁੰਚ ਰਹੇ ਹਨ। ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਵਿਸ਼ਾਲ ਰੈਲੀ ਵਿੱਚ ਹਿੱਸਾ ਲੈਣ ਜਾ ਰਹੇ ਪੰਜਾਬ ਦੇ ਕੋਨੇ ਕੋਨੇ ਤੋਂ ਭਾਜਪਾ ਆਗੂਆਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਨਾਭਾ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਸ਼ਾਹਪੁਰ ਦੀ ਅਗਵਾਈ ਵਿੱਚ ਇੱਥੇ ਬੱਸਾਂ ਦਾ ਕਾਫ਼ਲਾ ਅਤੇ ਗੱਡੀਆਂ ਦੇ ਕਾਫ਼ਲੇ ਸਹਿਤ ਨਰਿੰਦਰ ਮੋਦੀ ਦੀ ਰੈਲੀ ਵਿਚ ਰਵਾਨਾ ਹੋਏ । 

ਹੋਰ ਪੜ੍ਹੋ ...
 • Share this:
  ਨਾਭਾ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਫਿਰੋਜ਼ਪੁਰ ਵਿਖੇ PGIMER ਦੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਆ ਰਹੇ ਹਨ । ਪ੍ਰਧਾਨ ਮੰਤਰੀ ਪੰਜਾਬ ਵਿੱਚ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਦੋ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਣਗੇ ਅਤੇ  ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਜਿਸ ਨੂੰ ਲੈ ਕੇ ਪੰਜਾਬ ਦੇ ਵਿੱਚ ਬੀਜੇਪੀ ਦੇ ਵਰਕਰਾਂ ਦੇ ਵਿਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਤਹਿਤ ਅੱਜ ਨਾਭਾ ਵਿਖੇ ਵੀ ਭਾਰਤੀ ਜਨਤਾ ਪਾਰਟੀ ਪੰਜਾਬ ਕਾਰਜਕਾਰੀ ਕਮੇਟੀ ਦੇ ਮੈਂਬਰ ਅਤੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਸ਼ਾਹਪੁਰ ਦੀ ਅਗਵਾਹੀ ਵਿੱਚ ਬੱਸਾਂ ਦਾ ਕਾਫ਼ਲਾ ਫ਼ਿਰੋਜ਼ਪੁਰ ਰੈਲੀ ਦੇ ਵਿਚ ਸ਼ਾਮਿਲ ਹੋਣ ਦੇ ਲਈ ਰਵਾਨਾ ਹੋਇਆ।

  ਇਸ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਕਾਰਜਕਾਰੀ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਸ਼ਾਹਪੁਰ ਨੇ ਕਿਹਾ ਕਿ ਅੱਜ ਸਾਡੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਵਿਖੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ। ਜਿਸ ਨੂੰ ਲੈ ਕੇ ਨਾਭਾ ਹਲਕੇ ਦੇ ਵਿੱਚ ਵਰਕਰਾਂ ਦੇ ਵਿਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ। ਅਸੀਂ ਵੱਡੀ ਗਿਣਤੀ ਦੇ ਵਿਚ ਬੱਸਾਂ ਦਾ ਕਾਫ਼ਲਾ ਅਤੇ ਗੱਡੀਆਂ ਲੈ ਕੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਸਿਰਫ਼ ਤੇ ਸਿਰਫ਼ ਨਰਿੰਦਰ ਮੋਦੀ ਹੀ ਵਿਸ਼ਵ ਦੇ ਸੁਲਝੇ ਹੋਏ ਸਿਆਸਤਦਾਨ ਹਨ। ਫਿਰੋਜ਼ਪੁਰ ਪਹੁੰਚ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 42 ਹਜ਼ਾਰ 750 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣਗੇ। 

  ਖਾਸ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਲਗਭਗ ਦੋ ਸਾਲਾਂ ਬਾਅਦ ਪੰਜਾਬ ਪਹੁੰਚ ਰਹੇ ਹਨ। ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਵਿਸ਼ਾਲ ਰੈਲੀ ਵਿੱਚ ਹਿੱਸਾ ਲੈਣ ਜਾ ਰਹੇ ਪੰਜਾਬ ਦੇ ਕੋਨੇ ਕੋਨੇ ਤੋਂ ਭਾਜਪਾ ਆਗੂਆਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਨਾਭਾ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਸ਼ਾਹਪੁਰ ਦੀ ਅਗਵਾਈ ਵਿੱਚ ਇੱਥੇ ਬੱਸਾਂ ਦਾ ਕਾਫ਼ਲਾ ਅਤੇ ਗੱਡੀਆਂ ਦੇ ਕਾਫ਼ਲੇ ਸਹਿਤ ਨਰਿੰਦਰ ਮੋਦੀ ਦੀ ਰੈਲੀ ਵਿਚ ਰਵਾਨਾ ਹੋਏ । 

  ਇਸ ਮੌਕੇ ਤੇ ਬੀਜੇਪੀ ਸਟੇਟ ਦੇ ਕਾਰਜਕਾਰਨੀ ਮੈਂਬਰ ਅਤੇ ਨਾਭਾ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਸ਼ਾਹਪੁਰ ਅਤੇ ਪਲਵਿੰਦਰ ਸਿੰਘ ਪਟਿਆਲ ਜ਼ਿਲ੍ਹਾ  ਦੇ ਦਿਹਾਤੀ ਪ੍ਰਧਾਨ ਨੇ ਕਿਹਾ ਕਿ ਅਸੀਂ ਅੱਜ ਬਹੁਤ ਖੁਸ਼ ਹਾਂ ਦੇਸ਼ ਦੇ ਪ੍ਰਧਾਨਮੰਤਰੀ ਰੈਲੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ ਅਤੇ ਸਾਡਾ ਵੱਡਾ ਕਾਫਲਾ ਨਾਭਾ ਤੋਂ ਅੱਜ ਰੈਲੀ ਵਿਚ ਹਿੱਸਾ  ਲੈਣ ਲਈ ਜਾ ਰਿਹਾ ਹੈ ਅਤੇ ਸਾਨੂੰ ਉਮੀਦ ਹੈ ਕਿ ਦੇਸ਼ ਦੇ ਪ੍ਰਧਾਨਮੰਤਰੀ ਕਿਸਾਨਾਂ ਅਤੇ ਆਮ ਲੋਕਾਂ ਲਈ ਵੱਡੀਆਂ ਸਹੂਲਤਾਂ ਦਾ ਐਲਾਨ ਕਰਨਗੇ।
  Published by:Sukhwinder Singh
  First published:

  Tags: Assembly Elections 2022, BJP, Ferozpur, Nabha, Narendra modi

  ਅਗਲੀ ਖਬਰ